ਸੀ-ਪਾਈਟ ਕੈਂਪ, ਬੋੜਾਵਾਲ (ਮਾਨਸਾ) ਵੱਲੋਂ ਆਰਮੀ ਅਗਨੀਵੀਰ ਵਿੱਚ ਭਰਤੀ ਹੋਣ ਦੇ ਚਾਹਵਾਨ ਯੁਵਕਾਂ ਨੂੰ ਦਿੱਤੀ ਜਾਵੇਗੀ ਮੁਫਤ ਸਿਖਲਾਈ

C-Pite Camp
ਸੀ-ਪਾਈਟ ਕੈਂਪ, ਬੋੜਾਵਾਲ (ਮਾਨਸਾ) ਵੱਲੋਂ ਆਰਮੀ ਅਗਨੀਵੀਰ ਵਿੱਚ ਭਰਤੀ ਹੋਣ ਦੇ ਚਾਹਵਾਨ ਯੁਵਕਾਂ ਨੂੰ ਦਿੱਤੀ ਜਾਵੇਗੀ ਮੁਫਤ ਸਿਖਲਾਈ

ਬਰਨਾਲਾ, 01 ਫਰਵਰੀ 2024

ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਬੋੜਾਵਾਲ ਜ਼ਿਲ੍ਹਾ ਮਾਨਸਾ (ਭਿੱਖੀ – ਬੁਢਲਾਡਾ ਰੋਡ) ਵੱਲੋਂ ਜ਼ਿਲ੍ਹਾ ਮਾਨਸਾ, ਬਰਨਾਲਾ ਅਤੇ ਸੰਗਰੂਰ ਦੇ ਜਿਹੜੇ ਯੁਵਕ ਆਰਮੀ ਅਗਨੀਵੀਰ ਵਿੱਚ ਭਰਤੀ ਹੋਣ ਦੇ ਚਾਹਵਾਨ ਹਨ, ਉਹਨਾਂ ਨੂੰ ਲਿਖਤੀ ਪੇਪਰ ਦੀ ਤਿਆਰੀ ਅਤੇ ਫਿਜੀਕਲ ਟੈਸਟ ਦੀ ਤਿਆਰੀ ਮੁਫਤ ਕਰਵਾਈ ਜਾਵੇਗੀ। ਭਰਤੀ ਹੋਣ ਦੇ ਚਾਹਵਾਨ ਯੁਵਕ ਮਿਤੀ 01 ਫਰਵਰੀ, 2024 ਤੋਂ ਕਿਸੇ ਵੀ ਕੰਮ-ਕਾਜ ਵਾਲੇ ਦਿਨ ਸਵੇਰੇ 09:00 ਵਜੇ ਪਹੁੰਚ ਕੇ ਸਿਖਲਾਈ ਲਈ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਰਜਿਸਟ੍ਰੇਸ਼ਨ ਲਈ ਦਸਵੀਂ ਜਮਾਤ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਅਧਾਰ ਕਾਰਡ ਦੀ ਫੋਟੋ ਕਾਪੀ ਅਤੇ 02 ਪਾਸਪੋਰਟ ਸਾਈਜ਼ ਫੋਟੋਆਂ ਨਾਲ ਲੈ ਕੇ ਆਉਣਾ ਜਰੂਰੀ ਹੈ।

ਇਸ ਸਬੰਧੀ ਕੈਂਪ ਇੰਚਾਰਜ ਸ. ਅਵਤਾਰ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਸਾਲ 2024-25 ਲਈ ਆਰਮੀ ਦੀ ਅਗਨੀਵੀਰ ਦੀ ਭਰਤੀ ਲਈ ਰਜਿਸਟ੍ਰੇਸ਼ਨ ਮਿਤੀ 08 ਫਰਵਰੀ, 2024 ਤੋਂ ਸ਼ੁਰੂ ਹੋ ਕੇ 21 ਮਾਰਚ, 2024 ਤੱਕ ਹੋਣੀ ਹੈ । ਸਿਖਲਾਈ ਦੌਰਾਨ ਯੁਵਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਅਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ । ਵਧੇਰੇ ਜਾਣਕਾਰੀ ਲਈ 90563-35220, 97792-50214 ‘ਤੇ ਸੰਪਰਕ ਕੀਤਾ ਜਾ ਸਕਦਾ ਹੈ ।