ਸਿਵਲ ਸਰਜਨ ਵੱਲੋਂ ਨਰਸਿੰਗ ਕਾਲਜਾਂ ਦੇ ਪ੍ਰਿੰਸੀਪਲਾਂ ਨਾਲ ਵਿਸ਼ੇਸ਼ ਮੀਟਿੰਗ

_Dr. Mannu Vij
ਸਿਵਲ ਸਰਜਨ ਵੱਲੋਂ ਨਰਸਿੰਗ ਕਾਲਜਾਂ ਦੇ ਪ੍ਰਿੰਸੀਪਲਾਂ ਨਾਲ ਵਿਸ਼ੇਸ਼ ਮੀਟਿੰਗ
ਰੂਪਨਗਰ, 3 ਜਨਵਰੀ 2024
ਡਾਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਰੂਪਨਗਰ ਦੇ ਸਿਵਲ ਸਰਜਨ ਡਾਕਟਰ ਮੰਨੂ ਵਿੱਜ ਵੱਲੋਂ ਜ਼ਿਲ੍ਹੇ ਦੇ ਸਰਕਾਰੀ ਤੇ ਗੈਰ ਸਰਕਾਰੀ ਨਰਸਿੰਗ ਕਾਲਜਾਂ ਦੇ ਪ੍ਰਿੰਸੀਪਲਾਂ ਨਾਲ ਕਲੀਨਿਕਲ ਟ੍ਰੇਨਿੰਗ ਦੇਣ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ ਗਈ।
ਇਸ ਮੀਟਿੰਗ ਵਿੱਚ ਸਿਖਿਆਰਥੀਆਂ ਦੀ ਕਲੀਨੀਕਲ ਟ੍ਰੇਨਿੰਗ ਅਤੇ ਡਿਊਟੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਡਾ. ਮੰਨੂ ਵਿਜ ਨੇ ਪ੍ਰਿੰਸੀਪਲ ਅਤੇ ਨਰਸਿੰਗ ਕਾਲਜਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਦੇ ਧਿਆਨ ਵਿੱਚ ਇਹ ਦੇਖਣ ਵਿੱਚ ਆਇਆ ਹੈ ਕਿ ਸਰਕਾਰੀ ਹਸਪਤਾਲਾਂ ਵਿੱਚ ਸਰਕਾਰੀ ਤੇ ਗੈਰ ਸਰਕਾਰੀ ਕਾਲਜਾਂ ਵੱਲੋਂ ਕਈ ਵਾਰ ਹਸਪਤਾਲਾਂ ਵਿੱਚ ਵਿਦਿਆਰਥੀਆਂ ਨੂੰ ਟ੍ਰੇਨਿੰਗ ਦੇਣ ਲਈ ਵੱਡੀ ਗਿਣਤੀ ਵਿੱਚ ਭੇਜ ਦਿੱਤਾ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਕਈ ਵਾਰ ਹਸਪਤਾਲਾਂ ਵਿੱਚ ਕੋਈ ਵੀ ਵਿਦਿਆਰਥੀ ਮੌਜੂਦ ਹੀ ਨਹੀਂ ਹੁੰਦਾ ਜਿਸ ਕਾਰਨ ਵਿਦਿਆਰਥੀਆਂ ਨੂੰ ਟ੍ਰੇਨਿੰਗ ਦੇਣ ਵਿੱਚ ਮੁਸ਼ਕਿਲ ਆਉਂਦੀ ਹੈ ਅਤੇ ਉੱਥੇ ਹੀ ਹਸਪਤਾਲਾਂ ਦਾ ਵੀ ਕੰਮ ਪ੍ਰਭਾਵਿਤ ਹੁੰਦਾ ਹੈ ਇਸ ਲਈ ਸਿਹਤ ਵਿਭਾਗ ਪੰਜਾਬ ਨੇ ਨਿਰਦੇਸ਼ ਦਿੱਤੇ ਹਨ ਕਿ ਇਹ ਏ.ਐਨ.ਐਮ, ਜੀ.ਐਨ.ਐਮ ਅਤੇ ਬੀ.ਐਸ.ਸੀ ਨਰਸਿੰਗ ਦੇ ਵਿਦਿਆਰਥੀਆਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਪ੍ਰੈਕਟੀਕਲ ਜਾਂ ਕਲੀਨੀਕਲ ਟ੍ਰੇਨਿੰਗ ਇੱਕ ਵਾਰ ਚ  ਇਕੱਠੀ ਨਾ ਕਰਵਾ ਕੇ ਸ਼ਿਫਟਾਂ ਵਿੱਚ ਸਵੇਰੇ, ਦੁਪਹਿਰ ਅਤੇ ਸ਼ਾਮ ਵਿੱਚ ਕਰਵਾਈ ਜਾਵੇ ਅਤੇ ਵਿਦਿਆਰਥੀਆਂ ਦਾ ਡਿਊਟੀ ਰੋਸਟਰ ਪੀ.ਐਨ.ਆਰ.ਸੀ ਵੱਲੋਂ ਸਮੇਂ ਸਮੇਂ ਸਿਰ ਜਾਰੀ ਕੀਤੀਆਂ ਗਾਈਡਲਾਈਨਾਂ ਦੇ ਅਧਾਰ ‘ਤੇ ਹੋਣਾ ਚਾਹੀਦਾ ਹੈ।
ਇਸ ਮੌਕੇ ਡਾਕਟਰ ਗਾਇਤਰੀ ਦੇਵੀ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ, ਡਿਪਟੀ ਮੈਡੀਕਲ ਕਮਿਸ਼ਨਰ ਡਾਕਟਰ ਬਲਦੇਵ ਸਿੰਘ, ਡਾ. ਤਰਸੇਮ ਸਿੰਘ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਰੂਪਨਗਰ , ਅਮਰਜੀਤ ਕੌਰ ਨਰਸਿੰਗ ਸਿਸਟਰ,ਸਰਕਾਰੀ ਕਾਲਜ ਨਰਸਿੰਗ ਤੋਂ ਪ੍ਰਿੰਸੀਪਲ ਮੈਡਮ ਦਿਲਦੀਪ ਕੌਰ, ਡਾਕਟਰ ਦਿਆਲ ਨਰਸਿੰਗ ਕਾਲਜ ਅਨੰਦਪੁਰ ਸਾਹਿਬ ਦੇ ਪ੍ਰਿੰਸੀਪਲ, ਬੀ ਕੇ ਕਾਲਜ ਨਰਸਿੰਗ ਤੋਂ ਨੁਮਾਇੰਦੇ, ਸਰਸਵਤੀ ਕਾਲਜ ਤੋਂ ਨੁਮਾਇਦੇ ਹਾਜ਼ਰ ਸਨ।
Spread the love