ਸਰਕਾਰੀ ਕਾਲਜ ਰੋਪੜ ਦੇ ਵਿਦਿਆਰਥੀਆਂ ਦਾ ਇੱਕ ਰੋਜ਼ਾ ਵਿੱਦਿਅਕ ਟੂਰ

Principal Jatinder Singh Gill
ਸਰਕਾਰੀ ਕਾਲਜ ਰੋਪੜ ਦੇ ਵਿਦਿਆਰਥੀਆਂ ਦਾ ਇੱਕ ਰੋਜ਼ਾ ਵਿੱਦਿਅਕ ਟੂਰ
ਇਤਿਹਾਸਕ ਸਥਾਨਾਂ ਤੋਂ ਵਿਦਿਆਰਥੀਆਂ ਨੂੰ ਕਰਵਾਇਆ ਜਾਣੂ
ਰੂਪਨਗਰ, 20 ਫਰਵਰੀ 2024
ਸਰਕਾਰੀ ਕਾਲਜ ਰੋਪੜ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਅਤੇ ਕਰੀਅਰ ਗਾਈਡੈਂਸ ਅਤੇ ਪਲੇਸਮੈਂਟ ਸੈੱਲ ਦੇ ਕਨਵੀਨਰ ਪ੍ਰੋ. ਅਰਵਿੰਦਰ ਕੌਰ ਅਤੇ ਰੈੱਡ ਰਿਬਨ ਕਲੱਬ ਦੇ ਇੰਚਾਰਜ ਡਾ. ਅਨੂ ਸ਼ਰਮਾ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਇਤਿਹਾਸਕ ਸਥਾਨਾਂ ਤੋਂ ਜਾਣੂ ਕਰਵਾਉਣ ਦੇ ਉਦੇਸ਼ ਤਹਿਤ ਇੱਕ ਰੋਜ਼ਾ ਵਿੱਦਿਅਕ ਟੂਰ ਆਯੋਜਿਤ ਕੀਤਾ ਗਿਆ।
ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਵਿੱਦਿਅਕ ਟੂਰ ਦੌਰਾਨ ਜਾਣਕਾਰੀ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਸ ਵਿੱਦਿਅਕ ਟੂਰ ਦਾ ਉਦੇਸ਼ ਹੀ ਵਿਦਿਆਰਥੀਆਂ ਨੂੰ ਦੇਸ਼ ਦੀ ਆਜਾਦੀ ਲਈ ਸ਼ਹੀਦੀ ਪਾਉਣ ਵਾਲੇ ਦੇਸ਼ ਭਗਤਾਂ, ਯੋਧਿਆਂ ਦੀ ਲਸਾਨੀ ਸ਼ਹਾਦਤ ਅਤੇ ਧਾਰਮਿਕ ਮਹੱਤਤਾ ਪ੍ਰਤੀ ਪ੍ਰੇਰਿਤ ਕਰਨਾ ਹੈ।
ਇਸ ਵਿੱਦਿਅਕ ਟੂਰ ਦੀ ਅਗਵਾਈ ਡਾ. ਅਨੂ ਸ਼ਰਮਾ, ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਕੀਰਤੀ ਭਾਗੀਰਥ ਅਤੇ ਪ੍ਰੋ. ਜਗਜੀਤ ਸਿੰਘ ਨੇ ਕੀਤੀ। ਜਿਸ ਦੌਰਾਨ 50 ਵਿਦਿਆਰਥੀਆਂ ਵੱਲੋਂ ਸ਼੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ, ਜੰਗ-ਏ-ਆਜ਼ਾਦੀ ਮੈਮੋਰੀਅਲ ਕਰਤਾਰਪੁਰ ਅਤੇ ਅਟਾਰੀ ਵਾਹਗਾ ਬਾਰਡਰ ਸਥਾਨਾਂ ਦੇ ਦਰਸ਼ਨ ਅਤੇ ਜਾਣਕਾਰੀ ਹਾਸਲ ਕੀਤੀ।
ਇਸ ਵਿੱਦਿਅਕ ਟੂਰ ਦੌਰਾਨ ਵਿਦਿਆਰਥੀਆਂ ਨੇ ਵਾਹਗਾ ਬਾਰਡਰ ਸਰਹੱਦ ਤੇ ਭਾਰਤ ਅਤੇ ਪਾਕਿਸਤਾਨ ਦੀ ਕੌਮੀ ਪਰੇਡ ਨੂੰ ਉਤਸ਼ਾਹ ਅਤੇ ਜੋਸ਼ ਨਾਲ ਦੇਖਿਆ।
Spread the love