ਰੂਪਨਗਰ, 16 ਅਗਸਤ 2024
ਸਿਹਤ ਵਿਭਾਗ ਵਲੋਂ ਡੇਂਗੂ ਅਤੇ ਚਿਕਨਗੁਨੀਆਂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਹਰੇਕ ਹਫਤੇ ਫਰਾਈਡੇ-ਡਰਾਈ ਡੇ ਅਭਿਆਨ ਤਹਿਤ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਵੱਖ -ਜਗ੍ਹਾਂ ਤੇ ਡੇਂਗੂ ਲਾਰਵੇ ਦੀ ਜਾਂਚ ਲਈ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕੀਤੀ।
ਇਸ ਮੌਕੇ ਸਹਾਇਕ ਸਰਜਨ ਡਾ. ਅੰਜੂ ਨੇ ਦੱਸਿਆ ਕਿ ਕਿਸੇ ਕਿਸਮ ਦਾ ਬੁਖਾਰ ਹੋਣ ਤੇ ਜਾਂਚ ਕਰਵਾਉਣੀ ਯਕੀਨੀ ਬਣਾਈ ਜਾਵੇ, ਜੋ ਕਿ ਸਰਕਾਰੀ ਸਿਹਤ ਸੰਸ਼ਥਾਵਾਂ ਵਿੱਚ ਮੁਫਤ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਡੇਂਗੁ ਇੱਕ ਵਾਇਰਲ ਬੁਖਾਰ ਹੈ ਜੋ ਕਿ ਏਡੀਜ਼ ਮੱਛਰ ਦੇ ਦਿਨ ਵੇਲੇ ਕੱਟਣ ਤੇ ਫੈਲਦਾ ਹੈ। ਇਹ ਮੱਛਰ ਸਾਫ ਖੜੇ ਪਾਣੀ ਵਿਚ ਪੈਦਾ ਹੁੰਦਾ ਹੈ। ਉਨ੍ਹਾਂ ਨੇ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਆਪਣੇ ਘਰਾਂ ਦੀਆਂ ਛੱਤਾਂ ਜਾਂ ਵਿਹੜੇ ਆਦਿ ਵਿੱਚ ਪਏ ਟੁੱਟੇ-ਫੁੱਟੇ ਬਰਤਨਾਂ ਨੂੰ ਨਸ਼ਟ ਕਰਨ, ਗਮਲਿਆਂ,ਪੁਰਾਣੇ ਟਾਇਰਾਂ,ਕੂਲਰਾਂ,ਫਰਿਜ਼ਾਂ ਦੀਆਂ ਟਰੇਆਂ ਨੂੰ ਸਾਫ ਕਰਨਾ ਯਕੀਨੀ ਬਣਾਉਣ ਦੀ ਆਮ ਲੋਕਾਂ ਨੂੰ ਅਪੀਲ ਕੀਤੀ।
ਜਿਲ੍ਹਾ ਐਪੀਡੇਮਿਲੋਜਿਸਟ ਡਾ. ਪ੍ਰਭਲੀਨ ਕੌਰ ਨੇ ਦੱਸਿਆ ਕਿ ਅੱਜ ਫਰਾਈਡੇ-ਡਰਾਈ ਡੇ ਅਭਿਆਨ ਅਧੀਨ ਸਿਹਤ ਵਿਭਾਗ ਦੀਆ ਟੀਮਾਂ ਵੱਲੋਂ ਬੀ.ਐਸ.ਐਨ.ਐਲ ਦਫਤਰ, ਰੂਪਨਗਰ ਦੇ ਸਰਕਾਰੀ ਦਫਤਰਾਂ, ਟ੍ਰੇਡ ਮੇਲਾ ਰਾਮ ਲੀਲਾ ਗਰਾਉਡ ਰੂਪਨਗਰ, ਹੈਡ ਵਰਸਕ ਰੂਪਨਗਰ, ਕੈਨਾਲ ਰੈਸਟ ਹਾਉਸ ਰੂਪਨਗਰ , ਤਪਦਿਕ ਦਫਤਰ ਰੂਪਨਗਰ ਵਿਜਟ ਕੀਤੇ ਗਏ।ਸਿਹਤ ਟੀਮ ਵੱਲੋਂ ਗ੍ਰੰਥੀ ਬਾਗ ਰੂਪਨਗਰ ,ਸਨ ਸੀਟੀ 1, 2 ਜੁਝਾਰ ਸਿੰਘ ਨਗਰ ਵਿਖੇ ਖਾਲੀ ਪਏ ਪਲਾਟਾ ਵਿੱਚ ਸਪਰੇ ਕੀਤੀ ਗਈ। ਅਤੇ ਲੋਕਾ ਨੂੰ ਡੇਂਗੂ ਅਤੇ ਚੀਕਨਗੂਨੀਆਂ ਬੁਖਾਰ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਅਮਲ ਵਿੱਚ ਲਿਆਉਣ ਲਈ ਪ੍ਰੇਰਿਤ ਕੀਤਾ ਗਿਆ।
ਡੇਂਗੂ ਅਤੇ ਚਿਕਨਗੂਨੀਆਂ ਦੇ ਸੀਜਨ ਨੂੰ ਮੁੱਖ ਰੱਖਦੇ ਹੋਏ fੲਹ ਗਤੀਵਿਧੀਆਂ ਲਗਾਤਾਰ ਜਾਰੀ ਰਹਿਣਗੀਆਂ।
ਸਿਹਤ ਵਿਭਾਗ ਵੱਲੋਂ ਰੋਜ਼ਾਨਾ ਹੀ ਆਪਣੇ ਅਧੀਨ ਪੈਂਦੇ ਸਿਹਤ ਕੇਂਦਰਾਂ, ਆਮ ਆਦਮੀ ਕਲੀਨਿਕ, ਸਰਕਾਰੀ ਸਿਹਤ ਡਿਸਪੈਂਸਰੀਆ ਅਤੇ ਪਿੰਡਾਂ ਵਿੱਚ ਡੇਂਗੂ ਦੀ ਬਿਮਾਰੀ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ