ਸ਼ਹੀਦ ਊਧਮ ਸਿੰਘ ਜੀ ਦੇ ਬੁੱਤ ਨਾਲ ਛੇੜਛਾੜ ਕਰਨ ਵਾਲੇ ਨਾਮ ਮਾਲੂਮ ਲੋਕਾਂ ਖਿਲਾਫ ਐਫ.ਆਈ.ਆਰ ਦਰਜ

bREAKING NEWS MAKHANI
ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ’ਚ 19 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ
ਪੁਲਿਸ ਵੱਲੋਂ ਦੋਸ਼ੀਆਂ ਦੀ ਭਾਲ ਜਾਰੀ

ਅਬੋਹਰ 30 ਦਸੰਬਰ 2023

ਅਬੋਹਰ ਦੇ ਵਿੱਚ ਨਵੇਂ ਸਥਾਪਿਤ ਕੀਤੇ ਸ਼ਹੀਦ ਊਧਮ ਸਿੰਘ ਜੀ ਦੇ ਬੁੱਤ ਨਾਲ ਛੇੜਛਾੜ ਕਰਨ ਵਾਲੇ ਨਾ ਮਾਲੂਮ ਲੋਕਾਂ ਖਿਲਾਫ ਥਾਣਾ ਸਿਟੀ 1 ਅਬੋਹਰ ਵਿਖੇ ਐਫ.ਆਈ.ਆਰ ਨੰਬਰ 252 ਮਿਤੀ 30 ਦਸੰਬਰ 2023 ਅਧੀਨ ਧਾਰਾ 379, 426, 427 ਭਾਰਤੀ ਦੰਡ ਸੰਹਿਤਾ ਅਤੇ ਧਾਰਾ 3 ਪਬਲਿਕ ਪ੍ਰੋਪਰਟੀ ਐਕਟ ਤਹਿਤ ਦਰਜ ਕੀਤੀ ਗਈ ਹੈ ।
ਐਸ.ਐਸ.ਪੀ ਫਾਜ਼ਿਲਕਾ ਸ੍ਰੀ ਮਨਜੀਤ ਸਿੰਘ ਢੇਸੀ ਨੇ ਦੱਸਿਆ ਕਿ ਪੁਲਿਸ ਵੱਲੋਂ ਦੋਸ਼ੀਆਂ ਦੀ ਭਾਲ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਲਾਕੇ ਦੇ ਸੀ.ਸੀ.ਟੀ.ਵੀ ਕੈਮਰੇ ਖੰਗਾਲੇ ਜਾ ਰਹੇ ਹਨ । ਉਨਾਂ ਕਿਹਾ ਕਿ ਦੋਸ਼ੀਆਂ ਨੂੰ ਹਰ ਹਾਲਤ ਵਿੱਚ ਲੱਭ ਕੇ ਕਾਨੂੰਨ ਅਨੁਸਾਰ ਸਜ਼ਾ ਦਵਾਈ ਜਾਵੇਗੀ। ਉਹਨਾਂ ਕਿਹਾ ਕਿ ਜੇਕਰ ਇਸ ਸਬੰਧੀ ਕਿਸੇ ਕੋਲ ਸੂਚਨਾ ਹੋਵੇ ਤਾਂ ਉਹ ਪੁਲਿਸ ਨਾਲ ਸਾਂਝੀ ਕਰ ਸਕਦਾ ਹੈ। ਸੂਚਨਾ ਦੇਣ ਵਾਲੇ ਵੀ ਪਹਿਚਾਣ ਗੁਪਤ ਰੱਖੀ ਜਾਵੇਗੀ। ਉਨਾਂ ਆਖਿਆ ਕਿ ਸ਼ਹੀਦ ਦੇ ਬੁੱਤ ਦਾ ਅਪਮਾਨ ਕਰਨ ਵਾਲੇ ਦੋਸ਼ੀਆਂ ਨੂੰ ਵੀ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ।