ਬਰਨਾਲਾ, 3 ਜੁਲਾਈ 2021
ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪਾਠਕ੍ਰਮ ਦੀਆਂ ਪੁਸਤਕਾਂ ਮੁਹੱਈਆ ਕਰਵਾਉਣ ਦੇ ਨਾਲ ਨਾਲ ਸਹਾਇਕ ਪੜ੍ਹਨ ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਹੈ।ਕੋਰੋਨਾ ਪਾਬੰਦੀਆਂ ਬਦੌਲਤ ਘਰਾਂ ਵਿੱਚ ਹੀ ਰਹਿ ਕੇ ਆਨਲਾਈਨ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਹੋਰ ਪ੍ਰਭਾਵੀ ਬਣਾਉਣ ਵਿੱਚ ਸਹਾਇਕ ਪੜ੍ਹਨ ਸਮੱਗਰੀ ਦਾ ਬਹੁਤ ਅਹਿਮ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਸਰਬਜੀਤ ਸਿੰਘ ਤੂਰ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਤੇ ਐਲੀਮੈਂਟਰੀ ਨੇ ਦੱਸਿਆ ਕਿ ਜਿਲ੍ਹੇ ਦੇ ਸਰਕਾਰੀ ਸਕੂਲਾਂ ਦੀਆਂ ਪ੍ਰੀ-ਪ੍ਰਾਇਮਰੀ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਵਿਭਾਗ ਵੱਲੋਂ ਭੇਜੀ ਜਾ ਰਹੀ ਸਹਾਇਕ ਪੜ੍ਹਨ ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਹੈ।ਸਿੱਖਿਆ ਅਧਿਕਾਰੀ ਨੇ ਕਿਹਾ ਕਿ ਉਪਲਬਧ ਕਰਵਾਈ ਜਾ ਰਹੀ ਸਹਾਇਕ ਸਮੱਗਰੀ ਅਭਿਆਸ ਪੁਸਤਕ ਦੇ ਰੂਪ ਵਿੱਚ ਹੈ।ਇਹਨਾਂ ਅਭਿਆਸ ਪੁਸਤਕਾਂ ਨਾਲ ਵਿਦਿਆਰਥੀਆਂ ਆਪਣੀ ਪੜ੍ਹਾਈ ਪ੍ਰਭਾਵੀ ਤਰੀਕੇ ਜਾਰੀ ਰੱਖ ਸਕਣਗੇ।ਸਿੱਖਿਆ ਅਧਿਕਾਰੀ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਵਿਗਿਆਨ, ਗਣਿਤ, ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਆਦਿ ਵਿਸ਼ਿਆਂ ਦੀ ਸਹਾਇਕ ਪੜ੍ਹਨ ਸਮੱਗਰੀ ਮੁਹੱਈਆ ਕਰਵਾਉਣ ਦੇ ਨਾਲ ਨਾਲ ਵਜੀਫਾ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਲਈ ਵੀ ਸਮੱਗਰੀ ਭੇਜੀ ਜਾ ਰਹੀ ਹੈ।ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਨੂੰ ਬਾਲ ਮਨੋਵਿਗਿਆਨਕ ਨਜ਼ਰੀਏ ਤੋਂ ਤਿਆਰ ਕੀਤੀ ਰੰਗਦਾਰ ਸਹਾਇਕ ਪੜ੍ਹਨ ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਹੈ। ਅਭਿਆਸ ਪੁਸਤਕਾਂ ਜਰੀਏ ਵਿਦਿਆਰਥੀਆਂ ਦੀ ਲਿਖਾਈ ਸੁੰਦਰ ਬਣਾਉਣ ਦਾ ਵੀ ਉਪਰਾਲਾ ਕੀਤਾ ਜਾ ਰਿਹਾ ਹੈ।
ਹਰਕੰਵਲਜੀਤ ਕੌਰ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਤੇ ਵਸੁੰਧਰਾ ਕਪਿਲਾ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਨੇ ਦੱਸਿਆ ਕਿ ਸਮੂਹ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਜਿੱਥੇ ਵਿਦਿਆਰਥੀਆਂ ਨੂੰ ਟੈਲੀਵਿਜ਼ਨ ਦੀਆਂ ਆਨਲਾਈਨ ਜਮਾਤਾਂ ਨਾਲ ਜੋੜਨ ਅਤੇ ਖੁਦ ਆਨਲਾਈਨ ਜਮਾਤਾਂ ਲਗਾਕੇ ਪਾਠਕ੍ਰਮ ਕਰਵਾਇਆ ਜਾ ਰਿਹਾ ਹੈ, ਉੱਥੇ ਹੀ ਸਾਰੀਆਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਸਹਾਇਕ ਪੜ੍ਹਨ ਸਮੱਗਰੀ ਜਰੀਏ ਅਭਿਆਸ ਅਤੇ ਦੁਹਰਾਈ ਵੀ ਕਰਵਾਈ ਜਾ ਰਹੀ ਹੈ।ਸਿੱਖਿਆ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਸਹਾਇਕ ਸਿੱਖਿਆ ਸਮੱਗਰੀ ਦੇ ਸਹੀ ਇਸਤੇਮਾਲ ਲਈ ਵੀ ਪ੍ਰੇਰਿਤ ਕੀਤਾ।
ਹਰੀਸ਼ ਬਾਂਸਲ ਜਿਲ੍ਹਾ ਮੈਂਟਰ ਵਿਗਿਆਨ, ਅਮਨਿੰਦਰ ਸਿੰਘ ਜਿਲ੍ਹਾ ਮੈਂਟਰ ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ,ਕਮਲਦੀਪ ਜਿਲ੍ਹਾ ਮੈਂਟਰ ਗਣਿਤ ਅਤੇ ਕੁਲਦੀਪ ਸਿੰਘ ਭੁੱਲਰ ਜਿਲ੍ਹਾ ਕੋ-ਆਰਡੀਨੇਟਰ ਪੜ੍ਹੋ ਪੰਜਾਬ ਨੇ ਦੱਸਿਆ ਕਿ ਕੋਰੋਨਾ ਪਾਬੰਦੀਆਂ ਬਦੌਲਤ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਸਿੱਧੇ ਰਾਬਤੇ ਦੀ ਘਾਟ ਵਾਲੇ ਹਾਲਾਤਾਂ ਦੌਰਾਨ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਪ੍ਰਭਾਵੀ ਤਰੀਕੇ ਜਾਰੀ ਰੱਖਣ ਵਿੱਚ ਪੜੋ ਪੰਜਾਬ ਪ੍ਰਾਜੈਕਟ ਅਧੀਨ ਵਿਦਿਆਰਥੀਆਂ ਨੂੰ ਮੁਹੱਈਆ ਕਰਵਾਈ ਜਾ ਰਹੀ ਸਹਾਇਕ ਪੜ੍ਹਨ ਸਮੱਗਰੀ ਦੀ ਵੱਡੀ ਭੂਮਿਕਾ ਹੈ।
ਕੈਪਸ਼ਨ: ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਹੱਈਆ ਕਰਵਾਈ ਸਹਾਇਕ ਪੜ੍ਹਨ ਸਮੱਗਰੀ।