ਸਿੱਖਿਆ ਵਿਭਾਗ ਵੱਲੋਂ ਭੇਜੇ ਲੈਪਟਾਪ ਦਫਤਰੀ ਕੰਮ-ਕਾਜ ਕਰਨਗੇ ਹੋਰ ਸੁਖਾਲਾ : ਜ਼ਿਲ੍ਹਾ ਸਿਖਿਆ ਅਫਸਰ

ਫਾਜ਼ਿਲਕਾ, 1 ਜੂਨ 2021
ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਸ਼੍ਰੀ ਕ੍ਰਿਸ਼ਨ ਕੁਮਾਰ ਦੀ ਯੋਗ ਅਗਵਾਈ ਵਿੱਚ ਸਿੱਖਿਆ ਵਿਭਾਗ ਨਵੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ। ਸਕੂਲਾਂ ਤੋ ਲੈ ਕੇ ਸਿੱਖਿਆ ਦਫਤਰਾਂ ਨੂੰ ਹਾਈਟੈਕ ਕੀਤਾ ਜਾ ਰਿਹਾ ਹੈ।
ਇਹ ਪ੍ਰੋਗਰਾਮ ਨੂੰ ਅੱਗੇ ਵਧਾਉਂਦਿਆਂ ਵਿਭਾਗ ਦੇ ਜਿਲ੍ਹਾ ਸਿੱਖਿਆ ਅਫਸਰਾਂ, ਵੱਖ-ਵੱਖ ਕੰਪੋਨੈਂਟ ਦੇ ਇੰਚਾਰਜ ਅਤੇ ਦਫਤਰੀ ਅਮਲੇ ਦੀ ਕਾਰਜਕੁਸ਼ਲਤਾ ਵਿੱਚ ਵਾਧਾ ਕਰਨ ਲਈ ਵਿਭਾਗ ਵੱਲੋਂ ਭੇਜੇ ਲੈਪਟਾਪ ਜਿਲ੍ਹਾ ਸਿੱਖਿਆ ਦਫ਼ਤਰ ਵਿੱਖੇ ਜਿਲ੍ਹਾ ਸਿੱਖਿਆ ਅਫਸਰ ਸਕੈਂਡਰੀ ਡਾ. ਤ੍ਰਿਲੋਚਨ ਸਿੰਘ ਸਿੱਧੂ ਅਤੇ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਡਾ.ਸੁਖਵੀਰ ਸਿੰਘ ਬੱਲ ਨੈਸ਼ਨਲ ਅਵਾਰਡੀ ਵੱਲੋ ਉਪ ਜਿਲ੍ਹਾ ਸਿੱਖਿਆ ਅਫਸਰ ਸਕੈਂਡਰੀ ਬ੍ਰਿਜ ਮੋਹਨ ਸਿੰਘ ਬੇਦੀ, ਉੱਪ ਜਿਲ੍ਹਾ ਅਫਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ, ਪ੍ਰਦੀਪ ਕੰਬੋਜ ਡੀਐਸਐਮ ਸਮਾਰਟ ਸਕੂਲ ,ਪ੍ਰਦੀਪ ਸ਼ਰਮਾ ਏਸੀ, ਸਮਾਰਟ ਸਕੂਲ, ਰਜਿੰਦਰ ਕੁਮਾਰ ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜਾਓ ਪੰਜਾਬ, ਅਰੁਨ ਜੈਨ ਅਕਾਊਟੈਟ, ਰਾਕੇਸ਼ ਕੁਮਾਰ ਦਫਤਰ ਜਿਲ੍ਹਾ ਸਿੱਖਿਆ ਅਫਸਰ, ਅਸ਼ੋਕ ਧਮੀਜਾ ਡੀਐਮ ਮੈਥ, ਨਰੇਸ਼ ਸ਼ਰਮਾ ਡੀਐਮ ਸਾਇੰਸ, ਗੌਤਮ ਗੌੜ੍ਹ ਡੀਐਮ ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ, ਬ੍ਰਿਜ ਮੋਹਨ ਸਿੰਘ ਬੇਦੀ, ਸਿੱਖਿਆ ਸੁਧਾਰ ਟੀਮ, ਸਿਕੰਦਰ ਸਿੰਘ ਡੀਐਮ ਕੰਪਿਊਟਰ ਸਿੱਖਿਆ ਨੂੰ ਭੇਟ ਕੀਤੇ।
ਜਿਕਰਯੋਗ ਹੈ ਕਿ ਵਿਭਾਗ ਵਲੋਂ ਜਿਲ੍ਹਾ ਸਿੱਖਿਆ ਅਫਸਰ ਸਕੈਂਡਰੀ ਡਾ ਤ੍ਰਿਲੋਚਨ ਸਿੰਘ ਸਿੱਧੂ ਅਤੇ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਡਾ.ਸੁਖਵੀਰ ਸਿੰਘ ਬੱਲ ਨੈਸ਼ਨਲ ਅਵਾਰਡੀ ਨੂੰ ਵੀ ਵਿਭਾਗ ਵੱਲੋ ਲੈਪਟਾਪ ਦਿੱਤੇ ਗਏ ਹਨ। ਇਸ ਮੌਕੇ ਜਿਲ੍ਹਾ ਸਿਖਿਆ ਅਫਸਰ ਨੇ ਦੱਸਿਆ ਕਿ ਇਹ ਲੈਪਟਾਪ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਰੂਪ ਨਾਲ ਚਲਾਉਣ ਲਈ ਸਹਾਈ ਹੋਣਗੇ ਉਹਨਾਂ ਵੱਲੋ ਸਿੱਖਿਆ ਸਕੱਤਰ ਦਾ ਧੰਨਵਾਦ ਕਰਦਿਆਂ ਇਹਨਾਂ ਦੀ ਸੁਚੱਜੀ ਵਰਤੋਂ ਦਾ ਵਿਸ਼ਵਾਸ ਦਵਾਇਆ। ਇਸ ਮੌਕੇ `ਤੇ ਜਿਲ੍ਹਾ ਵੋਕੇਸ਼ਨਲ ਕੋਆਰਡੀਨੇਟਰ ਗੁਰਛਿੰਦਰਪਾਲ ਸਿੰਘ, ਜਿਲ੍ਹਾ ਮੀਡੀਆ ਕੋਆਰਡੀਨੇਟਰ ਸਿਮਲਜੀਤ ਸਿੰਘ ਅਤੇ ਇਨਕਲਾਬ ਗਿੱਲ ਮੌਜੂਦ ਸਨ।

Spread the love