ਸਹਿਕਾਰਤਾ ਵਿਭਾਗ ਨੇ ਕਿਸਾਨਾਂ ਦੀ ਫੜ੍ਹੀ ਬਾਂਹ-ਸਹਿਕਾਰੀ ਖੰਡ ਮਿੱਲਾਂ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ 45 ਕਰੋੜ ਰੁਪਏ ਜਾਰੀ

ਕੈਬਨਿਟ ਮੰਤਰੀ ਸ. ਰੰਧਾਵਾ ਦੀ ਅਗਵਾਈ ਹੇਠ ਸਹਿਕਾਰਤਾ ਵਿਭਾਗ ਵਲੋਂ ਕੀਤੇ ਗਏ ਸ਼ਲਾਘਾਯੋਗ ਕਾਰਜ
ਗੁਰਦਾਸਪੁਰ, 14 ਜੁਲਾਈ 2021 ਸ. ਸੁਖਜਿੰਦਰ ਸਿੰਘ ਰੰਧਾਵਾ ਸਹਿਕਾਰਤਾ ਮੰਤਰੀ ਪੰਜਾਬ ਦੀ ਅਗਵਾਈ ਹੇਠ ਸਹਿਕਾਰਤਾ ਵਿਭਾਗ ਨੇ ਕਿਸਾਨਾਂ ਦੀ ਬਾਂਹ ਫੜ੍ਹੀ ਹੈ ਅਤੇ ਸਹਿਕਾਰੀ ਖੰਡ ਮਿੱਲਾਂ ਵੱਲੋੋਂ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਹਿੰਦੀ ਰਾਸ਼ੀ ਦੀ ਅਦਾਇਗੀ ਲਈ 45 ਕਰੋੋੜ ਰੁਪਏ ਦੀ ਰਾਸ਼ੀ ਗੰਨਾ ਕਾਸ਼ਤਕਾਰਾਂ ਨੂੰ ਜਾਰੀ ਕਰ ਦਿੱਤੀ ਗਈ ਹੈ।
ਸਹਿਕਾਰਤਾ ਮੰਤਰੀ ਸ. ਰੰਧਾਵਾ ਦਾ ਧੰਨਵਾਦ ਕਰਦਿਆਂ ਕਿਸਾਨ ਪਰਮਸੁਨੀਲ ਸਿੰਘ ਧਿਆਨਪੁਰ, ਹਰਵਿੰਦਰ ਸਿੰਘ ਅਲਾਵਲਵਾਲ, ਸਰਬਜੀਤ ਸਿੰਘ ਕਲਾਨੋਰ, ਸੁਖਦੇਵ ਸਿੰਘ ਉਦੋਵਾਲੀ, ਤਰਸੇਮ ਸਿੰਘ ਗਿੱਲਾਂਵਾਲੀ ਤੇ ਸੁਖਜਿੰਦਰ ਸਿੰਘ ਮਹਿਮੇਚੱਕ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਵੀ ਸਹਿਕਾਰਤਾ ਵਿਭਾਗ ਨੇ ਕਿਸਾਨਾਂ ਦਾ ਸਾਥ ਦਿੱਤਾ ਅਤੇ ਹੁਣ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਹਿੰਦੀ ਰਾਸ਼ੀ 45 ਕਰੋੜ ਰੁਪਏ ਜਾਰੀ ਕਰਕੇ, ਇਕ ਵਾਰ ਫਿਰ ਦਰਸਾ ਦਿੱਤਾ ਹੈ ਸੂਬਾ ਸਰਕਾਰ ਕਿਸਾਨ ਹਿਤੈਸ਼ੀ ਹੈ।
ਉਨਾਂ ਅੱਗੇ ਕਿਹਾ ਕਿ ਕੈਬਨਿਟ ਵਜ਼ੀਰ ਸ. ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਹਲਕੇ ਅੰਦਰ ਸਰਬਪੱਖੀ ਵਿਕਾਸ ਕਾਰਜ ਜੰਗੀ ਪੱਧਰ ’ਤੇ ਜਾਰੀ ਹਨ ਅਤੇ ਕਿਸਾਨਾਂ ਦੀ ਵੱਡੀ ਸਹੂਲਤ ਲਈ ਕਲਾਨੌੌਰ ਵਿਖੇ ਗੁਰੂ ਨਾਨਕ ਦੇਵ ਗੰਨਾ ਖੋਜ ਤੇ ਵਿਕਾਸ ਕੇਂਦਰ ਦੀ ਸਥਾਪਨਾ ਕੀਤੀ ਗਈ ਹੈ ਅਤੇ ਕਰੀਬ 15 ਏਕੜ ਵਿੱਚ ਬੀਜ ਫਾਰਮ ਤਿਆਰ ਕਰ ਦਿੱਤਾ ਗਿਆ।
ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਕਿਸਾਨਾਂ ਦੀ ਬਕਾਇਆ ਰਾਸ਼ੀ ਦੀ ਮੁਕੰਮਲ ਅਦਾਇਗੀ ਲਈ ਸਰਕਾਰ ਵੱਲੋੋਂ ਸਾਲ 2021-22 ਦੇ ਬਜਟ ਵਿੱਚ 300 ਕਰੋੋੜ ਰੁਪਏ ਦਾ ਪ੍ਰਾਵਧਾਨ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਗੰਨਾ ਕਾਸ਼ਤਕਾਰਾਂ ਦੀ ਆਮਦਨ ਵਧਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸਹਿਕਾਰੀ ਖੰਡ ਮਿੱਲਾਂ ਵੱਲੋੋਂ ਗੰਨੇ ਦੀ ਬਿਜਾਈ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਇੰਡੀਅਨ ਕਾਉਂਸਲ ਆਫ ਐਗਰੀਕਲਚਰ ਰਿਸਰਚ ਕਰਨਾਲ ਕੇਂਦਰ ਦੇ ਸਹਿਯੋੋਗ ਨਾਲ ਗੰਨੇ ਦੀਆਂ ਵੱਧ ਝਾੜ ਵਾਲੀਆਂ ਕਿਸਮਾਂ ਦੇ ਕਰੀਬ 16 ਲੱਖ ਪੌੌਦਿਆਂ ਦੀ ਪਨੀਰੀ ਤਿਆਰ ਕਰਕੇ ਗੰਨਾ ਕਾਸ਼ਤਕਾਰਾਂ ਨੂੰ ਦਿੱਤੀ ਗਈ ਹੈ। ਇਸ ਨਾਲ ਨਾ ਸਿਰਫ ਗੰਨੇ ਦੇ ਪ੍ਰਤੀ ਏਕੜ ਝਾੜ ਵਿੱਚ ਵਾਧਾ ਹੋਵੇਗਾ ਬਲਕਿ ਗੰਨਾ ਕਾਸ਼ਤਕਾਰਾਂ ਦੀ ਪ੍ਰਤੀ ਏਕੜ ਆਮਦਨ ਵਿੱਚ ਵੀ ਵਾਧਾ ਹੋੋਵੇਗਾ।

Spread the love