ਸਰਕਾਰੀ ਨੌਕਰੀਆਂ ਦੀ ਤਿਆਰੀ ਲਈ ਮੁਫ਼ਤ ਆਨ-ਲਾਈਨ ਕੋਚਿੰਗ ਲਈ ਰਜਿਸਟ੍ਰੇਸ਼ਨ ਸ਼ੁਰੂ

RANBIR SINGH MUDHAL
27 ਅਪ੍ਰੈਲ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵੱਲੋਂ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ)

ਅੰਮ੍ਰਿਤਸਰ 24 ਅਗਸਤ 2021
ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਬੇਰੋਜ਼ਗਾਰ ਨੌਜਵਾਨਾ ਨੂੰ ਸਰਕਾਰੀ ਨੋਕਰੀਆਂ ਦੇ ਮੁਕਾਬਲੇ ਦੀ ਪ੍ਰੀਖਿਆਵਾਂ ਲਈ ਮੁਫ਼ਤ ਆਨ-ਲਾਈਨ ਕੋਚਿੰਗ ਮੁਹਇਆ ਕਰਵਾਉਣ ਲਈ ਸ਼ੁਰੂਆਤ ਹੋ ਚੁੱਕੀ ਹੈ।
ਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਖਹਿਰਾ ਨੇ ਜਾਣਾਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਵਲੋਂ UPSC, PPSC, RRB, PSSSB, PO CLERICAL, BANKING, SSC ਅਤੇ ਹੋਰਨਾਂ ਵਿਭਾਗੀ ਪ੍ਰੀਖਿਆਵਾਂ ਲਈ ਮੁਫਤ ਆਨ-ਲਾਈਨ ਕੋਚਿੰਗ ਦੇਣ ਦਾ ਫੈਸਲਾ ਲਿਆ ਗਿਆ ਹੈ। ਉਨਾਂ ਦੱਸਿਆ ਕਿ ਪੁਲਿਸ ਕਾਂਸਟੇਬਲ ਅਤੇ ਕਲਰਕ ਅਸਾਮੀਆਂ ਲਈ ਮੁਫਤ ਆਨ-ਲਾਈਨ ਕੋਚਿੰਗ ਦਾ ਪਹਿਲਾ ਬੈਚ ਸਤੰਬਰ 2021 ਦੇ ਪਹਿਲੇ ਹਫ਼ਤੇ ਵਿੱਚ ਸ਼ੁਰੂ ਕੀਤੀ ਜਾ ਰਹੀ ਹੈ। ਕਲਰਕਾਂ ਦੇ ਬੈਚ ਲਈ ਰਜਿਸਟਰ ਕਰਨ ਲਈ ਉਮੀਦਵਾਰਾਂ ਦੀ ਯੋਗਤਾ ਘੱਟੋ ਘੱਟ ਗ੍ਰੇਜੁਏਸ਼ਨ ਅਤੇ ਜੱਦ ਕਿ ਬਾਰ੍ਹਵੀਂ ਪਾਸ ਉਮੀਦਵਾਰ ਪੁਲਿਸ ਕਾਂਸਟੇਬਲ ਲਈ ਅਪਲਾਈ ਕਰ ਸਕਦੇ ਹਨ।
ਸ: ਖਹਿਰਾ ਨੇ ਦੱਸਿਆ ਕਿ ਚਾਹਵਾਨ ਪ੍ਰਾਰਥੀ ਹੇਠ ਲਿਖੇ https:www.eduzphere.com/freegovtexams ਲਿੰਕ ਤੇ ਅਪਲਾਈ ਕਰ ਸਕਦੇ ਹਨ। ਕਿਸੇ ਵੀ ਤਰ੍ਹਾਂ ਦੇ ਗ੍ਰੇਜੁਏਸ਼ਨ ਪ੍ਰਾਰਥੀ ਜੇਕਰ ਕਿਸੇ ਹੋਰ ਸਰਕਾਰੀ ਨੌਕਰੀ ਦੀ ਪ੍ਰੀਖਿਆ ਦੀ ਤਿਆਰੀ ਕਰ ਰਹੇ ਹਨ। ਉਹ ਵੀ ਇਸ https:www.eduzphere.com/freegovtexams ਲਿੰਕ ਤੇ ਆਪਣੇ ਆਪ ਨੂੰ ਅਪਲਾਈ ਕਰ ਸਕਦੇ ਹਨ, ਤਾਂ ਜੇ ਆਉਣ ਵਾਲੇ ਬੈਂਚਾਂ ਵੱਚ ਸ਼ਾਮਿਲ ਕੀਤਾ ਜਾ ਸਕਦੇ ਹਨ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਣਬੀਰ ਸਿੰਘ ਮੁੱਧਲ ਨੇ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਇਨਾਂ ਮੁਫ਼ਤ ਆਨ-ਲਾਈਨ ਕੋਚਿੰਗ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ, ਤਾਂ ਜੋ ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਦਾ ਸੁਪਣਾ ਸਾਕਾਰ ਹੋ ਸਕੇ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਦੇ ਕੈਰੀਅਰ ਕੌਂਸਲਰ ਸ੍ਰੀ ਗੌਰਵ ਕੁਮਾਰ ਨਾਲ ਮੋਬਾਇਲ ਨੰਬਰ 9915789068 ਤੇ ਸੰਪਰਕ ਕੀਤਾ ਜਾ ਸਕਦਾ ਹੈ।

 

Spread the love