ਸਕੱਤਰ ਸਕੂਲ ਸਿੱਖਿਆ ਵੱਲੋਂ ਤਰਨਤਾਰਨ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਪ੍ਰੇਰਨਾਦਾਇਕ ਫੇਰੀ

ਤਰਨ ਤਾਰਨ, 25 ਅਪ੍ਰੈਲ :
ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਹਰ ਬੱਚੇ ਤੱਕ ਉੱਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਹਿੱਤ ਚਲਾਏ ਜਾ ਰਹੇ ਵੱਖ-ਵੱਖ ਪ੍ਰੋਜੈਕਟਾਂ ਦਾ ਜਾਇਜ਼ਾ ਲੈਣ ਦੇ ਉਦੇਸ਼ ਨਾਲ ਅੱਜ ਸਕੱਤਰ ਸਕੂਲ ਸਿੱਖਿਆ ਪੰਜਾਬ, ਸ਼੍ਰੀ ਕ੍ਰਿਸ਼ਨ ਕੁਮਾਰ ਵੱਲੋਂ ਤਰਨਤਾਰਨ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਪ੍ਰੇਰਨਾਦਾਇਕ ਫੇਰੀ ਕੀਤੀ ਗਈ ਜਿਸ ਤਹਿਤ ਸਕੱਤਰ ਸਾਹਿਬ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਾਬਾਦ (ਲੜਕੇ), ਬਾਬਾ ਧਰਮ ਸਿੰਘ ਸਰਕਾਰੀ ਹਾਈ ਸਕੂਲ ਖਾਰਾ, ਸਰਕਾਰੀ ਮਿਡਲ ਸਕੂਲ ਮੋਹਨਪੁਰ ਆਦਿ ਸਕੂਲਾਂ ਵਿਖੇ ਪ੍ਰੇਰਨਾਦਾਇਕ ਵਿਜ਼ਟ ਕੀਤੀ ਗਈ।
ਇਸ ਵਿਜਟ ਦੇ ਦੌਰਾਨ ਉਨ੍ਹਾਂ ਵੱਲੋ  ਦਾਖ਼ਲਾ ਮੁਹਿੰਮ 2021 “ਈਚ ਵੰਨ ਬਰਿੰਗ ਵੰਨ” ਸਮਾਰਟ ਸਕੂਲ ਮੁਹਿੰਮ , ਸੋਹਣੇ ਸਕੂਲ ਸੋਹਣਾ ਫਰਨੀਚਰ, ਆਨਲਾਈਨ ਸਿੱਖਿਆ ਸਬੰਧੀ ਸਕੂਲ ਮੁਖੀਆਂ ਅਤੇ ਸਟਾਫ਼ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਸਕੱਤਰ ਸਕੂਲ ਸਿੱਖਿਆ ਪੰਜਾਬ ਵੱਲੋਂ ਸਕੂਲ ਮੁਖੀ ਸਾਹਿਬਾਨ ਅਤੇ ਅਧਿਆਪਕਾਂ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਨੂੰ ਲੈਕੇ ਕੀਤੇ ਗਏ ਵਿਕਾਸ ਕਾਰਜਾਂ ਲਈ ਉਹਨਾਂ ਦੀ ਪ੍ਰਸੰਸਾ ਅਤੇ ਹੌਂਸਲਾ ਅਫਜ਼ਾਈ ਕੀਤੀ ਗਈ।

Spread the love