ਐੱਨ.ਐੱਸ. ਐੱਸ ਵਲੰਟੀਅਰਾਂ ਨੂੰ ਸਵਾਮੀ ਵਿਵੇਕਾਨੰਦ ਦੀਆਂ ਸਿੱਖਿਆਵਾਂ ਸਬੰਧੀ ਕੀਤਾ ਪ੍ਰੇਰਿਤ
ਰੂਪਨਗਰ, 12 ਜਨਵਰੀ 2024
ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਦੇ ਆਦੇਸ਼ਾਂ ਅਤੇ ਡਾਇਰੈਕਟੋਰੇਟ, ਉਚੇਰੀ ਸਿੱਖਿਆ ਵਿਭਾਗ ਪੰਜਾਬ ਅਤੇ ਪ੍ਰੋਗਰਾਮ ਕੋਆਰਡੀਨੇਟਰ, ਕੌਮੀ ਸੇਵਾ ਯੋਜਨਾ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਦਿਸ਼ਾ ਨਿਰਦੇਸ਼ਾ ਤਹਿਤ ਸਰਕਾਰੀ ਕਾਲਜ ਰੋਪੜ ਵਿਖੇ ਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ।
ਇਸ ਪ੍ਰੋਗਰਾਮ ਦੌਰਾਨ ਨਾਸਿਕ (ਮਹਾਰਾਸ਼ਟਰ) ਵਿਖੇ ਆਯੋਜਿਤ ਕੀਤੇ ਜਾ ਰਹੇ ‘ਰਾਸ਼ਟਰੀ ਯੁਵਾ ਫੈਸਟੀਵਲ’ ਦੇ ਲਾਈਵ ਪ੍ਰਸਾਰਨ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵੱਲੋਂ ਨੌਜਵਾਨਾਂ ਨੂੰ ਵਿਕਸਿਤ ਭਾਰਤ ਲਈ ਨੌਜਵਾਨਾਂ ਦੀ ਭੂਮਿਕਾ ਬਾਰੇ ਦਿੱਤੇ ਸੰਦੇਸ਼ ਨੂੰ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਸੁਣਿਆ।
ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਨੌਜਵਾਨਾਂ ਨੂੰ ਰਾਸ਼ਟਰੀ ਯੁਵਾ ਦਿਵਸ ਦੇ ਥੀਮ ‘ਮੇਰਾ ਭਾਰਤ ਵਿਕਸਿਤ ਭਾਰਤ-2047, ਨੌਜਵਾਨਾਂ ਦੁਆਰਾ, ਨੌਜਵਾਨਾਂ ਲਈ’ ਬਾਰੇ ਚਾਨਣਾ ਪਾਇਆ। ਉਹਨਾਂ ਨੇ ਸਵਾਮੀ ਵਿਵੇਕਾਨੰਦ ਜੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈ ਕੇ ਦੇਸ਼ ਹਿੱਤ ਵਿੱਚ ਕੰਮ ਕਰਨ ਅਤੇ ਜੀਵਨ ਵਿੱਚ ਅੱਗੇ ਵਧਣ ਦੀ ਪ੍ਰੇਰਨਾ ਦਿੱਤੀ।
ਕੌਮੀ ਸੇਵਾ ਯੋਜਨਾ ਦੇ ਪ੍ਰੋਗਰਾਮ ਅਫ਼ਸਰ ਡਾ. ਨਿਰਮਲ ਸਿੰਘ ਬਰਾੜ ਨੇ ਰਾਸ਼ਟਰੀ ਯੁਵਾ ਦਿਵਸ ਦੇ ਇਤਿਹਾਸਕ ਪੱਖ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਅਤੇ ਪ੍ਰੋ. ਮਨਜਿੰਦਰ ਸਿੰਘ ਨੇ ਸਵਾਮੀ ਵਿਵੇਕਾਨੰਦ ਜੀ ਦੀ ਜੀਵਨੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।
ਇਸਟਿਊਸ਼ਨਲ ਇਨੋਵੇਸ਼ਨ ਕੌਂਸਲ ਦੇ ਕਨਵੀਨਰ ਪ੍ਰੋ. ਅਰਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਅੱਜ ਦੇ ਦਿਨ ਇੰਟਰਪਰੀਨਿਊਰਸ਼ਿਪ ਈਕੋ ਸਿਸਟਮ ਨੂੰ ਅਪਣਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਦਮਾਂ ਬਾਰੇ ਜਾਣਕਾਰੀ ਦਿੱਤੀ। ਉਹਨਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਿਲੀ ਵਿੱਤੀ ਸਹਾਇਤਾ ਨਾਲ ਕਾਲਜ ਵਿਖੇ 10 ਵੱਖ-ਵੱਖ ਕਿੱਤਾ ਮੁਖੀ ਕੋਰਸ ਕਰਵਾਏ ਜਾ ਰਹੇ ਹਨ ਜਿਸਦਾ ਵਿਦਿਆਰਥੀਆਂ ਨੂੰ ਸਵੈ ਰੁਜਗਾਰ ਸ਼ੁਰੂ ਕਰਨ ਲਈ ਭਰਪੂਰ ਲਾਭ ਮਿਲੇਗਾ।
ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਪ੍ਰੋਗਰਾਮ ਅਫ਼ਸਰ ਡਾ. ਦਲਵਿੰਦਰ ਸਿੰਘ, ਡਾ. ਜਤਿੰਦਰ ਕੁਮਾਰ, ਪ੍ਰੋ. ਰਵਨੀਤ ਕੌਰ, ਪ੍ਰੋ. ਲਵਲੀਨ ਵਰਮਾਂ, ਪ੍ਰੋ. ਕੁਲਦੀਪ ਕੌਰ, ਪ੍ਰੋ. ਮਨਪ੍ਰੀਤ ਸਿੰਘ, ਪ੍ਰੋ. ਜਗਜੀਤ ਸਿੰਘ, ਪ੍ਰੋ. ਡਿੰਪਲ ਨੇ ਅਹਿਮ ਸਹਿਯੋਗ ਦਿੱਤਾ। ਇਸ ਮੌਕੇ ਵਾਈਸ ਪ੍ਰਿੰਸੀਪਲ ਡਾ. ਹਰਜਸ ਕੌਰ, ਕਾਲਜ ਕੌਂਸਲ ਮੈਂਬਰ ਡਾ. ਸੁਖਜਿੰਦਰ ਕੌਰ, ਪ੍ਰੋ. ਮੀਨਾ ਕੁਮਾਰੀ, ਪ੍ਰੋ. ਜੁਪਿੰਦਰ ਕੌਰ, ਪ੍ਰੋ. ਰਣਦੀਪ ਸਿੰਘ, ਪ੍ਰੋ. ਸ਼ਮਿੰਦਰ ਕੌਰ ਤੋਂ ਇਲਾਵਾ 250 ਐੱਨ.ਐੱਸ.ਐੱਸ. ਵਲੰਟੀਅਰ ਹਾਜ਼ਰ ਸਨ।