ਸਿਹਤ ਵਿਭਾਗ ਵਲੋਂ ਮੰਡੀ ਹਰਜੀ ਰਾਮ ਵਿਖੇ ਲਗਾਇਆ ਗਿਆ ਕੋਰੋਨਾ ਵੈਕਸੀਨ ਕੈਪ

ਮਲੋਟ/ਸ੍ਰੀ ਮੁਕਤਸਰ ਸਾਹਿਬ 22 ਮਈ,2021

ਸ੍ਰੀ ਅਰੁਣਵੀਰ ਵਸ਼ਿਸ਼ਟ ਜ਼ਿਲਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਦੀ ਰਹਿਨੁਮਾਈ ਹੇਠ, ਸ੍ਰੀਮਤੀ ਅਮਨ ਸ਼ਰਮਾ ਸਿਵਲ ਜੱਜ ਸੀਨੀਅਰ ਡਿਵੀਜ਼ਨ/ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਦੇ ਨਾਲ ਸਿਹਤ ਵਿਭਾਗਬ ਵਲੋਂ ਮੰਡੀ ਹਰਜ਼ੀ ਰਾਮ ਸਰਕਾਰੀ ਹਾਈ ਸਕੂਲ ਮਲੋਟ ਵਿਖੇ ਕੋਵਿਡ-19 ਮਹਾਂਮਾਰੀ ਦੇ ਸੰਬੰਧ ਵਿਚ ਵੈਕਸੀਨੇਸ਼ਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ 130 ਲੋਕਾਂ ਨੂੰ ਵੈਕਸੀਨ ਲਾਈ ਗਈ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਤੋਂ ਪੈਰਾ ਲੀਗਲ ਵਾਲੰਟੀਅਰਜ਼ ਨੇ ਪਹੁੰਚ ਕੇ ਵਿਸ਼ੇਸ਼ ਤੌਰ ਤੇ ਸੇਵਾ ਸੰਭਾਲੀ। ਪੈਰਾ ਲੀਗਲ ਵਾਲੰਟੀਅਰਜ਼ ਵੱਲੋਂ ਪਹੁੰਚੀ ਟੀਮ ਵਿੱਚ ਰਜਨੀਸ਼ ਕੁਮਾਰ, ਸਰਬਜੀਤ ਕੌਰ, ਸੁਖਵਿੰਦਰ ਕੌਰ ਅਤੇ ਸੁਖਪ੍ਰੀਤ ਕੌਰ ਵਿਸ਼ੇਸ਼ ਤੌਰ ਤੇ ਮੌਜੂਦ ਸਨ। ਜਿੱਥੇ ਪੈਰਾ ਲੀਗਲ ਵਾਲੰਟੀਅਰਜ਼ ਵੱਲੋਂ ਆਏ ਲੋਕਾਂ ਨੂੰ ਕੋਵਿਡ -19 ਮਹਾਂਮਾਰੀ ਬਾਰੇ ਜਾਗਰੂਕ ਕੀਤਾ ਗਿਆ ਉਥੇ ਹੀ ਉਨ੍ਹਾਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵੱਲੋਂ ਚਲਾਈ ਜਾ ਰਹੀ ਮੁਫ਼ਤ ਕਾਨੂੰਨੀ ਸਹੂਲਤਾਂ ਅਤੇ ਲੋਕਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਬਾਰੇ ਜਾਗਰੂਕ ਕੀਤਾ ਗਿਆ।

Spread the love