ਲੁਧਿਆਣਾ, 01 ਸਤੰਬਰ,2021 ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ”ਮੁੱਖ ਮੰਤਰੀ ਵਜ਼ੀਫਾ ਯੋਜਨਾ” ਤਹਿਤ ਪਹਿਲੇ ਅਤੇ ਦੂਸਰੇ ਸਾਲ ਦੇ ਸਿੱਧੇ ਦਾਖਲੇ ਦੀ ਫੀਸ ਮੁਆਫ਼ ਕਰਨ ਦਾ ਹੁਸ਼ਿਆਰ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਕਾਫ਼ੀ ਲਾਭ ਹੋ ਰਿਹਾ ਹੈ।
ਸ਼੍ਰੀ ਸ਼ਰਮਾ ਜੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੋਣਹਾਰ ਵਿਦਿਆਰਥੀਆਂ ਨੂੰ ਸਰਕਾਰੀ ਪਂੌਲੀਟੈਕਨਿਕ ਕਾਲਜਾਂ ਵਿੱਚ ਮਿਆਰੀ ਅਤੇ ਸਸਤੀ ਤਕਨੀਕੀ ਸਿਖਿਆ ਪ੍ਰਦਾਨ ਕਰਨ ਲਈ ”ਮੁੱਖ ਮੰਤਰੀ ਵਜ਼ੀਫਾ ਯੋਜਨਾ”ਸ਼ੁਰੂ ਕੀਤੀ ਹੋਈ ਹੈ।ਇਸ ਸਕੀਮ ਦਾ ਲਾਭ ਸੂਬੇ ਦੇ ਸਾਰੇ ਸਰਕਾਰੀ ਪਂੌਲੀਟੈਕਨਿਕ ਇੰਜਨੀਅਰਿੰਗ ਕਾਲਜਾਂ ਦੇ ਵਿਦਿਆਰਥੀਆਂ ਨੂੰ ਮਿਲ ਰਿਹਾ ਹੈ।ਉਨ੍ਹਾਂ ਇਸ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਕੀਮ ਦੇ ਅਧੀਨ ਪੰਜਾਬ ਦੇ ਲੜਕੀਆਂ ਅਤੇ ਲੜਕਿਆਂ ਦੀ ਦਸਵੀਂ ਜਮਾਤ ਵਿੱਚ ਪ੍ਰਾਪਤ ਕੀਤੇ ਅੰਕਾਂ ਅਨੁਸਾਰ ਟਿਊ਼ਸ਼ਨ ਫੀ਼ਸ ਮੁਆਫ ਕੀਤੀ ਜਾਂਦੀ ਹੈ।ਉਨ੍ਹਾਂ ਦੱਸਿਆ ਕਿ 60 ਤੋਂ 70 ਫੀਸਦੀ ਅੰਕਾਂ ਵਾਲੇ ਵਿਦਿਆਰਥੀਆਂ ਦੀ 70 ਫੀਸ ਮੁਆਫ ਹੋਵੇਗੀ, 70 ਤੋਂ 80 ਵਾਲਿਆਂ ਦੀ 80 ਫੀਸਦੀ, 80 ਤੋਂ 90 ਫੀਸਦੀ ਵਾਲਿਆਂ ਦੀ 90 ਫੀਸਦੀ ਅਤੇ 90 ਤੋਂ 100 ਫੀਸਦੀ ਅੰਕ ਹਾਸਲ ਕਰਨ ਵਾਲਿਆਂ ਦੀ ਪੂਰੀ ਫੀਸ ਮੁਆਫ ਹੋਵੇਗੀ।
ਉਨ੍ਹਾਂ ਵਿਸ਼ੇਸ਼ ਤਂੌਰ ਤੇ ਕਿਹਾ ਕਿ ਸਰਕਾਰੀ ਬਹੁਤਕਨੀਕੀ ਕਾਲਜ ਰਿਸ਼ੀ ਨਗਰ ਜੋ ਕਿ ਲੜਕੀਆਂ ਦਾ ਜਿਲ੍ਹੇ ਭਰ ਵਿੱਚ ਇਕੋ ਤਕਨੀਕੀ ਕਾਲਜ ਹੈ।ਜਿਸ ਵਿੱਚ ਤਿੰਨ ਸਾਲਾ ਡਿਪਲੋਮਾ ਕੋਰਸ ਕੰਪਿਊਟਰ ਸਾਇੰਸ ਐਂਡ ਇੰਜਨੀਅਰਿੰਗ, ਇਨਫਾਰਮੇਸ਼ਨ ਟੈਕਨਾਲੋਜੀ, ਇਲੈਕਟ੍ਰ਼ੋਨਿਕਸ ਐਂਡ ਕਮਿਊਨੀਕੇਸ਼ਨ ਇੰਜ: ਗਾਰਮੈਟ ਮੈਨੂਫੈਕਚਰਿੰਗ ਟੈਕਨਾਲੋਜੀ, ਫੈਸ਼ਨ ਡਿਜਾਇੰਨ ਅਤੇ ਮਾਡਰਨ ਆਫਿਸ ਪ੍ਰੈਕਟਿਸ ਵਿੱਚ ਦਾਖਲੇ ਚੱਲ ਰਹੇ ਹਨ। ਇਸ ਲਈ ਤਕਨੀਕੀ ਸਿਖਿਆ ਦੀ ਪੜ੍ਹਾਈ ਕਰਨ ਲਈ ਇਸਦਾ ਦਿਹਾਤੀ ਅਤੇ ਸ਼ਹਿਰੀ ਲੜਕੀਆਂ ਨੂੰ ਭਰਪੂਰ ਲਾਭ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦਸਵੀ ਅਤੇ ਬਾਰਵੀਂ ਪਾਸ ਵਿਦਿਆਰਥਣਾਂ ਜੋ ਇੰਜਨੀਅਰਿੰਗ ਖੇਤਰ ਵਿੱਚ ਅਪਣਾ ਭਵਿੱਖ ਬਨਾਉਣਾ ਚਾਹੁੰਦੀਆਂ ਹਨ,ਉਨ੍ਹਾਂ ਨੂੰ ਇਸ ਸਕੀਮ ਦਾ ਭਰਪੂਰ ਲਾਭ ਉਠਾਉਣਾ ਚਾਹੀਦਾ ਹੈ ਇਸ ਨਾਲ ਪੰਜਾਬ ਸਰਕਾਰ ਦਾ ਤਕਨੀਕੀ ਸਿਖਿਆ ਨੂੰ ਘਰ-ਘਰ ਪਹੁੰਚਾਣ ਦਾ ਸੁਪਨਾ ਪੂਰਾ ਹੋਵੇਗਾ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਲਈ ਜਸਵੀਰ ਸਿੰਘ ਦੇ ਮੋਬਾਇਲ ਨੰ: 98728-13000 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।