ਸੁੰਤਤਰਤਾ ਦਿਵਸ ਨੂੰ ਮੱਦੇਨਜਰ ਰੱਖਦੇ ਹੋਏ ਜਿਲਾ ਮੁਖੀ ਵਲੋ ਸਮੂਹ ਗਜਟਿਡ ਅਫਸਰਾਨ ਅਤੇ ਮੁੱਖ ਅਫਸਰਾਨ ਨਾਲ ਮੀਟਿੰਗ ਕਰਕੇ ਹਦਾਇਤਾਂ ਜਾਰੀ ਕੀਤੀਆ

ਨਵਾਂਸ਼ਹਿਰ, 12 ਅਗਸਤ 2021 ਨੂੰ ਮਾਨਯੋਗ ਐਸ.ਐਸ.ਪੀ ਜਿਲਾ ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਅਲਕਾ ਮੀਨਾ, ਆਈ.ਪੀ.ਐਸ ਜੀ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾ ਵਲੋ ਸੁੰਤਤਰਤਾ ਦਿਵਸ ਨੂੰ ਮੱਦੇਨਜਰ ਰੱਖਦੇ ਹੋਏ ਜਿਲਾ ਦੇ ਸਮੂਹ ਗਜਟਿਡ ਅਫਸਰਾਨ ਅਤੇ ਮੁੱਖ ਅਫਸਰਾਨ ਨਾਲ ਮੀਟਿੰਗ ਕੀਤੀ ਗਈ ਅਤੇ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਅਤੇ ਖੂਫੀਆ ਵਿਭਾਗ ਵੱਲੋ ਜਾਰੀ ਕੀਤੀਆ ਹਦਾਇਤਾਂ ਬਾਰੇ ਜਾਣੂ ਕਰਾਇਆ ਗਿਆ। ਸਮੂਹ ਅਧਿਕਾਰੀਆ ਨੂੰ ਸੰਵੇਦਨਸ਼ੀਲ ਥਾਵਾਂ ਜਿਵੇ ਕਿ ਬੱਸ ਸਟੈਂਡਾਂ, ਰੇਲਵੇ ਸਟੇਸ਼ਨਾਂ, ਸਿਨੇਮਾ ਘਰਾਂ, ਹੋਟਲਾਂ ਅਤੇ ਧਾਰਮਿਕ ਸਥਾਨਾਂ ਵਗੈਰਾ ਦੀ ਰੋਜਾਨਾ ਚੈਕਿੰਗ ਕਰਨ ਦੇ ਆਦੇਸ਼ ਦਿੱਤੇ ਗਏ। ਉਕਤ ਤੋ ਇਲਾਵਾ ਜਿਲਾ ਸ਼.ਭ.ਸ ਨਗਰ ਦੀ ਹੱਦ ਅੰਦਰ ਦਾਖਲ ਹੋਣ ਵਾਲੇ ਨੈਸ਼ਨਲ ਹਾਈਵੇਅ, ਸਟੇਟ ਹਾਈਵੇਅ ਅਤੇ ਲੰਿਕ ਰੋਡਾਂ ਪਰ 24 ਘੰਟੇ ਸਪੈਸ਼ਲ ਨਾਕਾਬੰਦੀ ਕਰਕੇ ਹਰੇਕ ਵਹੀਕਲ ਦੀ ਬਾਰੀਕੀ ਨਾਲ ਚੈਕਿੰਗ ਕਰਨ ਸਬੰਧੀ ਹਦਾਇਤ ਜਾਰੀ ਕੀਤੀ ਗਈ ਤਾਂ ਜੋ ਜਿਲਾ ਹਜਾ ਵਿੱਚ ਕੋਈ ਅਣਸੁਖਾਵੀ ਘਟਨਾ ਨਾ ਵਾਪਰ ਸਕੇ। ਇਸ ਮੋਕੇ ਦੋਰਾਨ ਉਹਨਾਂ ਵਲੋ ਆਮ ਪਬਲਿਕ ਨੂੰ ਖਾਸ ਅਪੀਲ ਕੀਤੀ ਗਈ ਕਿ ਲੋਕਾ ਨੂੰ ਝੂਠੀਆਂ ਅਫਵਾਹਾਂ ਫੈਲਾਉਣ ਤੋ ਬੱਚਣਾ ਚਾਹੀਦਾ ਹੈ, ਜੇਕਰ ਉਹਨਾਂ ਨੂੰ ਕੋਈ ਵੀ ਸੰਦੇਹਪੂਰਵਕ ਸੂਚਨਾ ਮਿਲਦੀ ਹੈ ਤਾਂ ਤੁਰੰਤ ਜਿਲਾ ਕੰਟਰੋਲ ਰੂਮ ਦੇ ਟੋਲ ਫਰੀ ਨੰਬਰ 112 ਅਤੇ ਸਬੰਧਤ ਮੁੱਖ ਅਫਸਰ ਥਾਣਾ ਦੇ ਨੰਬਰ ਪਰ ਸੂਚਿਤ ਕੀਤਾ ਜਾਵੇ ਤਾਂ ਜੋ ਕਿਸੇ ਵੀ ਅਣਸੁਖਾਵੀ ਘਟਨਾ ਵਾਪਰਨ ਤੋ ਬਚਾਓ ਕੀਤਾ ਜਾ ਸਕੇ।

Spread the love