ਨਵਾਂਸ਼ਹਿਰ, 19 ਜੁਲਾਈ 2021
ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲਾ ਚੋਣ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਦੀਆਂ ਹਦਾਇਤਾਂ ’ਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ 047-ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਦੀ ਅਗਵਾਈ ਹੇਠ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਰਾਹੋਂ ਵਿਖੇ ਸਵੀਪ ਗਤੀਵਿਧੀਆਂ ਤਹਿਤ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ 047-ਨਵਾਂਸ਼ਹਿਰ ਦੇ ਸਵੀਪ ਨੋਡਲ ਅਫ਼ਸਰ ਸੁਰਜੀਤ ਸਿੰਘ ਮਝੂਰ ਵੱਲੋਂ ਚੋਣ ਕਮਿਸ਼ਨ ਦੀ ਵੈੱਬਸਾਈਟ ਰਾਹੀਂ ਖੁਦ ਵੋਟ ਬਣਾਉਣ, ਕੈਂਸਲ ਕਰਨ, ਸੋਧ ਕਰਨ ਅਤੇ ਵੋਟ ਟ੍ਰਾਂਸਫਰ ਕਰਨ ਬਾਰੇ ਪ੍ਰੈਕਟੀਕਲ ਸਿਖਲਾਈ ਦਿੱਤੀ ਗਈ। ਉਨਾਂ ਕਿਹਾ ਕਿ 1 ਜਨਵਰੀ 2021 ਨੂੰ ਜਿਸ ਵਿਅਕਤੀ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੈ, ਉਸ ਨੂੰ ਆਪਣੀ ਵੋਟ ਜ਼ਰੂਰ ਬਣਵਾਉਣੀ ਚਾਹੀਦੀ ਹੈ। ਲੋਕਤੰਤਰ ਵਿਚ ਵੋਟ ਦੇ ਮਹੱਤਵ ਤੋਂ ਜਾਣੂ ਕਰਵਾਉਂਦਿਆਂ ਉਨਾਂ ਕਿਹਾ ਕਿ ਸਾਡੀ ਇਕ-ਇਕ ਵੋਟ ਬੇਹੱਦ ਕੀਮਤੀ ਹੈ। ਇਸ ਮੌਕੇ ਸਹਾਇਕ ਨੋਡਲ ਅਫ਼ਸਰ ਮਹਿੰਦਰ ਸਿੰਘ ਅਤੇ ਲੈਕਚਰਾਰ ਅਜੀਤ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਸਾਰਿਆਂ ਨੂੰ ਵੋਟ ਬਣਵਾਉਣ ਅਤੇ ਇਸ ਦੇ ਸਹੀ ਇਸਤੇਮਾਲ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪਿ੍ਰੰਸੀਪਲ ਬਲਜਿੰਦਰ ਸਿੰਘ, ਗੁਰਸ਼ਰਨ ਸਿੰਘ, ਸੰਜੀਵ ਕੁਮਾਰ, ਹਰਜਿੰਦਰ ਲਾਲ, ਜਤਿੰਦਰ ਪਾਲ ਸਿੰਘ, ਹਰਜੀਤ ਕੌਰ, ਜਸਵਿੰਦਰ ਕੌਰ, ਕਮਲਦੀਪ, ਨੀਲਮ ਰਾਣੀ, ਰਘੁਵਿੰਦਰ ਕੌਰ, ਰਮਦੀਪ ਸਿੰਘ, ਰਣਜੀਤ ਸਿੰਘ, ਸਤਿੰਦਰ ਪਾਲ ਕੌਰ, ਸਵਿਤਾ ਰਾਣੀ, ਰੇਨੂੰ ਅਤੇ ਹੋਰ ਹਾਜ਼ਰ ਸਨ।
ਕੈਪਸ਼ਨ :ਵੋਟਰ ਜਾਗਰੂਕਤਾ ਕੈਂਪ ਦੌਰਾਨ ਜਾਣਕਾਰੀ ਪ੍ਰਦਾਨ ਕਰਦੇ ਹੋਏ ਸਵੀਪ ਨੋਡਲ ਅਫ਼ਸਰ ਸੁਰਜੀਤ ਸਿੰਘ ਮਝੂਰ।