ਕਰੀਬ 14 ਲੱਖ ਰੁਪਏ ਦੀ ਲਾਗਤ ਨਾਲ ਜਲਦ ਬਣ ਕੇ ਤਿਆਰ ਹੋਵੇਗਾ 600 ਮੀਟਰ ਲੰਬਾ ਸੜਕ ਦਾ ਟੋਟਾ
ਹੁਸ਼ਿਆਰਪੁਰ, 2 ਨਵੰਬਰ:
ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਸਥਾਨਕ ਅਲਮਾਰੀਆਂ ਵਾਲਾ ਚੌਕ ਤੋਂ ਚਾਂਦ ਨਗਰ ਤੱਕ ਬਣਾਈ ਜਾਣ ਵਾਲੀ ਲੁੱਕ ਵਾਲੀ ਸੜਕ ਦੇ ਕੰਮ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਇਹ ਸੜਕ ਬਣਨ ਨਾਲ ਵਾਰਡ ਨੰਬਰ 2 ਅਤੇ 4 ਦੇ ਵਸਨੀਕਾਂ ਨੂੰ ਭਾਰੀ ਰਾਹਤ ਮਿਲੇਗੀ।
ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਇਲਾਕੇ ਵਿੱਚ ਸੀਵਰੇਜ਼ ਪਾਉਣ ਦੇ ਕਾਰਜ ਦੌਰਾਨ ਇਹ 600 ਮੀਟਰ ਲੰਬਾਈ ਵਾਲਾ ਸੜਕ ਦਾ ਟੋਟਾ ਪੁੱਟੇ ਜਾਣ ਨਾਲ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਅਤੇ ਕਰੀਬ 14 ਲੱਖ ਰੁਪਏ ਦੀ ਲਾਗਤ ਵਾਲੇ ਇਸ ਪ੍ਰੋਜੈਕਟ ਦੇ ਜਲਦ ਮੁਕੰਮਲ ਹੋਣ ਨਾਲ ਲੋਕਾਂ ਨੂੰ ਆਵਾਜਾਈ ਸਬੰਧੀ ਕੋਈ ਪ੍ਰੇਸ਼ਾਨੀ ਨਹੀਂ ਰਹੇਗੀ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਸ਼ਹਿਰ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਦੀ ਰਫਤਾਰ ਪੂਰੀ ਤਰ੍ਹਾਂ ਤੇਜ਼ ਕਰ ਦਿੱਤੀ ਗਈ ਹੈ ਅਤੇ ਆਉਂਦੇ ਸਮੇਂ ਵਿੱਚ ਹਰ ਇਲਾਕੇ ਵਿੱਚ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਹਰ ਹਾਲ ਯਕੀਨੀ ਬਣਾਇਆ ਜਾਵੇਗਾ।
ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰ ਖੇਤਰ ਵਿੱਚ ਇਕਸਾਰ ਅਤੇ ਮਿਸਾਲੀ ਵਿਕਾਸ ਦੀ ਵਚਨਬੱਧਤਾ ਨੂੰ ਦੁਹਾਰਾਉਂਦਿਆਂ ਉਦਯੋਗ ਮੰਤਰੀ ਨੇ ਦੱਸਿਆ ਕਿ ਸ਼ਹਿਰ ਅੰਦਰ 100 ਫੀਸਦੀ ਸੀਵਰੇਜ਼ ਅਤੇ ਵਾਟਰ ਸਪਲਾਈ ਨੂੰ ਯਕੀਨੀ ਬਣਾ ਕੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਲੋਕਾਂ ਦੀ ਸਹੂਲਤ ਲਈ ਕਮਿਊਨਿਟੀ ਸੈਂਟਰ, ਯਾਤਰੀਆਂ ਲਈ ਬੱਸ ਕਿਊ ਸ਼ੈਲਟਰ ਬਣਾਉਣ ਤੋਂ ਇਲਾਵਾ ਸ਼ਹਿਰ ਦੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦਾ ਪੱਧਰ ਉਚਾ ਚੁÎੱਕਿਆ ਗਿਆ ਹੈ। ਉਨ੍ਹਾਂ ਦੱÎਸਿਆ ਕਿ ਇਸ ਤੋਂ ਇਲਾਵਾ ਸ਼ਹਿਰ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਖੇਡਾਂ ਨੂੰ ਹੋਰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵਲੋਂ ਢੁਕਵੇਂ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਸਕੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਪ੍ਰਧਾਨ ਕੈਪਟਨ ਕਰਮ ਚੰਦ, ਸਰਪੰਚ ਕੁਲਦੀਪ ਅਰੋੜਾ, ਅਸ਼ੋਕ ਮਹਿਰਾ, ਲਵਕੇਸ਼ ਓਹਰੀ, ਕਾਂਸ਼ੀ ਰਾਮ, ਸਾਗਰ ਚੰਦ ਵਾਲੀਆ, ਵਿਕਰਮ ਸੈਣੀ, ਹਰੀਸ਼ ਸੈਣੀ, ਦੀਨਾ ਨਾਥ ਸ਼ਰਮਾ, ਤਿਲਕ ਰਾਜ ਚੋਹਾਨ, ਪਿੰਕੀ ਸ਼ਰਮਾ, ਵਿਕਾਸ ਤਿਵਾੜੀ, ਰਾਜੇਸ਼, ਰਾਕੇਸ਼ ਸੈਣੀ, ਵਿੱਕੀ ਸੈਣੀ, ਨਰੇਸ਼ ਮਹਿਰਾ, ਪਰਮਜੀਤ ਸਿੰਘ, ਪ੍ਰਿੰਸ ਭੱਲਾ, ਜਰਨੈਲ ਸਿੰਘ, ਵਿਨੇ ਸ਼ਰਮਾ, ਅਜੀਤ ਸ਼ਰਮਾ ਅਤੇ ਜਤਿੰਦਰ ਖੁੱਲਰ ਆਦਿ ਹਾਜ਼ਰ ਸਨ।