ਫਾਜ਼ਿਲਕਾ, 11 ਜਨਵਰੀ, 2024
ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਸਵੱਛਤਾ ਸਰਵੇਖਣ ਵਿੱਚ ਫਾਜ਼ਿਲਕਾ ਸ਼ਹਿਰ ਨੂੰ ਪੰਜਾਬ ਭਰ ਵਿੱਚ ਮਿਲੇ ਚੌਥੇ ਰੈਂਕ ਲਈ ਸਮੂਹ ਸ਼ਹਿਰ ਵਾਸੀਆਂ ਨੂੰ ਵਧਾਈ ਦਿੱਤੀ ਹੈ। ਉਹਨਾਂ ਨੇ ਆਖਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਗਾਤਾਰ ਸ਼ਹਿਰੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲੇ ਅਤੇ ਨਿਯਮਿਤ ਤੌਰ ਤੇ ਸਵੱਛਤਾ ਸਬੰਧੀ ਗਤੀਵਿਧੀਆਂ ਦੀ ਕੀਤੀ ਜਾ ਰਹੀ ਨਿਗਰਾਨੀ ਸਦਕਾ ਸ਼ਹਿਰ ਨੇ ਇਹ ਪ੍ਰਾਪਤੀ ਹਾਸਲ ਕੀਤੀ ਹੈ । ਉਹਨਾਂ ਨੇ ਕਿਹਾ ਕਿ ਇਹ ਪ੍ਰਾਪਤੀ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਅਤੇ ਨਗਰ ਕੌਂਸਲ ਦੀ ਮਿਹਨਤੀ ਟੀਮ ਦੇ ਜਜ਼ਬੇ ਨਾਲ ਹੀ ਪ੍ਰਾਪਤ ਹੋਈ ਹੈ । ਉਹਨਾਂ ਆਖਿਆ ਕਿ ਪੰਜਾਬ ਸਰਕਾਰ ਫਾਜ਼ਿਲਕਾ ਸ਼ਹਿਰ ਦੇ ਵਿਕਾਸ ਲਈ ਇਸੇ ਤਰ੍ਹਾਂ ਉਪਰਾਲੇ ਜਾਰੀ ਰੱਖੇਗੀ ਅਤੇ ਵਿਕਾਸ ਲਈ ਫੰਡ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।