ਬਰਨਾਲਾ, 2 ਅਕਤੂਬਰ 2024
ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ, ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤਹਿਤ ਸ਼੍ਰੀ ਬੀ. ਬੀ. ਐੱਸ. ਤੇਜੀ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ ਜੱਜ ਸਾਹਿਬ ਦੀ ਯੋਗ ਅਗਵਾਈ ਹੇਠ ਸਵੱਛਤਾ ਹੀ ਸੇਵਾ ਕੈਂਪੇਨ 2024 ਤਹਿਤ ਜਿਲ੍ਹਾ ਕੋਰਟ ਕੰਪਲੈਕਸ, ਬਰਨਾਲਾ ਵਿਖੇ ਸਵੱਛ ਭਾਰਤ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਮਾਨਯੋਗ ਜੱਜ ਸਾਹਿਬ ਵੱਲੋਂ ਆਮ ਜਨਤਾ ਨੂੰ ਆਪਣਾ ਆਲਾ ਦੁਆਲਾ ਸਾਫ ਰੱਖਣ ਅਤੇ ਸਫ਼ਾਈ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ।
ਇਸ ਮੌਕੇ ਤੇ ਸਾਰੇ ਹੀ ਕੋਰਟ ਕੰਪਲੈਕਸ ਦੀ ਵਿਸ਼ੇਸ ਸਾਫ਼ ਸਫ਼ਾਈ ਕੀਤੀ ਗਈ ਅਤੇ ਇਸ ਸਫ਼ਾਈ ਵਿੱਚ ਮਾਨਯੋਗ ਜੱਜ ਸਾਹਿਬਾਨਾਂ ਵੱਲੋਂ ਵੀ ਯੋਗਦਾਨ ਪਾਇਆ ਗਿਆ। ਇਸ ਮੌਕੇ ਤੇ ਮਾਨਯੋਗ ਜਿਲ੍ਹਾ ਅਤੇ ਸੈਸ਼ਨਜ ਜੱਜ ਸਾਹਿਬ ਸਹਿਤ ਸ੍ਰੀ ਬਿਕਰਮਜੀਤ ਸਿੰਘ, ਮਾਨਯੋਗ ਵਧੀਕ ਜਿਲ੍ਹਾ ਅਤੇ ਸੈਸ਼ਨਜ ਜੱਜ, ਬਰਨਾਲਾ, ਸ਼੍ਰੀ ਦੀਪਕ ਚੌਧਰੀ, ਮਾਨਯੋਗ ਪ੍ਰਿੰਸੀਪਲ ਜੱਜ ਫੈਮਲੀ ਕੋਰਟ, ਬਰਨਾਲਾ, ਸ਼੍ਰੀ ਮੁਨੀਸ਼ ਗਰਗ, ਸਿਵਲ ਜੱਜ ਸੀਨੀਅਰ ਡੀਵੀਜ਼ਨ, ਸ਼੍ਰੀ ਮਦਨ ਲਾਲ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ, ਸ਼੍ਰੀ ਅਜੈ ਮਿੱਤਲ, ਮਾਨਯੋਗ ਵਧੀਕ ਸਿਵਲ ਜੱਜ ਸੀਨੀਅਰ ਡੀਵੀਜ਼ਨ, ਬਰਨਾਲਾ ਅਤੇ ਸ਼੍ਰੀ ਜਸਵਿੰਦਰ ਸਿੰਘ ਢਿੱਲੋ, ਪ੍ਰਧਾਨ, ਜਿਲ੍ਹਾ ਬਾਰ ਐਸੋਸੀਏਸ਼ਨ, ਬਰਨਾਲਾ, ਸ਼੍ਰੀ ਸੁਮੰਤ ਗੋਇਲ, ਸਕੱਤਰ, ਜਿਲ੍ਹਾ ਬਾਰ ਐਸੋਸੀਏਸ਼ਨ, ਬਰਨਾਲਾ, ਸਮੂਹ ਵਕੀਲ ਸਾਹਿਬਾਨ, ਮੈਡੀਏਟਰਜ, ਲੀਗਲ ਏਡ ਡਿਫੈਂਸ ਕਾਉਂਸਲਜ ਅਤੇ ਪੈਰਾ ਲੀਗਲ ਵਲੰਟੀਅਰ ਵੀ ਹਾਜ਼ਰ ਰਹੇ।