ਐਸ.ਏ.ਐਸ. ਨਗਰ, 19 ਅਗਸਤ 2021
ਯੂਥ ਆਗੂ ਸਤਿੰਦਰ ਹੈਰੀ ਆਹਲੂਵਾਲੀਆ ਨੂੰ ਪੰਜਾਬ ਯੂਥ ਵਿਕਾਸ ਬੋਰਡ (ਪੰਜਾਬ ਸਰਕਾਰ) ਦਾ ਆਫਿਸ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਰਾਣਾ ਗੁਰਮੀਤ ਸੋਢੀ ਅਤੇ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪਿਆ।
ਇਸ ਮੌਕੇ ਸਤਿੰਦਰ ਹੈਰੀ ਆਹਲੂਵਾਲੀਆ ਨੇ ਕੈਪਟਨ ਅਮਰਿੰਦਰ ਸਿੰਘ, ਕੈਬਨਿਟ ਮੰਤਰੀ ਰਾਣਾ ਗੁਰਮੀਤ ਸੋਢੀ, ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਅਤੇ ਵਾਇਸ ਚੇਅਰਮੈਨ ਵਿਕਰਮ ਕੰਬੋਜ ਦਾ ਧੰਨਵਾਦ ਕਰਦਿਆਂ ਕਿਾ; ਕਿ ਬੋਰਡ ਵੱਲੋਂ ਸੌਂਪੀ ਜ਼ਿੰਮੇਵਾਰੀ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਨੌਜਵਾਨਾਂ ਨੂੰ ਉਤਸ਼ਾਹਤ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਖ਼ਾਸ ਤੌਰ ਉਤੇ ਨੌਜਵਾਨਾਂ ਦੀ ਭਲਾਈ ਲਈ ਵਚਨਬੱਧ ਹੈ।
ਕੈਪਸ਼ਨ: ਸਤਿੰਦਰ ਹੈਰੀ ਆਹਲੂਵਾਲੀਆ ਨੂੰ ਨਿਯਕਤੀ ਪੱਤਰ ਦਿੰਦੇ ਹੋਏ ਕੈਬਨਿਟ ਮੰਤਰੀ ਰਾਣਾ ਗੁਰਮੀਤ ਸੋਢੀ।