ਸਰਕਾਰੀ ਕਾਲਜ ਰੋਪੜ ਵਿਖੇ ਗਣਤੰਤਰ ਦਿਵਸ ਮਨਾਇਆ 

Principal Jitinder Singh Gill
ਸਰਕਾਰੀ ਕਾਲਜ ਰੋਪੜ ਵਿਖੇ ਗਣਤੰਤਰ ਦਿਵਸ ਮਨਾਇਆ 
ਰੂਪਨਗਰ, 26 ਜਨਵਰੀ 2024
ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ 75ਵੇਂ ਗਣਤੰਤਰਤਾ ਦਿਵਸ ਮੌਕੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਦਿਆਨਤਦਾਰੀ ਨਾਲ ਦੇਸ਼ ਹਿੱਤ ਵਿੱਚ ਕੰਮ ਕਰਨ ਦੀ ਪ੍ਰੇਰਨਾ ਦਿੱਤੀ।
ਉਨ੍ਹਾਂ ਦੱਸਿਆ ਕਿ ਨੇ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ਼ ਹਰਜਸ ਕੌਰ ਜਿਨ੍ਹਾਂ ਨੂੰ ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਿਹਤਰ ਸੇਵਾਵਾਂ ਲਈ ਗਣਤੰਤਰਤਾ ਦਿਵਸ ਮੌਕੇ ਸਨਮਾਨਿਤ ਕੀਤਾ ਜਾ ਰਿਹਾ ਹੈ ਨੂੰ ਵਧਾਈ ਦਿੱਤੀ ਅਤੇ ਐਨ.ਸੀ.ਸੀ. ਕੈਡਿਟ ਬਲਵਿੰਦਰ ਕੌਰ, ਜੋ ਗਣਤੰਤਰ ਦਿਵਸ ਪਰੇਡ, ਦਿੱਲੀ ਵਿਖੇ ਹਿੱਸਾ ਲੈ ਰਹੀ ਹੈ ਨੂੰ ਸ਼ੁਭਕਾਮਨਾਵਾਂ ਭੇਟ ਕੀਤੀਆਂ।
ਡਾ. ਹਰਜਸ ਕੌਰ ਦੀ ਅਗਵਾਈ ਹੇਠ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਰਾਸ਼ਟਰੀ ਗੀਤ ਦਾ ਗਾਇਨ ਕੀਤਾ।
ਫੋਟੋ : ਸਰਕਾਰੀ ਕਾਲਜ ਰੋਪੜ ਵਿਖੇ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਦੇ ਹੋਏ ਕਾਲਜ ਪ੍ਰਿੰਸੀਪਲ ਅਤੇ ਸਟਾਫ਼ ਅਤੇ ਵਿਦਿਆਰਥੀ ।
Spread the love