ਸੁ਼ੱਕਰਵਾਰ ਦਾ ਦਿਨ ਡ੍ਰਾਈ ਡੇਅ ਫਰਾਈ ਡੇਅ ਵਜੋਂ ਮਨਾਇਆ ਜਾਵੇ – ਡਾ.ਕਿਰਨ ਆਹਲੂਵਾਲੀਆ
ਲੁਧਿਆਣਾ, 06 ਜੁਲਾਈ 2021 ਸਿਵਲ ਸਰਜਨ ਲੁਧਿਆਣਾ ਡਾ.ਕਿਰਨ ਆਹਲੂਵਾਲੀਆ ਵੱਲੋਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਗਿਆ ਕਿ ਡੇਂਗੂ ਅਤੇ ਚਿਕਨਗੁਨੀਆ ਬੁਖਾਰ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ। ਡੇਂਗੂ ਬੁਖਾਰ ਦੇ ਕਾਰਨ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਸਬੰਧੀ ਅਡਵਾਈਜ਼ਰੀ ਜਾਰੀ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਡੇਂਗੂ ਬੁਖਾਰ ਮਾਦਾ ਐਡੀਜ਼ ਅਜੈਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ ਇਸ ਲਈ ਇਸ ਨੂੰ ਟਾਇਗਰ ਮੱਛਰ ਵੀ ਕਹਿੰਦੇ ਹਨ। ਇਸ ਦੇ ਸ਼ਰੀਰ ‘ਤੇ ਟਾਇਗਰ ਵਰਗੀਆ ਧਾਰੀਆ ਬਣੀਆਂ ਹੁੰਦੀਆ ਹਨ ਅਤੇ ਇਹ ਮੱਛਰ ਕੂਲਰਾਂ, ਕੰਨਟੇਨਰਾ, ਫਰਿਜ਼ ਦੇ ਪਿਛੇ ਲੱਗੀਆ ਟ੍ਰੇਆਂ, ਗਮਲਿਆ, ਘਰਾਂ ਦੀਆ ਛੱਤਾ ‘ਤੇ ਪਏ ਕਬਾੜ, ਟਾਇਰ ਆਦਿ ਵਿਚ ਖੜੇ ਸਾਫ ਪਾਣੀ ਵਿਚ ਪੈਦਾ ਹੁੰਦਾ ਹੈ।
ਉਨ੍ਹਾਂ ਦੱਸਿਆ ਕਿ ਇੱਕ ਹਫਤੇ ਦੇ ਅੰਦਰ – ਅੰਦਰ ਅੰਡੇ ਤੋਂ ਪੂਰਾ ਅਡੱਲਟ ਮੱਛਰ ਬਣ ਕੇ ਤਿਆਰ ਹੋ ਜਾਂਦਾ ਹੈ ਅਤੇ ਇਹ ਮੱਛਰ ਇਕ ਚੱਮਚ ਪਾਣੀ ਵਿਚ ਵੀ ਪੈਦਾ ਹੋ ਜਾਂਦਾ ਹੈ। ਇਹ ਮੱਛਰ ਜਿਆਦਾਤਰ ਸਵੇਰ ਵੇਲੇ ਸੂਰਜ ਚੜਣ ਤੋਂ ਬਾਅਦ ਅਤੇ ਸ਼ਾਮ ਨੂੰ ਸੂਰਜ ਡੁੱਬਣ ਵੇਲੇ ਕੱਟਦਾ ਹੈ। ਇਹ ਮੱਛਰ ਜਿਆਦਾਤਰ ਸ਼ਰੀਰ ਦੇ ਹੇਠਲੇ ਹਿੱਸਿਆ ‘ਤੇ ਕੱਟਦਾ ਹੈ ਅਤੇ ਇਸਦੀ ਪੈਦਾਵਾਰ 20 ਡਿਗਰੀ ਤੋਂ 34 ਡਿਗਰੀ ਤਾਪਮਾਨ ਵਿਚ ਜ਼ਿਆਦਾ ਹੁੰਦੀ ਹੈ। ਤੇਜ ਬੁਖਾਰ, ਸਿਰ ਦਰਦ, ਮਾਸਪੇਸ਼ੀਆ ਵਿੱਚ ਦਰਦ, ਚਮੜੀ ਤੇ ਦਾਣੇ, ਅੱਖਾ ਦੇ ਪਿਛਲੇ ਹਿੱਸੇ ਵਿਚ ਦਰਦ, ਮਸੂੜਿਆ ਤੇ ਨੱਕ ਵਿਚ ਖੂਨ ਵਗਣਾ ਡੇਂਗੂ ਬੁਖਾਰ ਦੇ ਲੱਛਣ ਹਨ।
ਉਨ੍ਹਾਂ ਕਿਹਾ ਕਿ ਬੁਖਾਰ ਹੋਣ ‘ਤੇ ਐਸਪ੍ਰੀਨ ਅਤੇ ਬਰੂਫਨ ਨਾ ਲਵੋ ਸਿਰਫ ਪੈਰਾਸੀਟਾਮੋਲ ਡਾਕਟਰ ਦੀ ਸਲਾਹ ਨਾਲ ਜਾਂ ਤਰਲ ਚੀਜਾ ਜਿਆਦਾ ਪੀਓ ਅਤੇ ਆਰਾਮ ਕਰਨਾ ਚਾਹੀਦਾ ਹੈ। ਡੇਂਗੂ ਬੁਖਾਰ ਦੇ ਸ਼ੱਕੀ ਮਰੀਜ ਜਿਲ੍ਹਾ ਲੁਧਿਆਣਾ ਦੇ ਐਸ.ਐਸ.ਐਚ. ਸੈਂਟਰ ਜੋਕਿ ਸਿਵਲ ਹਸਪਤਾਲ ਲੁਧਿਆਣਾ, ਖੰਨਾ ਅਤੇ ਜਗਰਾਓ ਵਿਖੇ ਹੈ, ਜਾ ਕੇ ਫਰੀ ਕੰਨਫਰਮੇਸ਼ਨ ਟੈਸਟ ਕਰਵਾ ਸਕਦੇ ਹਨ। ਪੋਜਟਿਵ ਡੇਂਗੂ ਕੇਸਾਂ ਦਾ ਸਪੋਰਟਿਵ ਇਲਾਜ ਸਿਹਤ ਵਿਭਾਗ ਵੱਲੋ ਫਰੀ ਕੀਤਾ ਜਾਂਦਾ ਹੈ।
ਸਿਵਲ ਸਰਜਨ ਲੁਧਿਆਣਾ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਕੂਲਰਾਂ, ਕੰਟੇਨਰਾ, ਫਰਿਜ ਦੇ ਪਿਛੇ ਲੱਗੀਆਂ ਜਾਲੀਆਂ, ਗਮਲਿਆਂ, ਘਰਾਂ ਦੀਆਂ ਛੱਤਾਂ ‘ਤੇ ਪਏ ਕਬਾੜ ਆਦਿ ਵਿਚ ਸਾਫ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ। ਕਪੜੇ ਅਜਿਹੇ ਪਹਿਨੋ ਕਿ ਸ਼ਰੀਰ ਪੂਰੀ ਤਰਾਂ ਢੱਕਿਆ ਰਹੇ। ਸੋਣ ਵੇਲੇ ਮੱਛਰ ਭਜਾਉਣ ਵਾਲੀ (Mosquito Repellent)
ਲਗਾਓ ਅਤੇ ਮੱਛਰਦਾਨੀਆ ਦੀ ਵਰਤੋਂ ਕਰੋ। ਹਰ ਸੂਕਰਵਾਰ ਦਾ ਦਿਨ ਫਰਾਈ – ਡੇ ਡਰਾਈ – ਡੇ ਦੇ ਤੌਰ ਤੇ ਮਨਾਇਆ ਜਾਵੇ।
ਸਿਹਤ ਵਿਭਾਗ ਵੱਲੋਂ ਡੇਂਗੂ, ਚਿਕਨਗੁਨੀਆ ਬੁਖਾਰ ਤੋਂ ਬਚਾਓ ਸਬੰਧੀ ਗਤਿਵਿਧੀਆ ਸ਼ੁਰੂ ਕਰ ਦਿਤੀਆ ਗਈਆ ਹਨ।