ਸਿਹਤ ਸੰਸਥਾਵਾਂ ਨਾਲ ਸਬੰਧਤ 6 ਕੋਰਸਾਂ ‘ਚ ਸੁਰੂ ਕੀਤੀ ਜਾ ਰਹੀ ਸਕਿੱਲ ਟ੍ਰੇਨਿੰਗ : ਕਮਿਸ਼ਨਰ (ਵਿਕਾਸ)

VARINDER KUMAR
ਡਿਪਟੀ ਕਮਿਸ਼ਨਰ ਵੱਲੋਂ ਸਾਰੇ ਰਿਟਰਨਿੰਗ ਅਫ਼ਸਰਾਂ ਨੂੰ ਹਦਾਇਤ, ਚੋਣ ਅਮਲੇ ਦੇ ਠਹਿਰਣ, ਖਾਣ-ਪੀਣ ਤੇ ਰਿਫਰੈਸ਼ਮੈਂਟ ਦੇ ਕੀਤੇ ਜਾਣ ਪੁਖ਼ਤਾ ਪ੍ਰਬੰਧ

ਉਮੀਦਵਾਰਾਂ ਲਈ ਕੋਰਸ ਦਾ ਸਮਾਂ ਹੋਵੇਗਾ 21 ਦਿਨ
ਲੁਧਿਆਣਾ, 26 ਮਈ 2021 ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹੇ ਦੇ ਹਸਪਤਾਲਾਂ ਅਤੇ ਸਿਹਤ ਸੈਕਟਰ ਨਾਲ ਸਬੰਧਤ 6 ਕੋਰਸਾਂ ਵਿੱਚ ਸਕਿੱਲ ਟਰੇਨਿੰਗ ਸੁਰੂ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਇਹ ਕੋਰਸ ਪ੍ਰਧਾਨ ਮੰਤਰੀ ਕੋਸ਼ਲ ਵਿਕਾਸ ਯੋਜਨਾਂ-3 ਤਹਿਤ ਚਲਾਏ ਜਾਣਗੇ ਅਤੇ ਇਨ੍ਹਾ ਕੋਰਸਾਂ ਦਾ ਸਮਾਂ ਨਵੇਂ ਉਮੀਦਵਾਰਾਂ ਲਈ 21 ਦਿਨਾਂ ਦਾ ਹੋਵੇਗਾ ਅਤੇ ਉਮੀਦਵਾਰਾਂ ਦੀ ਟ੍ਰੁੇਨਿੰਗ ਪੂਰੀ ਹੋਣ ਉਪਰੰਤ ਉਨ੍ਹਾਂ ਨੂੰ ਸਿਹਤ ਸੰਸਥਾਵਾਂ ਵਿਚ ਕੰਮ ‘ਤੇ ਵੀ ਲਗਾਇਆ ਜਾਵੇਗਾ।
ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਦੀਪ ਕੁਮਾਰ ਦੀ ਅਗਵਾਈ ਹੇਠ ਜਿਲੇ ਵਿੱਚ ਚਲ ਰਹੇ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਬੱਚਿਆਂ ਨੂੰ ਕਿੱਤਾਮੁਖੀ ਸਿਖਲਾਈ ਦੇਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਤਾਂ ਜੋ ਨੌਜਵਾਨ ਸਿਖਲਾਈ ਮੁਕੰਮਲ ਕਰਨ ਉਪਰੰਤ ਰੋਜਗਾਰ ਅਤੇ ਸਵੈ-ਰੋਜਗਾਰ ਦੇ ਕਾਬਲ ਹੋ ਸਕਣ।
ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀ ਸੰਦੀਪ ਕੁਮਾਰ ਨੇ ਅੱਗੇ ਦੱਸਿਆ ਕਿ ਸਿਹਤ ਸੈਕਟਰ ਵਿੱਚ ਪਹਿਲਾਂ ਹੀ ਕੰਮ ਕਰ ਰਹੇ ਉਮੀਦਵਾਰਾਂ, ਜਿਨ੍ਹਾਂ ਕੋਲ ਕੋਈ ਸਰਟੀਫਿਕੇਟ ਨਹੀ ਹੈ, ਨੂੰ ਵੀ 7 ਦਿਨਾਂ ਦੀ ਟ੍ਰੇਨਿੰਗ ਦੇ ਕੇ ਸਰਟੀਫਾਈ ਕੀਤਾ ਜਾਵੇਗਾ ਤਾਂ ਜੋ ਉਨ੍ਹਾਂ ਦੀ ਆਪਣੀ ਇੱਕ ਵਿਸ਼ੇਸ ਕਿੱਤਾ ਮੁਖੀ ਵਜੋ ਪਹਿਚਾਣ ਬਣ ਸਕੇ ਅਤੇ ਉਹ ਆਪਣੀਆਂ ਸੇਵਾਵਾਂ ਨੂੰ ਹੋਰ ਵਧੀਆ ਤਰੀਕੇ ਨਾਲ ਨਿਭਾ ਸਕਣ।
ਉਨ੍ਹਾਂ ਕਿਹਾ ਕਿ ਜਿਲੇ ਦੇ ਨੋਜਵਾਨਾਂ ਨੂੰ ਇਸ ਸਕੀਮ ਦਾ ਲਾਭ ਲੈਣ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਜਿਥੇ ਉਮੀਦਵਾਰਾਂ ਨੂੰ ਰੋਜਗਾਰ ਪ੍ਰਾਪਤ ਹੋਵੇਗਾਂ ਉਸਦੇ ਨਾਲ ਇਸ ਮਹਾਂਮਾਰੀ ਦੋਰਾਨ ਸਮਾਜ ਸੇਵਾ ਕਰਨ ਦਾ ਮੌਕਾ ਵੀ ਪ੍ਰਾਪਤ ਹੋਵੇਗਾ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਦੱਸਿਆ ਕਿ ਚਾਹਵਾਨ ਉਮੀਦਵਾਰ ਇਨ੍ਹਾਂ ਕੋਰਸਾਂ ਲਈ ਲਿੰਕ https://forms.gle/mMPrTYgUkv9eTazp6 ‘ਤੇ ਅਪਲਾਈ ਕਰ ਸਕਦੇ ਹਨ।

Spread the love