ਹੁਸ਼ਿਆਰਪੁਰ, 11 ਸਤੰਬਰ:
ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਆਨਲਾਈਨ ਸਵੈਰੋਜ਼ਗਾਰ Çਲੰਕ ਤਿਆਰ ਕੀਤਾ ਗਿਆ ਹੈ। ਇਸ Çਲੰਕ ’ਤੇ ਜ਼ਿਲ੍ਹੇ ਦੇ ਨੌਜਵਾਨਾ ਜੋ ਆਪਣਾ ਕੰਮ ਧੰਦਾ ਕਰਨ ਲਈ ਕਰਜ਼ਾ ਲੈਣ ਦੇ ਚਾਹਵਾਨ ਹਨ, ਉਹ ਅਪਲਾਈ ਕਰ ਸਕਦੇ ਹਨ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਕਰਮ ਚੰਦ ਨੇ ਦੱਸਿਆ ਕਿ ਇਹ Çਲੰਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਦੇ ਫੇਸਬੁੱਕ ਪੇਜ ਡੀ. ਬੀ. ਈ. ਈ. ਹੁਸ਼ਿਆਰਪੁਰ ਨੂੰ ਲਾਈਕ ਅਤੇ ਫੈਲੋ ਕਰਕੇ ਪ੍ਰਾਪਤ ਕੀਤਾ ਜਾ ਸਕਦਾ ਹੈ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਨੌਜਵਾਨ ਜੋ ਆਪਣਾ ਕੰਮ ਧੰਦਾ ਸ਼ੁਰੂ ਕਰਨ ਲਈ ਕਰਜ਼ਾ ਪ੍ਰਾਪਤ ਕਰਨਾ ਚਾਹੁੰਦੇ ਹਨ, ਉਹ ਇਸ Çਲੰਕ ’ਤੇ ਜਾ ਕੇ ਕਰਜ਼ੇ ਲਈ ਅਪਲਾਈ ਕਰਕੇ ਲਾਭ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜੋ ਬਿਨੈਕਾਰ ਸਵੈਰੋਜ਼ਗਾਰ ਕਰਜ਼ੇ ਲਈ ਇਸ Çਲੰਕ ’ਤੇ ਅਪਲਾਈ ਕਰਦਾ ਹੈ, ਉਨ੍ਹਾਂ ਸਾਰਿਆਂ ਦੇ ਬੇਨਤੀ ਪੱਤਰਾਂ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵਲੋਂ ਸਬੰਧਤ ਵਿਭਾਗਾਂ ਨੂੰ ਭੇਜ ਦਿੱਤਾ ਜਾਂਦਾ ਹੈ ਅਤੇ ਸਬੰਧਤ ਵਿਭਾਗ ਹਰ ਬਿਨੈਕਾਰ ਨਾਲ ਸੰਪਰਕ ਕਰਦਾ ਹੈ ਅਤੇ ਕਰਜ਼ੇ ਸਬੰਧੀ ਕਾਰਵਾਈ ਨੂੰ ਅੱਗੇ ਵਧਾਉਂਦਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਹੋਰ ਜਾਣਕਾਰੀ ਲਈ ਇਸ ਦਫ਼ਤਰ ਦੇ ਹੈਲਪਲਾਈਨ ਨੰਬਰ 62801-97708 ’ਤੇ ਸੰਪਰਕ ਕੀਤਾ ਜਾ ਸਕਦਾ ਹੈ।