ਵਿਸ਼ੇਸ਼ ਵਾਰਡ ’ਚ ਕੀਤਾ ਗਿਆ ਕੋਵਿਡ ਪਾਜ਼ੇਟਿਵ ਗਰਭਵਤੀ ਔਰਤ ਦਾ ਜਣੇਪਾ
ਧਨੌਲਾ/ਬਰਨਾਲਾ, 17 ਜੂਨ,2021-
ਕੋਵਿਡ-19 ਮਹਾਂਮਾਰੀ ਦੌਰਾਨ ਸਿਹਤ ਵਿਭਾਗ ਵੱਲੋਂ ਹਰ ਵਰਗ ਦੀ ਸਿਹਤ ਸੰਭਾਲ ਲਈ ਲੋੜੀਂਦੇ ਕਦਮ ਸਮੇਂ ਸਮੇਂ ’ਤੇ ਚੁੱਕੇ ਜਾ ਰਹੇ ਹਨ। ਇਨਾਂ ਸਿਹਤ ਸੇਵਾਵਾਂ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਇਸ ਮਹਾਂਮਾਰੀ ਦੌਰਾਨ ਗਰਭਵਤੀ ਔਰਤਾਂ ਦੀ ਸਾਂਭ-ਸੰਭਾਲ ਲਈ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਉੱਦਮ ਕੀਤੇ ਗਏ ਹਨ।
ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਕਮਿਊਨਟੀ ਹੈਲਥ ਸੈਂਟਰ ਧਨੌਲਾ ਵਿਖੇ ਕਰੋਨਾ ਪਾਜ਼ੇਟਿਵ ਗਰਭਵਤੀ ਔਰਤਾਂ ਲਈ ਵਿਸ਼ੇਸ਼ ਵਾਰਡ ਬਣਾਇਆ ਗਿਆ ਹੈ। ਜੇਕਰ ਕੋਈ ਗਰਭਵਤੀ ਔਰਤ ਕਰੋਨਾ ਪਾਜ਼ੇਟਿਵ ਆਉਦੀ ਹੈ ਤਾਂ ਮਾਹਿਰ ਡਾਕਟਰਾਂ ਵੱਲੋਂ ਵਿਸ਼ੇਸ਼ ਵਾਰਡ ਵਿਚ ਗਰਭਵਤੀ ਔਰਤ ਦਾ ਜਣੇਪਾ ਕੀਤਾ ਜਾਂਦਾ ਹੈ। ਉਨਾਂ ਦੱਸਿਆ ਕਿ ਬੀਤੇ ਦਿਨੀਂ ਇਕ ਕੋਰੋਨਾ ਪਾਜ਼ੇਟਿਵ ਗਰਭਵਤੀ ਔਰਤ ਦਾ ਜਣੇਪਾ ਧਨੌਲਾ ਵਿਖੇ ਇੰਚਾਰਜ ਐਸਐਮਓ ਧਨੌਲਾ ਡਾ. ਸਤਵੰਤ ਔਜਲਾ ਦੀ ਨਿਗਰਾਨੀ ਹੇਠ ਮਾਹਿਰ ਡਾਕਟਰਾਂ ਵੱਲੋਂ ਕੀਤਾ ਗਿਆ ਹੈ। ਸਿਵਲ ਸਰਜਨ ਨੇ ਜ਼ਿਲਾ ਵਾਸੀਆਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।