ਲੁਧਿਆਣਾ, 20 ਅਗਸਤ 2021 ਸਿਵਲ ਸਰਜਨ ਲੁਧਿਆਣਾ ਡਾ. ਕਿਰਨ ਆਹਲੂਵਾਲੀਆ ਵੱਲੋਂ ਰੱਖੜੀਆਂ ਦੇ ਤਿਉਹਾਰ ਦੇ ਮੱਦੇਨਜ਼ਰ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਵਿਡ ਪ੍ਰੋਟੋਕਾਲ ਦੀ ਹਰ ਹੀਲੇ ਪਾਲਣਾ ਕੀਤੀ ਜਾਵੇ।
ਡਾ. ਆਹਲੂਵਾਲੀਆ ਨੇ ਅੱਗੇ ਕਿਹਾ ਕਿ ਰੱਖੜੀ ਦਾ ਤਿਉਹਾਰ ਭੈਣ ਅਤੇ ਭਰਾ ਦੇ ਪਵਿੱਤਰ ਰਿ਼ਸਤੇ ਦਾ ਪ੍ਰਤੀਕ ਹੈ ਜੋ ਸਾਡੇ ਵਲੋ ਬਹੁਤ ਉਤਸਾਹ ਨਾਲ ਮਨਾਇਆ ਜਾਂਦਾ ਹੈ ਅਤੇ ਇਸ ਤਿਉਂਹਾਰ ਮੌਕੇ ਭੈਣਾਂ ਆਪਣੇ ਭਰਾਵਾਂ ਨੂੰ ਰੱਖੜੀਆਂ ਬੰਨਦੀਆਂ ਹਨ। ਉਨ੍ਹਾ ਕਿਹਾ ਕਿ ਇਸ ਤਿਉਂਹਾਰ ਮੌਕੇ ਖਰੀਦੋ ਫਰੋਖਤ ਕੀਤੀ ਜਾਂਦੀ ਹੈ ਜਿਸ ਨਾਲ ਬਾਜ਼ਾਰਾਂ ਵਿਚ ਭੀੜ ਵੱਧ ਜਾਂਦੀ ਹੈ।
ਉਨ੍ਹਾਂ ਕੋਰੋਨਾ ਦੀ ਭਿਆਨਕ ਬਿਮਾਰੀ ਨੂੰ ਮੁੱਖ ਰੱਖਦਿਆਂ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਭੀੜ ਵਾਲੀਆਂ ਥਾਂਵਾਂ ਤੇ ਜਾਣ ਤੇ ਗੁਰੇਜ਼ ਕਰਨ, ਮਾਸਕ ਪਹਿਨਣ ਅਤੇ ਲਾਜਮੀ ਤੌਰ ‘ਤੇ ਸਮਾਜਿਕ ਦੂਰੀ ਬਣਾਈ ਜਾਵੇ ਅਤੇ ਹੱਥਾਂ ਨੂੰ ਨਿਯਮਤ ਤੌਰ ‘ਤੇ ਸਾਫ ਰਖਿਆ ਜਾਵੇ। ਉਨਾਂ ਦੁਕਾਨਦਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋ ਕਰੋਨਾ ਤੋ ਬਚਾਉ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਜਰੂਰ ਕਰਨ ਤਾਂ ਕਿ ਅਸੀ ਆਪਣੇ ਆਪ ਅਤੇ ਸਮਾਜ ਨੂੰ ਕਰੋਨਾ ਦੀ ਬਿਮਾਰੀ ਤੋ ਬਚਾਅ ਸਕੀਏ।