ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਸੇਵਾ ਕੇਂਦਰਾਂ ਰਾਹੀਂ ਨਾਗਰਿਕਾਂ ਨੂੰ ਮੁਹੱਈਆ ਕਰਵਾਈਆਂ ਜਾਣ ਵਾਲੀਆਂ 04 ਹੋਰ ਸੇਵਾਵਾਂ ਦੀ ਕੀਤੀ ਗਈ ਸੁਰੂਆਤ

ਸੇਵਾਂ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਜ਼ਿਲ੍ਹੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚੇਗਾ-ਡਾ. ਧਰਮਬੀਰ ਅਗਨੀਹੋਤਰੀ
ਤਰਨ ਤਾਰਨ, 14 ਅਗਸਤ 2021
ਕੈਬਨਿਟ ਮੰਤਰੀ ਪੰਜਾਬ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਪੰਜਾਬ ਵੱਲੋਂ ਸੇਵਾ ਕੇਂਦਰਾਂ ਰਾਹੀਂ ਨਾਗਰਿਕਾਂ ਨੂੰ ਮੁਹੱਈਆ ਕਰਵਾਈਆਂ ਜਾਣ ਵਾਲੀਆਂ 04 ਹੋਰ ਸੇਵਾਵਾਂ ਦੀ ਸੁਰੂਆਤ ਕੀਤੀ ਗਈ ਅਤੇ ਸੇਵਾਵਾਂ ਹਾਸਿਲ ਕਰਨ ਵਾਲੇ ਯੋਗ ਲਾਭਪਾਤਰੀਆਂ ਨੂੰ ਮੌਕੇ ‘ਤੇ ਹੀ ਸੇਵਾਵਾਂ ਦਾ ਲਾਭ ਦਿੱਤਾ ਗਿਆ।
ਇਸ ਮੌਕੇ ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ, ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ, ਐੱਸ. ਐੱਸ. ਪੀ. ਸ੍ਰੀ ਧਰੁਮਨ ਐੱਚ. ਨਿੰਬਾਲੇ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸੰਦੀਪ ਮਲਹੋਤਰਾ ਅਤੇ ਇਲਾਵਾ ਹੋਰ ਪਤਵੰਤੇ ਤੇ ਅਧਿਕਾਰੀ ਹਾਜ਼ਰ ਸਨ।
ਇਸ ਮੌਕੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆਂ ਨੇ ਦੱਸਿਆ ਕਿ ਹੁਣ ਪ੍ਰਾਈਵੇਟ ਹਸਪਤਾਲ ਜਨਮ/ ਮੌਤ ਸਰਟੀਫਕੇਟ ਅਪਲਾਈ ਅਤੇ ਡਲਿਵਰ ਕਰ ਸਕਦੇ ਹਨ। ਜਿਲ੍ਹਾ ਤਰਨ ਤਾਰਨ ਵਿੱਚ 18 ਪ੍ਰਾਈਵੇਟ ਹਸਪਤਾਲ ਈ-ਸੇਵਾ ਪੋਰਟਲ ਰਾਹੀਂ ਸੇਵਾਵਾਂ ਦੇ ਰਹੇ ਹਨ।
ਉਹਨਾਂ ਦੱਸਿਆ ਕਿ ਹੁਣ ਐੱਨ. ਆਰ. ਆਈ. ਡਾਕੂਮੈਂਟ ਅਟੈਸਟੇਸ਼ਨ ਸੇਵਾ ਕੇਦਰਾਂ ਤੋਂ ਅਪਲਾਈ ਕੀਤੀ ਜਾ ਸਕਦੀ ਹੈ। ਸੇਵਾ ਕੇਂਦਰ ਲਾਭਪਾਤਰੀ ਦੇ ਡਾਕੂਮੈਂਟ ਚੰਡੀਗੜ੍ਹ ਤੋਂ ਅਟੈਸਟ ਕਰਵਾ ਕੇ ਲਾਭਪਾਤਰੀ ਨੂੰ ਮੁਹੱਈਆਂ ਕਰਵਾਉਗੇ। ਸਿਟੀਜਨ ਨੂੰ ਐੱਸ. ਐੱਮ. ਐੱਸ. ਰਾਹੀਂ ਸੂਚਿਤ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸੇਵਾ ਕੇਂਦਰ ਪਹਿਲਾਂ ਤੋਂ ਹੀ ਸਿਟੀਜਨਾਂ ਨੂੰ ਉਨ੍ਹਾਂ ਦੀ ਲੋੜ ਮੁਤਾਬਿਕ ਉਨ੍ਹਾਂ ਦੇ ਅਪਰੂਵਡ ਸਰਟੀਫਿਕੇਟ ਕੋਰੀਅਰ ਰਾਹੀਂ ਘਰ-ਘਰ ਪਹੁੰਚਾ ਰਹੇ ਹਨ।
ਉਹਨਾਂ ਦੱਸਿਆ ਕਿ ਹੁਣ ਸੇਵਾ ਕੇਂਦਰ ਦੇ ਮੁਲਾਜਮ ਲੋਕਾਂ ਦੇ ਘਰ-ਘਰ ਜਾ ਕੇ ਵੀ ਸਰਵਿਸ ਅਪਲਾਈ ਕਰ ਸਕਣਗੇ। ਅਪਰੂਵ ਹੋਣ ਤੋਂ ਬਾਦ ਸਿਟੀਜ਼ਨ ਨੂੰ ਉਸਦੇ ਘਰ ਵਿੱਚ ਹੀ ਸਰਟੀਫਿਕੇਟ ਦਿੱਤੇ ਜਾਣਗੇ।
ਉਹਨਾਂ ਦੱਸਿਆ ਕਿ ਸਰਕਾਰ ਵੱਲੋਂ ਆਨਲਾਈਨ ਆਰ. ਟੀ. ਆਈ. ਅਪਲਾਈ ਕਰਨ ਲਈ ਸਿੰਗਲ ਪੋਰਟਲ ਦੀ ਸ਼ੁਰੂਆਤ ਫੀਸ ਵੀ ਆੱਨਲਾਈਨ ਜਮ੍ਹਾ ਹੋਵੇਗੀ ਅਤੇ ਸਬੰਧਤ ਪੀ. ਆਈ. ਓ. ਨੂੰ ਆੱਨਲਾਈਨ ਐਪਲੀਕੇਸ਼ਨ ਜਾਏਗੀ।
ਇਸ ਮੌਕੇ ਡਾ. ਧਰਮਬੀਰ ਅਗਨੀਹੋਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੇਵਾਂ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਜ਼ਿਲ੍ਹੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚੇਗਾ ਅਤੇ ਲੋਕ ਘਰਾਂ ਵਿੱਚ ਬੈਠਕੇ ਹੀ ਨਾਗਰਿਕ ਸੇਵਾਵਾਂ ਹਾਲਿਸ ਕਰ ਸਕਣਗੇ।

Spread the love