ਸਰਕਾਰੀ ਕਾਲਜ ਡੇਰਾ ਬੱਸੀ ਵਿਖੇ ਹੋਮ ਸਾਇੰਸ ਵਿਭਾਗ ਵੱਲੋਂ ਲਗਾਈ ਗਈ ਪੌਸ਼ਟਿਕ ਖਾਣਿਆਂ ਦੀ ਪ੍ਰਦਰਸ਼ਨੀ
ਐਸ.ਏ.ਐਸ ਨਗਰ 29 ਸਤੰਬਰ:
ਸਰਕਾਰੀ ਕਾਲਜ ਡੇਰਾ ਬੱਸੀ ਵਿਖੇ ਮਿਤੀ 29 ਸਤੰਬਰ ਨੂੰ ਕਾਲਜ ਦੇ ਹੋਮ ਸਾਇੰਸ ਵਿਭਾਗ ਵੱਲੋਂ ਪੌਸ਼ਟਿਕ ਖਾਣਿਆਂ ਦੀ ਪ੍ਰਦਸ਼ਨੀ ਲਗਾਈ ਗਈ। ਇਹ ਪ੍ਰਦਰਸ਼ਨੀ ਪੋਸ਼ਣ ਮਾਂਹ ਦੇ ਸੰਦਰਭ ਵਿਚ ਲਗਾਈ ਗਈ। ਪ੍ਰੋ. ਆਮੀ ਭੱਲਾ ਅਤੇ ਪ੍ਰੋ. ਸੁਮਿਤਾ ਕਟੋਚ ਦੀ ਦੇਖ ਰੇਖ ਹੇਠ ਲਗਾਈ ਗਈ ਇਸ ਪ੍ਰਦਰਸ਼ਨੀ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਦਾਲ ਬਾਟੀ ਚੂਰਮਾ, ਘੀਆ ਦੇ ਲੱਡੂ, ਖੀਰ ਪੂੜੇ, ਸਾਗ ਅਤੇ ਮੱਕੀ ਦੀ ਰੋਟੀ, ਦਹੀਂ ਭੱਲਾ, ਛੋਲੇ ਪੂਰੀ, ਪੋਹਾ ਆਦਿ ਪੌਸ਼ਟਿਕ ਪਕਵਾਨ ਬਣਾ ਕੇ ਪ੍ਰਦਰਸ਼ਿਤ ਕੀਤੇ। ਕਾਲਜ ਦੇ ਵਿਦਿਆਰਥੀਆਂ ਨੇ ਇਸ ਪ੍ਰਦਰਸ਼ਨੀ ਵਿਚ ਰੱਖੇ ਗਏ ਖਾਣਿਆਂ ਨੂੰ ਬਣਾਉਣ ਦੇ ਢੰਗ ਤਰੀਕਿਆਂ ਬਾਰੇ ਅਤੇ ਪੌਸ਼ਟਿਕ ਆਹਾਰ ਦੇ ਸਿਹਤ ਵਿਚ ਯੋਗਦਾਨ ਬਾਰੇ ਜਾਣਕਾਰੀ ਹਾਸਲ ਕੀਤੀ।
ਪੌਸ਼ਟਿਕ ਖਾਣਾ ਬਣਾਉਣ ਅਤੇ ਸੁਚੱਜੇ ਢੰਗ ਨਾਲ ਪ੍ਰਦਰਸ਼ਿਤ ਕਰਨ ਵਿਚ ਵਿਦਿਆਰਥਣ ਅਮਨਪ੍ਰੀਤ ਕੌਰ ਨੇ ਪਹਿਲਾ, ਸੁਪਨਾ ਅਤੇ ਦੀਕਸ਼ਾ ਨੇ ਦੂਜਾ ਅਤੇ ਹਰਪ੍ਰੀਤ ਕੌਰ ਤੇ ਜਸਵਿੰਦਰ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਸ੍ਰੀਮਤੀ ਕਾਮਨਾ ਗੁਪਤਾ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਪੌਸ਼ਟਿਕ ਆਹਾਰ ਸਰੀਰ ਅਤੇ ਮਨ ਦੀ ਤੰਦਰੁਸਤੀ ਲਈ ਬੇਹੱਦ ਜ਼ਰੂਰੀ ਹੈ। ਇਸ ਲਈ ਹਰ ਇਕ ਨੂੰ ਪੌਸ਼ਟਿਕ ਅਤੇ ਸਹੀ ਵਿਧੀ ਨਾਲ ਬਣੇ ਆਹਾਰ ਨੂੰ ਆਪਣੀ ਜੀਵਨ ਸ਼ੈਲੀ ਵਿਚ ਸ਼ਾਮਲ ਕਰਨਾ ਚਾਹੀਦਾ ਹੈ। ਪ੍ਰਦਰਸ਼ਨੀ ਵਿਚ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਰਟੀਫਿਕੇਟ ਅਤੇ ਇਨਾਮ ਦਿੱਤੇ ਗਏ।
ਇਸ ਪ੍ਰਦਰਸ਼ਨੀ ਵਿਚ ਪ੍ਰੋ. ਸੁਜਾਤਾ ਕੌਸ਼ਲ, ਪ੍ਰੋ. ਅਮਰਜੀਤ ਕੌਰ, ਪ੍ਰੋ. ਨਵਦੀਪ ਕੋਹਲ, ਸ੍ਰੀਮਤੀ ਭੁਪਿੰਦਰ ਕੌਰ ਅਤੇ ਬਾਕੀ ਪ੍ਰੋਫੈਸਰ ਸਾਹਿਬਾਨ ਨੇ ਵੀ ਸ਼ਿਰਕਤ ਕੀਤੀ।