ਫਾਜ਼ਿਲਕਾ 20 ਜੁਲਾਈ 2021
ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜਿਲ੍ਹਾ ਬਠਿੰਡਾ (ਬਠਿੰਡਾ ਬਾਦਲ ਲੰਬੀ ਰੋਡ) ਵੱਲੋਂ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜਿਲਕਾ ਜਿਲੇ ਦੇ ਪੰਜਾਬ ਪੁਲਿਸ ਵਿੱਚ ਸਿਪਾਹੀ ਭਰਤੀ ਹੋਣ ਦੇ ਚਾਹਵਾਨ ਲੜਕੇ-ਲੜਕੀਆਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੁਫ਼ਤ ਸਿਖਲਾਈ ਵਾਸਤੇ ਮਿਤੀ 26 ਜੁਲਾਈ 2021 ਤੋਂ 20 ਅਗਸਤ, 2021 ਤੱਕ ਰਜਿਸਟ੍ਰੇਸ਼ਨ ਕੀਤੀ ਜਾਵੇਗੀ। ਇਹ ਜਾਣਕਾਰੀ ਕੈਂਪ ਇੰਚਾਰਜ਼ ਸ੍ਰੀ ਹਰਜੀਤ ਸਿੰਘ ਸੰਧੂ ਦੁਆਰਾ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਸਿਖਲਾਈ ਲੈਣ ਦੇ ਚਾਹਵਾਨ ਲੜਕੇ ਅਤੇ ਲੜਕੀਆਂ ਦੁਆਰਾ ਪੰਜਾਬ ਪੁਲਿਸ ਦੀ ਵੈਬਸਾਈਟ 2021 ਤੇ ਆਨ-ਲਾਈਨ ਅਪਲਾਈ ਕਰਨਾ ਜਰੂਰੀ ਹੈ। ਸਿਪਾਹੀ ਭਰਤੀ ਦੀ ਸਿਖਲਾਈ ਲੈਣ ਦੇ ਚਾਹਵਾਨ ਲੜਕੇ ਅਤੇ ਲੜਕੀਆਂ ਉਕਤ ਦਰਸਾਈਆਂ ਗਈਆਂ ਮਿਤੀਆਂ ਦਰਮਿਆਨ ਕਿਸੇ ਸਰਕਾਰੀ ਕੰਮ-ਕਾਜ ਵਾਲੇ ਦਿਨ ਸਵੇਰੇ 09:00 ਤੋਂ 11:00 ਵਜੇ ਤੱਕ ਆਪਣੇ ਨਾਲ ਆਨ-ਲਾਈਨ ਫਾਰਮ ਦੀ ਫੋਟੋ ਕਾਪੀ ,ਦਸਵੀਂ, ਬਾਰਵੀਂ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ, ਅਧਾਰ ਕਾਰਡ, ਜਾਤੀ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ, 02 ਪਾਸਪੋਰਟ ਸਾਈਜ਼ ਫੋਟੋ ਵੀ ਲੈ ਕੇ ਸਿਹਤ ਵਿਭਾਗ ਪੰਜਾਬ ਸਰਕਾਰ ਦੁਆਰਾ ਜਾਰੀ ਕੋਵਿਡ-19 ਸਬੰਧੀ ਹਦਾਇਤਾ ਦੀ ਪਾਲਣਾ ਕਰਦੇ ਹੋਏ ਨਿੱਜੀ ਤੌਰ ਤੇ ਕੈਂਪ ਵਿੱਚ ਆ ਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਰਜਿਸਟ੍ਰੇਸ਼ਨ ਕਰਵਾਉਣ ਵਾਲੇ ਲੜਕੇ ਤੇ ਲੜਕੀਆਂ ਦੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੋਵਿਡ-19 ਵੈਕਸੀਨ ਦੀ ਇੱਕ ਡੋਜ ਲੱਗੀ ਹੋਣੀ ਜ਼ਰੂਰੀ ਹੈ। ਵੈਕਸੀਨ ਸਰਟੀਫਿਕੇਟ ਦੀ ਫੋਟੋ ਕਾਪੀ ਵੀ ਨਾਲ ਲੈ ਕੇ ਆਉਣਗੇ।
ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਸੰਪਰਕ ਨੰ: 98148-50214, 93167-13000, 94641-52013 ਤੇ ਦਫਤਰੀ ਕੰਮ ਕਾਜ ਦੇ ਸਮੇਂ ਸੰਪਰਕ ਕੀਤਾ ਜਾ ਸਕਦਾ ਹੈ।