ਸਿਹਤ ਵਿਭਾਗ  ਵੱਲੋਂ ਡੇਂਗੂ ਵਿਰੁੱਧ ਵਿਸੇਸ ਮੁਹਿੰਮ

Mrs. Poonamdeep Kaur
ਸਿਹਤ ਵਿਭਾਗ  ਵੱਲੋਂ ਡੇਂਗੂ ਵਿਰੁੱਧ ਵਿਸੇਸ ਮੁਹਿੰਮ
ਬਰਸਾਤੀ ਸੀਜਨ ‘ਚ ਡੇਂਗੂ ਤੋਂ ਬਚਾਅ ਲਈ ਸਰਗਰਮੀਆਂ ਕੀਤੀਆਂ ਤੇਜ : ਸਿਵਲ ਸਰਜਨ ਬਰਨਾਲਾ
ਬਰਨਾਲਾ,30 ਅਗਸਤ 2024
ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਦੇ  ਦਿਸ਼ਾ ਨਿਰਦੇਸ਼ਾਂ ਅਨੁਸਾਰ ਬਰਸਾਤੀ ਸੀਜਨ ‘ਚ ਡੇਂਗੂ ਦੀ ਰੋਕਥਾਮ ਲਈ ਚਲਾਏ ਜਾ ਰਹੇ ਵਿਸ਼ੇਸ਼ ਮੁਹਿੰਮ ਤਹਿਤ ਸਿਹਤ ਵਿਭਾਗ ਬਰਨਾਲਾ ਵੱਲੋਂ ਜਿਲ੍ਹਾ ਬਰਨਾਲਾ ਦੇ ਸ਼ਹਿਰੀ ਅਤੇ ਪੇਂਡੂ ਖੇਤਰ ‘ਚ ਘਰ-ਘਰ ਜਾ ਕੇ ਖੜੇ ਪਾਣੀ ਦੇ ਸਰੋਤਾਂ ਦੀ ਚੈਕਿੰਗ ਕੀਤੀ ਗਈ ਅਤੇ ਲਾਰਵਾ ਮਿਲਣ ਵਾਲੀਆਂ ਥਾਂਵਾਂ ‘ਤੇ ਲਾਰਵੀਸਾਈਡ ਦੀ ਸਪਰੇ ਕੀਤੀ ਗਈ ਇਨ੍ਹਾਂ ਸਬਦਾਂ ਦਾ ਪ੍ਰਗਟਾਵਾਂ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਵੱਲੋਂ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੇ ਪੱਤਰ ਅਨੁਸਾਰ ਕੀਤੀਆਂ ਗਤੀਵਿਧੀਆਂ ਕਰਨ ਸਮੇਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ‘ਚ ਡੇਂਗੂ ਦੇ ਕੇਸ ਵਧ ਰਹੇ ਹਨ ਜੋ ਕਿ ਚਿੰਤਾ ਦਾ ਵਿਸ਼ਾ ਹਨ।ਇਸ ਲਈ ਲੋਕਾਂ ਨੂੰ ਵੀ ਜਾਗਰੂਕ ਹੋਣ ਦੀ ਲੋੜ ਹੈ। ਸਿਹਤ ਵਿਭਾਗ ਵੱਲੋਂ ਡੇਂਗੂ ਬੁਖਾਰ ਦੀ ਜਾਂਚ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਕੀਤੀ ਜਾਂਦੀ ਹੈ।
ਜਿਲ੍ਹਾ ਐਪੀਡਿਮਾਲੋਜਿਸਟ ਡਾ.ਮੁਨੀਸ ਕੁਮਾਰ ਨੇ ਦੱਸਿਆ ਕਿ ਜੇਕਰ ਕਾਂਬੇ ਨਾਲ ਬੁਖਾਰ,ਤੇਜ ਸਿਰ ਦਰਦ,ਅੱਖਾਂ ਦੇ ਪਿਛਲੇ ਹਿੱਸੇ ‘ਚ ਦਰਦ,ਮਾਸ ਪੇਸੀਆਂ ‘ਚ ਦਰਦ,ਸਰੀਰ ‘ਤੇ ਲਾਲ ਰੰਗ ਦੇ ਧੱਫੜ,ਨੱਕ ਜਾਂ ਮੂੰਹ ਚੋਂ ਖੂਨ ਆਉਣਾ ਆਦਿ ਲੱਛਣ ਹੋਣ ਤਾਂ ਤੁਰੰਤ ਨੇੜੇ ਦੇ ਸਿਹਤ ਕੇਂਦਰ ਸੰਪਰਕ ਕਰਨਾ ਚਾਹੀਦਾ ਹੈ।ਡੇਂਗੂ ਦੇ ਵੱਧ ਰਹੇ ਕੇਸਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪਿੰਡਾਂ ਅਤੇ ਸ਼ਹਿਰਾਂ ਵਿੱਚ ਡੇਂਗੂ ਤੋਂ ਬਚਾਅ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਫੀਲਡ ਸਟਾਫ ਅਤੇ ਆਸ਼ਾ ਵਰਕਰਾਂ ਵੱਲੋਂ ਏਰੀਏ ਦਾ ਟੂਰ ਕਰਦੇ ਸਮੇਂ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਸਿਹਤ ਸੁਪਰਵਾਇਜਰ ਗੁਰਮੇਲ ਸਿੰਘ ਢਿੱਲੋਂ ਅਤੇ ਸੁਰਿੰਦਰ ਸਿੰਘ  ਨੇ ਦੱਸਿਆ ਕਿ ਵਿਭਾਗ ਵੱਲੋਂ ਚਲਾਏ ਗਏ ਵਿਸ਼ੇਸ਼ ਅਭਿਆਨ ਤਹਿਤ ਇਸ ਸਾਲ ਸੀਜਨ ਦੌਰਾਨ 67 ਟੀਮਾਂ ਵੱਲੋਂ 65008 ਘਰਾਂ ਦਾ ਸਰਵੇ ਕੀਤਾ ਗਿਆ। ਸਰਵੇ ਦੌਰਾਨ ਘਰਾਂ ਅਤੇ ਘਰਾਂ ਤੋਂ ਬਾਹਰ 93833 ਪਾਣੀ ਖੜੇ ਹੋਣ ਵਾਲੀਆਂ ਥਾਵਾਂ ਦੀ ਚੈਕਿੰਗ ਕੀਤੀ ਗਈ ਅਤੇ 139 ਥਾਵਾਂ ਤੇ ਲਾਰਵਾ ਮਿਲਿਆ ਜਿਸ ਨੂੰ ਲਾਰਵੀਸਾਈਡ ਸਪ੍ਰੇਅ ਨਾਲ ਮੌਕੇ ਤੇ ਹੀ ਨਸਟ ਕੀਤਾ ਗਿਆ ਅਤੇ ਅਗਲੀ ਕਾਰਵਾਈ ਲਈ ਕਾਰਜ ਸਾਧਕ ਅਫਸਰ ਨਗਰ ਕੌਸਲ ਨੂੰ ਭੇਜ ਦਿੱਤਾ ਗਿਆ। ਟੀਮਾਂ ਵੱਲੋਂ ਗਰੁੱਪ ਮੀਟਿੰਗਾਂ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਆਪਣੇ ਘਰਾਂ ਦੇ ਆਲੇ-ਦੁਆਲੇ ਅਤੇ ਘਰਾਂ ਵਿੱਚ ਟੁੱਟ-ਫੁੱਟੇ ਬਰਤਨਾਂ, ਕੁਲਰਾਂ, ਗਮਲਿਆਂ, ਫਰਿਜ਼ਾਂ ਦੀਆਂ ਟਰੇਆਂ ਆਦਿ ਵਿੱਚ ਪਾਣੀ ਇਕੱਠਾ ਨਾ ਹੋਣ ਦਿਓ। ਹਰੇਕ ਸ਼ੁਕਰਵਾਰ ਨੂੰ ਖੁਸ਼ਕ ਦਿਵਸ ਮਨਾ ਕੇ ਪਾਣੀ ਦੇ ਖੜੇ ਸਰੋਤਾਂ ਨੂੰ ਨਸ਼ਟ ਕਰਨਾ ਚਾਹੀਦਾ ਹੈ। ਬਰਨਾਲਾ ਸਹਿਰ ਦੀ ਟੀਮ ਵਿੱਚ ਕੁਲਦੀਪ ਸਿੰਘ,ਗਣੇਸ ਦੱਤ , ਮਨਪ੍ਰੀਤ ਸਰਮਾ,ਪਰਮਿੰਦਰ ਸਿੰਘ,ਚਮਕੌਰ ਸਿੰਘ ਅਤੇ ਗੁਲਾਬ ਸਿੰਘ ਇਨਸੈਕਟ ਕੁਲੈਕਟਰ ਆਦਿ ਸਿਹਤ ਕਰਮਚਾਰੀ ਹਾਜਰ ਸਨ।
Spread the love