ਫਿਰੋਜ਼ਪੁਰ 3 ਜੂਨ 2021
ਵਧੀਕ ਡਿਪਟੀ ਕਮਿਸ਼ਨਰ ਮੈਡਮ ਰਾਜਦੀਪ ਕੌਰ ਨੇ ਦੱਸਿਆ ਕਿ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਕੁਝ ਤਬਦੀਲੀ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਦੇ ਕੰਮਕਾਜ ਦਾ ਸਮਾਂ ਤਬਦੀਲ ਕਰਕੇ ਸਵੇਰੇ 9:00 ਤੋਂ ਸ਼ਾਮ 5:00 ਦਾ ਕਰ ਦਿੱਤਾ ਗਿਆ ਹੈ ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਦੀ ਜਾਣਕਾਰੀ ਹਿੱਤ ਦੱਸਿਆ ਜਾਂਦਾ ਹੈ 7 ਜੂਨ 2021 ਤੋਂ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ ਦੇ 5 ਵਜੇ ਤੱਕ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕ ਸੇਵਾ ਕੇਂਦਰ ਵਿਖੇ ਕੰਮ ਕਰਵਾਉਣ ਲਈ ਆਉਣ ਵਾਲੇ ਵਿਅਕਤੀ ਹੁਣ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਆਪਣਾ ਕੰਮ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਜ਼ਿਲ੍ਹੇ ਦੀ ਹਦੂਦ ਆਉਣ ਵਾਲੇ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕੀਤਾ ਗਿਆ ਹੈ।