ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜੇਲ੍ਹ ਦਾ ਦੌਰਾ, ਬੂਟੇ ਲਗਾਏ

ਬਰਨਾਲਾ, 10 ਜੂਨ 2021
ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਪ੍ਰਤੀਮਾ ਅਰੋੜਾ ਵੱਲੋ ਜਿਲ੍ਹਾ ਜੇਲ੍ਹ ਬਰਨਾਲਾ ਵਿਖੇ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਜੇਲ੍ਹ ਬੰਦੀਆਂ ਨੂੰ ਉਨ੍ਹਾਂ ਦੇ ਕੇਸਾਂ ਵਿੱਚ ਆ ਰਹੀਆਂ ਮੁਸ਼ਕਿਲਾਂ ਦਾ ਜਾਇਜ਼ਾ ਲਿਆ ਅਤੇ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਵਾਇਆ ਗਿਆ। ਉਨ੍ਹਾਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਕੈਦੀਆਂ/ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੁਫਤ ਕਾਨੂੰਨੀ ਸਹਾਇਤਾ ਸਕੀਮ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਅਪੀਲ ਕੀਤੀ ਕਿ ਜਿਸ ਵਿਅਕਤੀ ਕੋਲ ਆਪਣੇ ਕੇਸ ਦੀ ਪੈਰਵਾਈ ਕਰਨ ਲਈ ਕੋਈ ਵਕੀਲ ਸਾਹਿਬ ਨਹੀਂ ਹਨ, ਉਹ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਦੇ ਦਫ਼ਤਰ ਵਿਖੇ ਆਪਣੀ ਦਰਖਾਸਤ ਭੇਜ਼ ਸਕਦੇ ਹਨ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਦਾ ਲਾਭ ਲੈ ਸਕਦੇ ਹਨ। ਉਹਨਾਂ ਨੇ ਬੰਦੀਆਂ ਨੂੰ ਮਾਨਯੋਗ ਹਾਈਕੋਰਟ ਅਤੇ ਮਾਨਯੋਗ ਸੁਪਰੀਮ ਕੋਰਟ ਵਿਚ ਅਪੀਲ ਕਰਨ ਸਬੰਧੀ ਵੀ ਜਾਗਰੂਕ ਕੀਤਾ। ਇਸਤੋਂ ਬਾਅਦ ਉਨ੍ਹਾਂ ਵੱਲੋ ਜੇਲ੍ਹ ਬਰਨਾਲਾ ਵਿਖੇ ਬੂਟੇ ਲਗਾਏ ਗਏ। ਇਸਤੋਂ ਇਲਾਵਾਂ ਉਨ੍ਹਾਂ ਜਾਣਕਾਰੀ ਦਿੱਤੀ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਦੇ ਪੈਰਾ ਲੀਗਲ ਵਲੰਟੀਅਰਾਂ ਵੱਲੋ ਮਿਤੀ 5 ਜੂਨ ਨੂੰ ਵਾਤਾਵਰਨ ਦਿਵਸ ਦੇ ਮੌਕੇ ਬਰਨਾਲਾ, ਅਮਲਾ ਸਿੰਘ ਵਾਲਾ, ਧੌਲਾ, ਪੰਡੋਰੀ, ਭੱਦਲਵੱਢ ਅਤੇ ਸਹਿਣਾ ਆਦਿ ਵਿਖੇ 70 ਦੇ ਕਰੀਬ ਬੂਟੇ ਲਗਾਏ ਗਏ ਅਤੇ ਇਸ ਮਹੀਨੇ ਵਿੱਚ ਹੋਰ ਬਾਕੀ ਪਿੰਡਾਂ ਵਿੱਚ ਵੀ 500 ਦੇ ਕਰੀਬ ਪੌਦੇ ਲਗਾਏ ਜਾਣਗੇ ਤਾਂ ਜੋ ਵਾਤਾਵਰਨ ਨੂੰ ਸਾਫ ਸੁਥਰਾ ਰੱਖਿਆ ਜਾ ਸਕੇ।
ਉਨ੍ਹਾਂ ਅਪੀਲ ਕੀਤੀ ਕਿ ਹਰੇਕ ਵਿਅਕਤੀ ਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ ਅਤੇ ਉਸ ਉਪਰੰਤ ਇਨ੍ਹਾਂ ਬੂਟਿਆ ਦੀ ਸਾਂਭ-ਸੰਭਾਲ ਦੀ ਜਿੰਮੇਵਾਰੀ ਵੀ ਲੈਣੀ ਚਾਹੀਦੀ ਹੈ।

Spread the love