ਰੂਪਨਗਰ, 8 ਨਵੰਬਰ:
ਭਾਰਤੀ ਚੋਣ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਰੂਪਨਗਰ ਦੀਆਂ ਹਦਾਇਤਾਂ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਲੀ ਵਿਖੇ ਸਵੀਪ ਗਤੀਵਿਧੀਆਂ ਕਰਵਾਈਆਂ ਗਈਆਂ।
ਇਸ ਮੌਕੇ ਸਾਰੇ ਵਿਦਿਆਰਥੀਆਂ ਨੂੰ ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਵੋਟ ਦੇ ਅਧਿਕਾਰ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ। ਵੋਟ ਬਨਵਾਉਣ, ਸੋਧ ਕਰਵਾਉਣ ਲਈ ਲਗਾਏ ਗਏ ਕੈਂਪਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ ਨਵੇਂ ਵੋਟਰਾਂ ਨੂੰ ਉਤਸਾਹਿਤ ਕੀਤਾ ਗਿਆ।
ਇਹ ਅਲੱਗ-ਅਲੱਗ ਸਵੀਪ ਗਤੀਵਿਧੀਆਂ ਪ੍ਰਿੰਸੀਪਲ ਮੈਡਮ ਸ਼੍ਰੀਮਤੀ ਇੰਦੂ ਦੀ ਅਗਵਾਈ ਵਿੱਚ ਕਰਵਾਈਆਂ ਗਈਆਂ। ਇਸ ਅਧੀਨ ਵਿਦਿਆਰਥੀਆਂ ਦੇ ਮਹਿੰਦੀ ਮੁਕਾਬਲੇ, ਕੁਇਜ਼ ਮੁਕਾਬਲੇ, ਸਹੁੰ ਚੁੱਕ ਗਤੀਵਿਧੀਆਂ ਕਰਵਾਈਆਂ ਗਈਆਂ।
ਇਸ ਮੁਕਾਬਲੇ ਦੌਰਾਨ ਸ. ਗੁਰਜੀਤ ਸਿੰਘ, ਸ੍ਰੀਮਤੀ ਹਰਕੀਰਤ ਕੌਰ, ਮੀਨਾ ਕੁਮਾਰੀ, ਸ੍ਰੀ ਪੂਨਮ ਰਾਣੀ, ਸਮੂਹ ਸਟਾਫ ਅਤੇ ਵਿਦਿਆਰਥੀ ਮੌਜੂਦ ਸੀ।