ਲੁਧਿਆਣਾ, 19 ਅਗਸਤ 2021 ਸਿਵਲ ਸਰਜਨ ਲੁਧਿਆਣਾ ਡਾ.ਕਿਰਨ ਆਹਲੂਵਾਲੀਆ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੀ ਮਾਸ ਮੀਡੀਆਂ ਟੀਮ ਵਲੋ ਅੱਜ ਵੱਖ-ਵੱਖ ਸਕੂਲਾਂ ਵਿਚ ਜਾ ਕੇ ਕਰੋਨਾ ਦੇ ਬਚਾਅ ਸਬੰਧੀ ਸਕੂਲ ਅਧਿਆਪਕਾਂ ਅਤੇ ਬੱਚਿਆਂ ਨੂੰ ਜਾਗਰੂਕ ਕੀਤਾ ਗਿਆ।
ਇਸ ਸਬੰਧੀ ਸਿਵਲ ਸਰਜਨ ਡਾ. ਕਿਰਨ ਆਹਲੂਵਾਲੀਆ ਨੇ ਦੱਸਿਆ ਕਿ ਸਰਕਾਰ ਦੇ ਹੁਕਮਾਂ ਤਹਿਤ ਖੋਲੇ ਗਏ ਸਕੂਲਾਂ ਵਿਚ ਅਧਿਆਪਕਾਂ ਅਤੇ ਬੱਚਿਆਂ ਨੂੰ ਕੋਰੋਨਾ ਪ੍ਰਤੀ ਜਾਗਰੂਕਾ ਕਰਨਾ ਜਰੂਰੀ ਹੈ ਤਾਂ ਜੋ ਕਰੋਨਾ ਦੇ ਫਲਾਅ ਨੂੰ ਰੋਕਿਆ ਜਾ ਸਕੇ ਅਤੇ ਉਨ੍ਹਾਂ ਇਹ ਵੀ ਕਿਹਾ ਕਿ ਅੱਜ ਕੱਲ ਬਰਸਾਤੀ ਮੌਸਮ ਹੋਣ ਕਾਰਨ ਹੈਜੇ, ਡੇਂਗੂ ਵਰਗੀਆਂ ਬਿਮਾਰੀਆਂ ਵਧਣ ਦਾ ਖਤਰਾ ਵੱਧ ਜਾਦਾ ਹੈ।
ਇਸ ਮੌਕੇ ਮਾਸ ਮੀਡੀਆ ਵਿੰਗ ਦੀ ਟੀਮ ਵਲੋ ਸਕੂਲਾਂ ਵਿਚ ਅਧਿਆਪਕਾਂ ਅਤੇ ਬੱਚਿਆਂ ਨੂੰ ਜਾਗਰੂਕ ਕਰਦਿਆਂ ਦੱਸਿਆ ਗਿਆ ਕਿ ਕੋਰੋਨਾ ਤੋ ਬਚਣ ਲਈ ਮਾਸਕ ਪਹਿਨਣਾ, ਆਪਸੀ ਵਿੱਥ ਬਣਾ ਕੇ ਰੱਖਣਾ ਅਤੇ ਹੱਥਾਂ ਨੂੰ ਸਾਬਣ ਨਾਲ ਚੰਗੀ ਤਰ੍ਹਾਂ ਧੋਣਾ ਅਤੀ ਜਰਰੂੀ ਹੈ।ਇਸ ਤੋ ਇਲਾਵਾ ਖੰਘ, ਬੁਖਾਰ ਅਤੇ ਜੁਕਾਮ ਵਰਗੇ ਲੱਛਣ ਦਿਖਾਈ ਦੇਣ ਤਾਂ ਉਨਾਂ ਨੂੰੰ ਤਰੁੰਤ ਨੇੜੇ ਦੇ ਸਿਹਤ ਕੇਂਦਰ ਵਿਚ ਜਾ ਕੇ ਆਪਣੀ ਕਰੋਨਾ ਸਬੰਧੀ ਜਾਂਚ ਕਰਵਾਉਣੀ ਚਾਹੀਦੀ ਹੈ ਤਾਂ ਜੋ ਜਲਦ ਇਲਾਜ ਹੋ ਸਕੇ ਅਤੇ ਪਰਿਵਾਰ ਅਤੇ ਦੂਸਰੇ ਬੱਚਿਆਂ ਨੂੰ ਬਚਾਇਆ ਜਾ ਸਕੇ।
ਇਸ ਤੋ ਇਲਾਵਾ ਕੋਵਿਡ ਟੀਕਾਕਰਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 18 ਸਾਲ ਤੋ ਵੱਧ ਉਮਰ ਦੇ ਵਿਅਕਤੀਆਂ ਦੇ ਕੋਰੋਨਾ ਵੈਕਸੀਨ ਲਗਾਈ ਜਾ ਰਹੀ ਹੈ। ਯੋਗ ਵਿਅਕਤੀ ਵੱਲੋਂ ਨੇੜੇ ਦੇ ਸਿਹਤ ਕੇਦਰਾਂ ਨਾਲ ਸੰਪਰਕ ਕਰਕੇ ਟੀਕਾਕਰਨ ਕਰਵਾਇਆ ਜਾ ਸਕਦਾ ਹੈ।
ਇਸ ਤੋ ਇਲਾਵਾ ਟੀਮ ਨੇ ਮੋਸਮੀ ਬਿਮਾਰੀਆਂ ਤੋ ਬਚਣ ਲਈ ਆਪਣੀ ਸਰੀਰਕ ਸਫਾਈ ਜਿਵੇ ਕਿ ਨੁੰਹ ਕੱਟ ਕਿ ਰੱਖਣਾ ਅਤੇ ਆਲੇ ਦੁਆਲੇ ਦੀ ਸਫਾਈ ਰੱਖਣੀ ਲਾਜਮੀ ਹੈ, ਪੇਟ ਦੀਆਂ ਬਿਮਾਰੀਆਂ ਤੋ ਬਚਾਅ ਲਈ ਬਜਾਰੀ ਫਾਸਟ ਫੂਡ ਨਹੀ ਖਾਣੇ ਚਾਹੀਦੇ, ਹਮੇਸਾਂ ਘਰ ਦਾ ਬਣਿਆ ਤਾਜਾ ਖਾਣਾ ਹੀ ਖਾਣਾ ਚਾਹੀਦਾ ਹੈ। ਇਨ੍ਹਾਂ ਸਾਵਧਾਨੀਆਂ ਨਾਲ ਵੱਖ ਵੱਖ ਤਰ੍ਹਾਂ ਦੀਆਂ ਬਿਮਾਰੀਆਂ ਤੋ ਬਚਿਆ ਜਾ ਸਕਦਾ ਹੈ ਅਤੇ ਇਕ ਚੰਗੇ ਅਤੇ ਤੰਦਰੁਸਤ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ।