ਫਾਜ਼ਿਲਕਾ, 11 ਅਗਸਤ 2021
15 ਅਗਸਤ 2021 ਨੂੰ ਮਨਾਏ ਜਾਣ ਵਾਲੇ ਸਵਤੰਤਰਤਾ ਦਿਵਸ ਨੂੰ ਲੈ ਕੇ ਸਹਾਇਕ ਕਮਿਸ਼ਨਰ (ਜ) ਸ੍ਰੀ ਕੰਵਰਜੀਤ ਸਿੰਘ ਨੇ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ ਫਾਜ਼ਿਲਕਾ ਵਿਖੇ ਪਹੰੁਚ ਕੇ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਲੋੜੀਂਦੇ ਆਦੇਸ਼ ਦਿੱਤੇ।
ਸਹਾਇਕ ਕਮਿਸ਼ਨਰ ਸ੍ਰੀ ਕੰਵਰਜੀਤ ਸਿੰਘ ਨੇ ਆਦੇਸ਼ ਦਿੰਦਿਆਂ ਕਿਹਾ ਕਿ 15 ਅਗਸਤ 2021 ਨੂੰ ਸਵਤੰਤਰਤਾ ਦਿਵਸ ਕੋਵਿਡ ਦੀਆਂ ਹਦਾਇਤਾਂ ਅਨੁਸਾਰ ਹੀ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤਹਿਤ ਵਿਭਾਗੀ ਅਧਿਕਾਰੀਆਂ ਨੂੰ ਆਪੋ-ਆਪਣੇ ਵਿਭਾਗ ਨਾਲ ਸਬੰਧਤ ਪ੍ਰਬੰਧ ਮੁਕੰਮਲ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ 13 ਅਗਸਤ ਨੂੰ ਫੂਲ ਡਰੈਸ ਰਿਹਰਸਲ ਹੋਵੇਗੀ। ਉਨ੍ਹਾਂ ਮਾਰਕੀਟ ਕਮੇਟੀ, ਨਗਰ ਕੌਂਸਲ, ਪੀ.ਡਬਲਿਊ.ਡੀ., ਮੰਡੀ ਬੋਰਡ, ਐਕਸਾਈਜ਼ ਵਿਭਾਗ ਆਦਿ ਹੋਰ ਵੱਖ-ਵੱਖ ਵਿਭਾਗਾਂ ਨੂੰ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ।
ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।