ਸਿਹਤ ਵਿਭਾਗ ਵੱਲੋਂ ਪਰਿਵਾਰ ਭਲਾਈ ਪੰਦਰਵਾੜੇ ਤਹਿਤ ਜਾਗਰੂਕਤਾ ਵੈਨ ਰਵਾਨਾ

ਲੁਧਿਆਣਾ, 6 ਜੁਲਾਈ 2021 ਸਿਵਲ ਸਰਜਨ ਲੁਧਿਆਣਾ ਡਾ. ਕਿਰਨ ਆਹਲੂਵਾਲੀਆ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡਾ.ਐਸ.ਪੀ.ਸਿੰਘ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਦੀ ਅਗਵਾਈ ਹੇਠ ਜ਼ਿਲ੍ਹੇ ਭਰ ਦੇ ਸਮੂਹ ਸਿਹਤ ਕੇਂਦਰਾਂ ਵਿਚ ਪਰਿਵਾਰ ਭਲਾਈ ਪੰਦਰਵਾੜੇ ਸਬੰਧੀ ਆਮ ਲੋਕਾਂ ਨੂੰ ਪਰਿਵਾਰ ਨੂੰ ਸੀਮਤ ਰੱਖਣ ਲਈ ਪੱਕੇ ਅਤੇ ਕੱਚੇ ਤੌਰ ‘ਤੇ ਅਪਣਾਈਆਂ ਜਾਣ ਵਾਲੀਆਂ ਵਿਧੀਆਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।
ਇਸ ਮੌਕੇ ਸ਼ਹਿਰ ਵਾਸੀਆਂ ਨੂੰ ਪਰਿਵਾਰ ਭਲਾਈ ਪੰਦਰਵਾੜੇ ਸਬੰਧੀ ਜਾਗਰੂਕ ਕਰਨ ਲਈ ਜਾਗਰੂਕਤਾ ਵੈਨ ਨੂੰ ਝੰਡੀ ਦਿੰਦੇ ਡਾ.ਐਸ.ਪੀ. ਸਿੰਘ ਨੇ ਦੱਸਿਆ ਕਿ ਇਸ ਸਮੇਂ ਜਰੂਰਤ ਅਨੁਸਾਰ ਆਪਣੇ ਪਰਿਵਾਰ ਨੂੰ ਸੀਮਤ ਰੱਖਿਆ ਜਾਵੇ ਅਤੇ ਨਵੀਂਆਂ ਵਿਧੀਆਂ ਜਿਵੇਂ ਅੰਤਰਾ ਟੀਕਾ, ਸਾਇਆ ਗੋਲੀਆਂ, ਨਸਬੰਦੀ ਅਤੇ ਨਲਬੰਦੀ ਅਪਣਾਈ ਜਾਵੇ।
ਉਨਾਂ ਦੱਸਿਆ ਕਿ ਸਾਰੀਆਂ ਸਿਹਤ ਸੰਸਥਾਵਾਂ ਵਿਚ ਇੰਨਾਂ ਵਿਧੀਆਂ ਸਬੰਧੀ ਜਾਣਕਾਰੀ ਦਿੱਤੀ ਜਾਂਦੀ ਹੈ ਅਤੇ ਆਮ ਲੋਕ ਆਪਣੇ ਨੇੜੇ ਦੇ ਸਰਕਾਰੀ ਸਿਹਤ ਕੇਂਦਰਾਂ ਵਿਚ ਜਾ ਕੇ ਇਨਾਂ ਵਿਧੀਆਂ ਦੀ ਜਾਣਕਾਰੀ ਹਾਸਲ ਕਰ ਸਕਦੇ ਹਨ।

Spread the love