ਰੂਪਨਗਰ, 19 ਜੁਲਾਈ 2024
ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਸਿਵਲ ਰਿੱਟ ਪਟੀਸ਼ਨ ਨੰ:6842 ਆਫ 2000 ਵਿੱਚ ਵੀ ਅਗਵਾਈ ਲੀਹਾਂ ਦਿੱਤੀਆਂ ਗਈਆਂ ਹਨ ਕਿ ਸਾਈਕਲ, ਰਿਕਸ਼ਾ, ਰੇਹੜੀ, ਟਰੈਕਟਰ-ਟਰਾਲੀ ਆਦਿ ਵਹੀਕਲਾਂ ਦੇ ਅੱਗੇ ਪਿਛੇ ਰਿਫਲੈਕਟਰ ਲਾਏ ਜਾਣ।
ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਰੂਪਨਗਰ ਵਿੱਚ ਕੋਈ ਵਿਅਕਤੀ ਸਾਈਕਲ, ਰਿਕਸਾ, ਰੇਹੜੀ, ਟਰੈਕਟਰ-ਟਰਾਲੀ ਅਤੇ ਹੋਰ ਗੱਡੀਆਂ ਦੇ ਅੱਗੇ ਪਿਛੇ ਲਾਲ ਰੰਗ ਦੇ ਰਿਫਲੈਕਟਰ ਜਾਂ ਚਮਕਦਾਰ ਟੇਪ ਫਿੱਟ ਕਰਵਾਏ ਬਿਨਾਂ ਨਹੀ ਚਲਾਏਗਾ।
ਇਹ ਹੁਕਮ 19 ਜੁਲਾਈ 2024 ਤੋਂ 23 ਅਗਸਤ 2023 ਤੱਕ ਲਾਗੂ ਰਹਿਣਗੇ।