ਫਾਜ਼ਿਲਕਾ, 3 ਜੁਲਾਈ 2021
ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਕੁਝ ਤਬਦੀਲੀ ਲਿਆਂਦੀ ਗਈ ਹੈ।ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਦੇ ਕੰਮਕਾਜ ਦਾ ਸਮਾਂ ਤਬਦੀਲ ਕਰਕੇ ਸਵੇਰੇ 8:00 ਤੋਂ ਦੁਪਹਿਰ 2:00 ਦਾ ਕਰ ਦਿੱਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੇਵਾ ਕੇਂਦਰ ਵਿਖੇ ਕੰਮ ਕਰਵਾਉਣ ਲਈ ਆਉਣ ਵਾਲੇ ਵਿਅਕਤੀ ਹੁਣ 10 ਜੁਲਾਈ ਤੱਕ ਸਵੇਰੇ 8 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਆਪਣਾ ਕੰਮ ਕਰਵਾ ਸਕਦੇ ਹਨ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀ ਹਦੂਦ ਆਉਣ ਵਾਲੇ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਬਿਜਲੀ ਦੀ ਸਪਲਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਸਮਾਂ ਤਬਦੀਲ ਕੀਤਾ ਗਿਆ ਹੈ।