ਸਤੰਬਰ ਮਹੀਨੇ ਵਿਚ ਪੰਜਾਬ ਸਰਕਾਰ ਫਾਜ਼ਿਲਕਾ ਜ਼ਿਲੇ ਵਿਚ ਲਗਾਏਗੀ 3 ਮੈਗਾ ਰੋਜਗਾਰ ਮੇਲੇ ਏ.ਡੀ.ਸੀ. ਜਨਰਲ

????????????????????????????????????

ਵੱਖ ਵੱਖ ਵਿਭਾਗਾਂ ਨੂੰ ਤਿਆਰੀਆਂ ਕਰਨ ਲਈ ਕਿਹਾ
ਫਾਜ਼ਿਲਕਾ, 19 ਅਗਸਤ 2021
ਪੰਜਾਬ ਸਰਕਾਰ ਦੇ ਘਰ ਘਰ ਰੋਜਗਾਰ ਪ੍ਰੋਗਰਾਮ ਤਹਿਤ ਰੋਜਗਾਰ ਵਿਭਾਗ ਵੱਲੋਂ ਮਹੀਨਾ ਸਤੰਬਰ ਦੌਰਾਨ ਜ਼ਿਲਾ ਫਾਜ਼ਿਲਕਾ ਵਿਚ ਤਿੰਨ ਮੈਗਾ ਰੋਜਗਾਰ ਮੇਲੇ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਜ਼ਿਲੇ ਦੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਅਭੀਜੀਤ ਕਪਲਿਸ਼ ਨੇ ਇੱਥੇ ਅਧਿਕਾਰੀਆਂ ਨਾਲ ਇਸ ਸਬੰਧੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਦਿੱਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਅਭੀਜੀਤ ਕਪਲਿਸ਼ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਸਾਡੇ ਨੌਜਵਾਨਾਂ ਨੂੰ ਰੋਜਗਾਰ ਉਪਲਬੱਧ ਕਰਵਾਉਣ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਨੇ ਦੱਸਿਆ ਕਿ ਇਕ ਪਾਸੇ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿਚ ਭਰਤੀ ਕੀਤੀ ਜਾ ਰਹੀ ਹੈ ਦੂਜੇ ਪਾਸੇ ਪ੍ਰਾਈਵੇਟ ਖੇਤਰ ਵਿਚ ਵੀ ਨੌਜਵਾਨਾਂ ਦੀ ਪਲੇਸਮੈਂਟ ਕਰਵਾਈ ਜਾ ਰਹੀ ਹੈ। ਇਸ ਤੋਂ ਬਿਨਾਂ ਸਵੈ ਰੋਜਗਾਰ ਲਈ ਵੀ ਨੌਜਵਾਨਾਂ ਨੂੰ ਕਰਜ ਮੁਹਈਆ ਕਰਵਾਏ ਜਾਂਦੇ ਹਨ।
ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਅਭੀਜੀਤ ਕਪਲਿਸ਼ ਨੇ ਦੱਸਿਆ ਕਿ ਇਸੇ ਲੜੀ ਵਿਚ 9 ਸਤੰਬਰ 2021 ਨੂੰ ਸਰਕਾਰੀ ਆਈਟੀਆਈ ਫਾਜਿਲਕਾ ਵਿਖੇ, 14 ਸਤੰਬਰ 2021 ਨੂੰ ਸਰਕਾਰੀ ਆਈਟੀਆਈ ਜਲਲਾਬਾਦ ਵਿਖੇ ਤੇ 16 ਸਤੰਬਰ 2021 ਨੂੰ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਅਬੋਹਰ ਵਿਖੇ ਮੈਗਾ ਰੋਜਗਾਰ ਮੇਲਾ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਹੋਰ ਜਾਣਕਾਰੀ ਲਈ ਨੌਜਵਾਨ ਰੋਜਗਾਰ ਦਫ਼ਤਰ ਨਾਲ ਰਾਬਤਾ ਕਰ ਸਕਦੇ ਹਨ।
ਬੈਠਕ ਦੌਰਾਨ ਏ.ਡੀ.ਸੀ. ਨੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਵਿਭਾਗ ਨਾਲ ਵਾਹ ਵਾਸਤਾ ਰੱਖਣ ਵਾਲੇ ਪ੍ਰਾਈਵੇਟ ਅਦਾਰਿਆਂ ਨਾਲ ਰਾਬਤਾ ਕਰਕੇ ਖਾਲੀ ਅਸਾਮੀਆਂ ਦੀ ਜਾਣਕਾਰੀ ਮੁਹਈਆ ਕਰਵਾਉਣ ਤਾਂ ਜੋ ਉਥੇ ਨੌਵਜਾਨਾਂ ਦੀ ਪਲੇਸਮੈਂਟ ਕਰਵਾਈ ਜਾ ਸਕੇ।
ਬੈਠਕ ਵਿਚ ਸਹਾਇਕ ਕਮਿਸ਼ਨਰ ਜਨਰਲ ਸ: ਕੰਵਰਜੀਤ ਸਿੰਘ, ਜ਼ਿਲਾ ਰੋਜਗਾਰ ਅਫ਼ਸਰ ਸ੍ਰੀ ਿਸ਼ਲ ਲਾਲ ਵੀ ਹਾਜਰ ਸਨ।

Spread the love