ਸਕੂਲ ਸਿੱਖਿਆ ਵਿਭਾਗ ਵੱਲੋਂ ਆਜ਼ਾਦੀ ਦੇ 75 ਸਾਲਾਂ ਸਮਾਗਮਾਂ ਨੂੰ ਸਮਰਪਿਤ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਵਿੱਚ ਵਿਦਿਆਰਥੀਆਂ ਨੇ ਲਿਆ ਵੱਧ ਚੜ੍ਹ ਕੇ ਹਿੱਸਾ

ਫਿਰੋਜ਼ਪੁਰ 8 ਜੂਨ 2021 ਡਾਇਰੈਕਟਰ ਐਸਸੀਈਆਰਟੀ ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੈਕੰਡਰੀ ਸਿੱਖਿਆ ਫਿਰੋਜ਼ਪੁਰ ਦੀ ਯੋਗ ਅਗਵਾਈ ਹੇਠ ਸ.ਲਖਵਿੰਦਰ ਸਿੰਘ ਨੋਡਲ ਇੰਚਾਰਜ ਤੇ ਸ੍ਰੀ ਸੰਦੀਪ ਕੰਬੋਜ ਨੋਡਲ ਇੰਚਾਰਜ ਵੱਲੋਂ ਸਮੂਹ ਪ੍ਰਿੰਸੀਪਲਜ ਦੇ ਸਹਿਯੋਗ ਨਾਲ ਵੱਖ ਵੱਖ ਸਕੂਲਾਂ ਵਿਚ ਆਨਲਾਈਨ ਲੇਖ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਵੱਖ ਵੱਖ ਸਕੂਲਾਂ ਤੋਂ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰੀਮਤੀ ਕੁਲਵਿੰਦਰ ਕੌਰ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਆਜ਼ਾਦੀ ਦੇ 75 ਸਾਲਾਂ ਸਮਾਗਮਾਂ ਦੌਰਾਨ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਬੱਚਿਆਂ ਲਈ ਬਹੁਤ ਹੀ ਲਾਭਕਾਰੀ ਹਨ । ਇਸ ਮੌਕੇ ਤੇ ਉਨ੍ਹਾਂ ਨੇ ਸਮੂਹ ਨੋਡਲ ਅਫਸਰ ਅਤੇ ਸਹਿਯੋਗੀਆਂ ਨੂੰ ਇਸ ਦੀ ਸਫਲਤਾ ਲਈ ਬਹੁਤ ਬਹੁਤ ਵਧਾਈ ਦਿੱਤੀ ਉਨ੍ਹਾਂ ਨੇ ਇਸੇ ਤਰ੍ਹਾਂ ਹੀ ਅੱਗੇ ਆਉਣ ਵਾਲੇ ਸਮੇਂ ਵਿੱਚ ਵੀ ਵੱਧ ਤੋਂ ਵੱਧ ਸਹਿਯੋਗ ਲਈ ਪ੍ਰੇਰਿਤ ਕੀਤਾ । ਇਸ ਮੌਕੇ ਤੇ ਸ.ਅਸ਼ਵਿੰਦਰ ਸਿੰਘ ਸ. ਇੰਦਰਦੀਪ ਸਿੰਘ, ਸ. ਜਰਨੈਲ ਸਿੰਘ ਸ. ਵਰਿੰਦਰ ਸਿੰਘ ਸ੍ਰੀ ਦੀਪਕ ਮਾਠਪਾਲ ਹਾਜਰ ਸਨ।

 

Spread the love