ਨਾਭਾ/ਪਟਿਆਲਾ, 2 ਜੂਨ 2021
ਹਾਈ ਪਾਵਰ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ‘ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਮੈਡਮ ਪਰਮਿੰਦਰ ਕੌਰ ਵੱਲੋਂ ਮੈਕਸੀਮਮ ਸਕਿਉਰਿਟੀ ਜੇਲ੍ਹ ਨਾਭਾ, ਨਵੀਂ ਜ਼ਿਲ੍ਹਾ ਜੇਲ੍ਹ ਅਤੇ ਓਪਨ ਜੇਲ੍ਹ ਨਾਭਾ ਦਾ ਅਚਾਨਕ ਨਿਰੀਖਣ ਕੀਤਾ ਗਿਆ।
ਇਸ ਮੌਕੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜੇਲ੍ਹ ਵਿਚ ਰਹਿ ਰਹੇ ਕੈਦੀਆਂ ਤੋਂ ਉਨ੍ਹਾਂ ਦੇ ਰਹਿਣ-ਸਹਿਣ ਸਮੇਤ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਹੋਣ ਸਬੰਧੀ ਗੱਲਬਾਤ ਕੀਤੀ ਗਈ। ਉਨ੍ਹਾਂ ਜੇਲ੍ਹ ਪ੍ਰਬੰਧਕਾਂ ਨੂੰ ਕੈਦੀਆਂ ਦੀ ਸਿਹਤ ਅਤੇ ਮੈਡੀਕਲ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਰੱਖਣ ਦੀ ਹਦਾਇਤ ਕੀਤੀ ਅਤੇ ਹਾਈ ਪਾਵਰ ਕਮੇਟੀ ਦਾ ਦਿਸ਼ਾ ਨਿਰਦੇਸ਼ਾਂ ਤਹਿਤ ਜੇਲ੍ਹ ਅਧਿਕਾਰੀਆਂ ਤੋਂ ਕੈਦੀਆਂ ਦੀ ਅੰਤਰਿਮ ਜ਼ਮਾਨਤ ਬਾਰੇ ਵੀ ਜਾਣਕਾਰੀ ਲਈ ਗਈ।
ਉਨ੍ਹਾਂ ਕਿਹਾ ਕਿ ਜੇਲ੍ਹ ਵਿਚ ਕੈਦੀਆਂ ਨੂੰ ਮਿਲਣ ਵਾਲੀਆਂ ਸੁਵਿਧਾਵਾਂ ਦੀ ਸਮੇਂ-ਸਮੇਂ ‘ਤੇ ਸਮੀਖਿਆ ਕੀਤੀ ਜਾਂਦੀ ਹੈ ਤਾਂ ਜੋ ਕੈਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਜਾਣੂ ਕਰਵਾਇਆ ਜਾ ਸਕੇ ਅਤੇ ਉਨ੍ਹਾਂ ਨੂੰ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਕਾਨੂੰਨੀ ਸਹਾਇਤਾ ਲਈ ਟੋਲ ਫ਼ਰੀ ਹੈਲਪ ਲਾਈਨ ਨੰਬਰ 1968 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।