ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਕੀਤਾ ਜਗਦੀਪ ਚੀਮਾ ਨੂੰ  ਪੁਲੀਸ ਜ਼ਿਲ੍ਹਾ ਖੰਨਾ ਦਾ ਆਬਜ਼ਰਬਰ ਲਗਾਏ ਜਾਣ ‘ਤੇ  ਸਨਮਾਨ

ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਕੀਤਾ ਜਗਦੀਪ ਚੀਮਾ ਨੂੰ  ਪੁਲੀਸ ਜ਼ਿਲ੍ਹਾ ਖੰਨਾ ਦਾ ਆਬਜ਼ਰਬਰ ਲਗਾਏ ਜਾਣ ‘ਤੇ  ਸਨਮਾਨ
—ਪਾਰਟੀ ਵੱਲੋਂ ਲਗਾਈ ਗਈ ਡਿਊਟੀ ਤਨਦੇਹੀ ਨਾਲ ਨਿਭਾਵਾਂਗਾ : ਜਗਦੀਪ ਚੀਮਾ
ਫਤਿਹਗੜ੍ਹ ਸਾਹਿਬ, 17 ਸਤੰਬਰ:

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਲਗਾਏ ਗਏ ਜ਼ਿਲ੍ਹਾ ਵਾਰ ਆਬਜ਼ਰਵਰਾਂ  ਦੀ ਕੜੀ ਤਹਿਤ  ਸ਼੍ਰੋਮਣੀ ਅਕਾਲੀ ਦਲ ਹਲਕਾ ਫਤਿਹਗਡ਼੍ਹ ਸਾਹਿਬ ਦੇ ਇੰਚਾਰਜ ਜਗਦੀਪ ਸਿੰਘ ਚੀਮਾ ਨੂੰ  ਪੁਲੀਸ ਜ਼ਿਲ੍ਹਾ ਖੰਨਾ ਦਾ ਆਬਜ਼ਰਬਰ ਲਗਾਏ ਜਾਣ ਤੇ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ  ਸਮੇਤ ਸਮੁੱਚੀ ਜ਼ਿਲ੍ਹਾ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਵੱਲੋਂ  ਫਤਿਹਗੜ੍ਹ ਸਾਹਿਬ ਵਿਖੇ  ਸਿਰੋਪਾਓ ਅਤੇ ਲੋਈ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ ।

ਇਸ ਮੌਕੇ ਬੋਲਦਿਆਂ ਪ੍ਰੋ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ
ਪਾਰਟੀ ਨੂੰ ਮੁੜ ਪੂਰੀ ਤਰ੍ਹਾਂ ਸਰਗਰਮ ਕਰਨ, ਪਾਰਟੀ ਨੂੰ ਦਰਪੇਸ਼  ਚੁਣੌਤੀਆਂ ਦਾ ਸਾਹਮਣਾ ਕਰਨ ਤੇ ਆਉਣ ਵਾਲੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ, ਪਾਰਲੀਮੈਂਟ ਚੋਣਾਂ,  ਅਸੈਂਬਲੀ ਚੋਣਾਂ ਅਤੇ ਪਾਰਟੀ ਦੇ ਪ੍ਰੋਗਰਾਮਾਂ ਨੂੰ ਲੋਕਾਂ ਵਿਚ ਲੈ ਕੇ  ਜਾਣ ਵਾਸਤੇ ਹਰ ਜ਼ਿਲ੍ਹੇ ਵਿੱਚ ਅਬਜ਼ਰਵਰ ਲਗਾਏ ਗਏ ਹਨ, ਜੋ ਪਾਰਟੀ ਦੀ ਮਜ਼ਬੂਤੀ ਲਈ ਪਾਰਟੀ ਵਰਕਰਾਂ ਨੂੰ ਨਾਲ ਜੋੜ ਕੇ ਪਾਰਟੀ ਦੇ ਮਿਆਰ ਨੂੰ ਹੋਰ ਉੱਚਾ ਚੁੱਕਣਗੇ  । ਪ੍ਰੋ. ਬਡੂੰਗਰ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਫਤਹਿਗੜ੍ਹ ਸਾਹਿਬ ਦੇ ਇੰਚਾਰਜ  ਜਗਦੀਪ ਸਿੰਘ ਚੀਮਾ ਨੂੰ ਪੁਲੀਸ ਜ਼ਿਲ੍ਹਾ ਖੰਨਾ ਦਾ ਆਬਜ਼ਰਬਰ ਲਗਾਏ ਜਾਣ ਖੰਨਾ ਵਿਚ ਵੀ ਪਾਰਟੀ ਵਰਕਰਾਂ ਨੂੰ ਅਥਾਹ ਬਲ ਮਿਲੇਗਾ ।
ਪ੍ਰੋ. ਬਡੂੰਗਰ ਨੇ  ਕਿਹਾ ਕਿ ਸ਼੍ਰੋਮਣੀ ਅਕਾਲੀ ਦਲ  ਦੇ ਆਗੂ ਜਗਦੀਪ ਸਿੰਘ ਚੀਮਾ ਪਾਰਟੀ ਨੂੰ ਮਜ਼ਬੂਤ ਕਰਨ ਲਈ ਅਤੇ ਹਰੇਕ ਵਰਕਰ ਨੂੰ ਨਾਲ ਲੈ ਕੇ ਚੱਲਣ ਵਿਚ ਪੂਰੀ ਸਮਰੱਥਾ ਰੱਖਦੇ ਹਨ ਤੇ ਪਾਰਟੀ ਵੱਲੋਂ ਵਿੱਚ ਮਜ਼ਬੂਤ ਕਰਨ ਲਈ ਦਿਨ ਰਾਤ ਮਿਹਨਤ ਕਰਨਗੇ । ਇਸ ਮੌਕੇ ਪਾਰਟੀ ਵੱਲੋਂ ਨਿਯੁਕਤ ਕੀਤੇ ਗਏ ਪੁਲਸ ਜ਼ਿਲਾ ਖੰਨਾ ਦੇ ਨਵੇਂ ਅਬਜ਼ਰਵਰ ਜਗਦੀਪ ਸਿੰਘ ਚੀਮਾ ਨੇ ਕਿਹਾ ਕਿ ਉਹ ਪਾਰਟੀ ਪ੍ਰਧਾਨ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਮਿਹਨਤ ਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਪਾਰਟੀ ਨੂੰ ਮਜ਼ਬੂਤ ਕਰਨਗੇ।  ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ, ਮਨਮੋਹਨ ਸਿੰਘ ਮਕਾਰੋਂਪੁਰ, ਹਰਵਿੰਦਰ ਸਿੰਘ ਬੱਬਲ, ਭਗਵੰਤ ਸਿੰਘ ਧੰਗੇੜਾ ਮੈਨੇਜਰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ, ਬਰਿੰਦਰ ਸਿੰਘ ਸੋਢੀ, ਜਥੇਦਾਰ ਕਰਨੈਲ ਸਿੰਘ ਮਾਧੋਪੁਰ, ਨਰਿੰਦਰ ਸਿੰਘ ਰਸੀਦਪੁਰ, ਪਰਮਿੰਦਰ ਸਿੰਘ ਸਿੱਧੂ, ਅਮਰਜੀਤ ਸਿੰਘ ਸਾਬਕਾ ਮੈਨੇਜਰ, ਚਰਨਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਮੁਲਾਜ਼ਮ ਫਰੰਟ,  ਸਵਰਨਜੀਤ ਸਿੰਘ ਸਿੱਧੂ, ਗੁਰਇਕਬਾਲ ਸਿੰਘ ਸਿੱਧੂ, ਸੁਖਵਿੰਦਰ ਸਿੰਘ ਡਾਇਰੈਕਟਰ ਕੋਆਪ੍ਰੇਟਿਵ ਸੁਸਾਇਟੀ, ਕਰਮ ਸਿੰਘ ਸਾਬਕਾ ਮੈਨੇਜਰ, ਦਵਿੰਦਰ ਸਿੰਘ ਸਰਹਿੰਦ  ਮੰਡੀ,  ਸੁਖਵਿੰਦਰ ਸਿੰਘ ਰਾਜੂ  ਸਰਹਿੰਦ ਮੰਡੀ,   ਸੁਖਵਿੰਦਰ ਸਿੰਘ ਮਨਪ੍ਰੀਤ ਸਿੰਘ, ਜਥੇਦਾਰ ਸਵਰਨ ਸਿੰਘ ਗੁਪਾਲੋਂ,  ਐਡਵੋਕੇਟ ਜਸਪ੍ਰੀਤ ਸਿੰਘ ਝੰਬਾਲੀ, ਅਜੀਤ ਸਿੰਘ ਬਲਾੜ੍ਹਾ, ਐਡੀਸ਼ਨਲ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਮੀਤ ਮੈਨੇਜਰ ਨਰਿੰਦਰਜੀਤ ਸਿੰਘ ਭਵਾਨੀਗਡ਼੍ਹ, ਮੀਤ ਮੈਨੇਜਰ ਕਰਨੈਲ ਸਿੰਘ ਮਕਰੌੜ ਸਾਹਿਬ, ਹਰਨੇਕ ਸਿੰਘ ਬਡਾਲੀ,  ਬਾਬਾ ਗੁਰਪ੍ਰੀਤ ਸਿੰਘ ਕਥਾ ਵਾਚਕ, ਅਮਰਜੀਤ ਸਿੰਘ ਹੈੱਡ, ਹਰਮਨਜੀਤ ਸਿੰਘ ਰਿਕਾਰਡ ਕੀਪਰ, ਗੁਰਇਕਬਾਲ ਸਿੰਘ ਸਹਾਇਕ ਰਿਕਾਰਡ ਕੀਪਰ, ਪਰਮਿੰਦਰ ਸਿੰਘ,  ਸਿਮਰਨਜੀਤ ਸਿੰਘ ਸਨੀ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ ।