ਰੂਪਨਗਰ 22 ਜੁਲਾਈ 2021
ਜ਼ਿਲ੍ਹਾ ਅਤੇ ਸੈਸ਼ਨਜ ਜੱਜ ਮੈਡਮ ਹਰਪ੍ਰੀਤ ਕੌਰ ਜੀਵਨ ਦੇ ਵਲੋਂ ਸੀ.ਜੇ.ਐਮ-ਕਮ-ਸਕੱਤਰ ਸ੍ਰੀ ਮਾਨਵ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਵਲੋਂ ਗੂੰਗੇ ਅਤੇ ਬਹਿਰੇ ਬੱਚਿਆਂ ਦੇ ਸਕੂਲ ਪ੍ਰਕਾਸ਼ ਮੈਮੋਰੀਅਲ ਅਤੇ ਵਧੀਰ ਵਿਦਿਆਲਾ ਦਾ ਅਚਨਚੇਤ ਦੌਰਾ ਕੀਤਾ ਗਿਆ। ਨਾਲ ਹੀ ਉਹਨਾਂ ਨੇ ਸਰਕਾਰੀ ਹਸਪਤਾਲ ਵਿੱਚ ਚੱਲ ਰਹੇ ਵਨ ਸਟਾਪ ਸਖੀ ਸੈਂਟਰ ਦਾ ਵੀ ਅਚਨਚੇਤ ਦੌਰਾ ਕੀਤਾ। ਇਸ ਮੌਕੇ ਤੇ ਸੀ.ਜੇ.ਐਮ ਸਾਹਿਬ ਵੱਲੋਂ ਬੱਚਿਆਂ ਨੂੰ ਪਰੋਸੇ ਜਾਣ ਵਾਲੇ ਭੋਜਨ ਦਾ ਵੀ ਨਿਰੀਖਣ ਕੀਤਾ ਅਤੇ ਸਕੂਲ ਸੰਸਥਾ ਦੇ ਮੁਖੀ ਨੂੰ ਨਿਰਦੇਸ਼ ਦਿੱਤੇ ਕਿ ਉਹਨਾਂ ਵੱਲੋਂ ਬੱਚਿਆਂ ਨੂੰ ਬਾਹਰ ਤੋਂ ਭੇਜਿਆ ਗਿਆ ਖਾਣਾ ਬਿਲਕੁਲ ਨਾ ਦਿੱਤਾ ਜਾਵੇ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਸੰਸਥਾ ਵਿਚ ਮੌਜੂਦ ਬੱਚਿਆਂ ਦੀ ਸਰੀਰਿਕ ਸਫ਼ਾਈ ਅਤੇ ਰੋਟੀ-ਪਾਣੀ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਬਿਮਾਰ ਹੋਣ ਦੀ ਸੂਰਤ ਵਿੱਚ ਉਨ੍ਹਾਂ ਨੂੰ ਤੁਰੰਤ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾਵੇ। ਇਸ ਤੋਂ ਉਪਰੰਤ ਸੀ.ਜੇ.ਐਮ ਮਾਨਵ ਜੀ ਵੱਲੋਂ ਵਨ ਸਟਾਪ ਸਖੀ ਸੈਂਟਰ ਵਿੱਚ ਬੈਠੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਹੱਲ ਕਰਨ ਦੇ ਨਿਰਦੇਸ਼ ਜਾਰੀ ਕੀਤੇ।