ਫਿਰੋਜ਼ਪੁਰ ,18 ਜੂਨ 2021 ਪੰਜਾਬ ਸਰਕਾਰ ਦੁਆਰਾ ਮਹੀਨਾ ਜੂਨ ਨੂੰ ਐਂਟੀ ਮਲੇਰੀਆ ਮਹੀਨਾ ਵਜੋ ਮਨਾਇਆ ਜਾਂਦਾ ਹੈ |ਇਸੇ ਸਿਲਸਿਲੇ ਵਿੱਚ ਜ਼ਿਲਾ ਫਿਰੋਜ਼ਪੁਰ ਵਿੱਚ ਵੀ ਢੁਕਵੀਆਂ ਗਤੀਵਧੀਆ ਜਾਰੀ ਹਨ | ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਫਿਰੋਜ਼ਪੁਰ ਦੇ ਸਿਵਲ ਸਰਜਨ ਡਾ. ਰਜਿੰਦਰ ਰਾਜ ਨੇ ਕਿਹਾ ਕਿ ਪੰਜਾਬ ਰਾਜ ਵੱਲੋ ਮਲੇਰੀਆ ਐਲੀਮੀਨੇਸਨ ਕੈਮਪੇਨ ਲਾਂਚ ਕਰ ਦਿੱਤਾ ਗਿਆ ਹੈ ਜਿਸ ਅਧੀਨ ਪੰਜਾਬ ਰਾਜ ਨੂੰ ਮਲੇਰੀਆ ਮੁਕਤ ਕਰਨ ਦਾ ਟੀਚਾ ਹੈ | ਇਸ ਲਈ ਜਿਲਾ ਫਿਰੋਜਪੁਰ ਦੇ ਸਮੂਹ ਸਰਕਾਰੀ ਹਸਪਤਾਲ/ ਸੀ.ਐਚ.ਸੀ/ ਪੀ.ਐਚ.ਸੀ ਅਤੇ ਸਬ ਸੈਂਟਰ ਪੱਧਰ ਤੇ ਜਾਗਰੂਕਤਾ ਕੈਂਪ ਲਗਾ ਕੇ ਲੋਕਾ ਨੂੰ ਮਲੇਰੀਆ ਬੁਖਾਰ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ |
ਉਹਨਾਂ ਦੱਸਿਆ ਕਿ ਮਲੇਰੀਆ ਬੁਖਾਰ ਦੇ ਕੱਟਣ ਨਾਲ ਹੁੰਦਾ ਹੈ, ਠੰਡ ਅਤੇ ਕਾਂਬੇ ਨਾਲ ਬੁਖਾਰ ਹੋਣਾ , ਤੇਜ਼ ਬੁਖਾਰ, ਉਲਟੀਆਂ, ਸਿਰ ਦਰਦ ਹੋਣਾ, ਬੁਖਾਰ ਉਤਰਨ ਤੋ ਬਾਅਦ ਕਮਜੋਰੀ ਮਹਿਸੂਸ ਹੋਣੀ ਅਤੇ ਪਸੀਨਾ ਆਉਣਾ ਆਦਿ ਮਲੇਰੀਆ ਦੇ ਲੱਛਣ ਹਨ | ਮਲੇਰੀਆ ਜਿਹੀ ਬਿਮਾਰੀ ਤੋ ਬੱਚਣ ਲਈ ਸਾਨੂੰ ਚਾਹੀਦਾ ਹੈ ਕਿ ਘਰਾ ਦੇ ਆਲੇ ਦੁਆਲੇ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ,ਫਰਿਜ਼ਾਂ ਦੀਆਂ ਟਰੇਆਂ ਅਤੇ ਕੂਲਰਾਂ ਦਾ ਪਾਣੀ ਹਫਤੇ ਵਿੱਚ ਇੱਕ ਵਾਰ ਜਰੂਰ ਬਦਲਿਆ ਜਾਵੇ, ਛੱਪੜਾਂ ਵਿੱਚ ਖੜੇ ਪਾਣੀ ਵਿੱਚ ਹਫਤੇ ਵਿੱਚ ਇੱਕ ਵਾਰ ਕਾਲੇ ਤੇਲ ਦਾ ਛਿੜਕਾਵ ਕੀਤਾ ਜਾਵੇ, ਕੱਪੜੇ ਅਜਿਹੇ ਪਹਿਨੇ ਜਾਣ ਕਿ ਸਰੀਰ ਪੂਰੀ ਤਰਾਂ ਢਕਿਆ ਰਹੇ ਤਾਂ ਕਿ ਸਾਨੂੰ ਮੱਛਰ ਨਾ ਕੱਟ ਸਕੇ, ਸੋਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦਾ ਇਸਤੇਮਾਲ ਕਰਨਾ ਚਾਹੀਦਾ ਹੈ | ਇਸ ਤੋ ਇਲਾਵਾ ਉਹਨਾਂ ਨੇ ਅਪੀਲ ਕੀਤੀ ਕਿ ਜੇਕਰ ਕਿਸੇ ਮਰੀਜ ਨੂੰ ਉਪਰੋਕਤ ਲੱਛਣ ਹੁੰਦੇ ਹਨ ਤਾਂ ਉਹ ਤੁਰੰਤ ਆਪਣਾ ਟੈਸਟ ਅਤੇ ਇਲਾਜ ਨਜਦੀਕੀ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਕਰਵਾਉੇ ਜ਼ੋ ਕਿ ਬਿਲਕੁਲ ਮੁਫਤ ਕੀਤਾ ਜਾਂਦਾ ਹੈ | ਮਲੇਰੀਆ ਮਰੀਜ ਦੇ ਇਲਾਜ ਲਈ ਰੈਡੀਕਲ ਟ੍ਰੀਟਮੈਂਟ ਜਰੂਰੀ ਹੈ ਤਾਂ ਜ਼ੋ ਮਰੀਜ ਵਿੱਚ ਮਲੇਰੀਆ ਦੇ ਪੈਰਾਸਾਈਟ ਨਸਟ ਕੀਤੇ ਜਾ ਸਕਣ |
ਜਿਲ੍ਹਾ ਐਪੀਡਮਾਲੋਜਿਸਟ ਡਾ:ਹਰਵਿੰਦਰ ਕੌਰ ਨੇ ਦੱਸਿਆ ਕਿ ਮੱਛਰਾਂ ਦੇ ਵਾਧੇ ਦੀ ਰੋਕਥਾਮ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸਿਹਤ ਵਿਭਾਗ ਵੱਲੋ ਜਿਲਾ ਫਿਰੋਜਪੁਰ ਵਿੱਚ ਬਣੇ ਸਾਰੇ ਛੱਪੜਾ ਵਿੱਚ ਜਿਹਨਾ ਵਿੱਚ ਮੱਛੀ ਪਾਲਣ ਵਿਭਾਗ ਵੱਲੋ ਮੱਛੀ ਪਾਲਣ ਨਹੀ ਕੀਤਾ ਜਾਂਦਾ ਹੈ, ਉਹਨਾ ਵਿੱਚ ਗੰਬੂਜੀਆ ਮੱਛੀਆ ਛੱਡੀਆ ਜਾ ਰਹੀਆ ਹਨ | ਕਿਉਂਕਿ ਇਹ ਮੱਛੀਆਂ ਜਿੱਥੇ ਮੱਛਰਾਂ ਦੇ ਲਾਰਵੇ ਨੂੰ ਖਤਮ ਕਰਦੀਆਂ ਹਨ, ਉਥੇ ਹੀ ਇਸ ਨਾਲ ਲੋਕਾਂ ਨੂੰ ਮਲੇਰੀਆਂ ਅਤੇ ਡੇਂਗੂ ਜਿਹੀਆਂ ਭਿਆਨਕ ਬਿਮਾਰੀਆਂ ਤੋ ਕਾਫੀ ਰਾਹਤ ਮਿਲੇਗੀ | ਇਸ ਅਵਸਰ ਤੇ ਜ਼ਿਲਾ ਐਪੀਡੀਮਾਲੋਜਿਸਟ ਡਾ:ਯੁਵਰਾਜ ਨਾਰੰਗ,ਮਾਸ ਮੀਡੀਆ ਅਫਸਰ ਰੰਜੀਵ ਸ਼ਰਮਾਂ ਹਾਜ਼ਿਰ ਸਨ |