ਰੂਪਨਗਰ, 14 ਨਵੰਬਰ:
ਭਾਰਤੀ ਚੋਣ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ -ਕਮ-ਜ਼ਿਲ੍ਹਾ ਚੋਣ ਅਫਸਰ ਰੂਪਨਗਰ ਡਾ. ਪ੍ਰੀਤੀ ਯਾਦਵ ਦੀਆਂ ਹਦਾਇਤਾਂ ਤੇ ਵਿਧਾਨ ਸਭਾ ਹਲਕਾ 50 ਰੂਪਨਗਰ ਵਿੱਚ ਵੋਟ ਬਣਾਉਣ ਸੰਬੰਧੀ ਜਾਗਰੂਕ ਕਰਨ ਲਈ ਸਵੀਪ ਪੱਧਰ ‘ਤੇ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਦਾ ਦੌਰ ਜਾਰੀ ਹੈ। ਇਸ ਦੇ ਅੰਤਰਗਤ ਹੀ ਸਰਕਾਰੀ ਆਈ.ਟੀ.ਆਈ. (ਲੜਕੀਆਂ) ਰੂਪਨਗਰ ਵਿਖੇ ਵਿਸ਼ੇਸ਼ ਕੈਂਪ ਲਗਾ ਕੇ ਨੌਜ਼ਵਾਨਾਂ ਦੀਆਂ ਵੋਟਾਂ ਬਣਾਈਆਂ ਗਈਆਂ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ-ਕਮ-ਨੋਡਲ ਅਫ਼ਸਰ ਸਵੀਪ-50 ਰੂਪਨਗਰ ਸ਼੍ਰੀ ਰੁਪੇਸ਼ ਕੁਮਾਰ ਨੇ ਦੱਸਿਆ ਕਿ ਚੋਣਕਾਰ ਰਜਿਸਟਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਰੂਪਨਗਰ ਸ. ਹਰਬੰਸ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਧਾਨ ਸਭਾ ਚੋਣ ਹਲਕਾ 50-ਰੂਪਨਗਰ ਵੱਲੋਂ ਸਵੀਪ ਗਤੀਵਿਧੀਆਂ ਜਾਰੀ ਹਨ।
ਉਨ੍ਹਾਂ ਦੱਸਿਆ ਕਿ ਸੁਪਰਵਾਈਜ਼ਰਾਂ ਅਤੇ ਬੀ.ਐਲ.ਓਜ਼ ਦੇ ਸਹਿਯੋਗ ਨਾਲ ਘੱਟ ਮਤਦਾਨ ਵਾਲੇ ਹਲਕਿਆਂ ਵਿੱਚ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ।
ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ)-ਕਮ- ਏ.ਈ.ਆਰ.ਓ. ਸੁਰਿੰਦਰਪਾਲ ਸਿੰਘ, ਕੁਲਦੀਪ ਸਿੰਘ ਪ੍ਰਿੰਸੀਪਲ ਆਈ.ਟੀ.ਆਈ. (ਲੜਕੇ) ਰੂਪਨਗਰ, ਪ੍ਰਭਜੋਤ ਕੌਰ ਪ੍ਰਿੰਸੀਪਲ ਆਈ.ਟੀ.ਆਈ. (ਲੜਕੀਆਂ) ਰੂਪਨਗਰ, ਜਤਿੰਦਰ ਸਿੰਘ ਗਿੱਲ ਪ੍ਰਿੰਸੀਪਲ ਸਰਕਾਰੀ ਕਾਲਜ ਰੂਪਨਗਰ, ਅਸ਼ੋਕ ਕੁਮਾਰ ਪੋਲੋ ਟੈਕਨੀਕ ਪ੍ਰੋਫੈਸਰ ਪੋਲੋ ਟੈਕਨੀਕ ਕਾਲਜ ਰੂਪਨਗਰ ਵੀ ਹਾਜ਼ਰ ਸਨ।