ਬਰਨਾਲਾ, 23 ਜੂਨ 2021
ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ, ਆਈ.ਏ.ਐਸ. ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਅੰਦਰ ਗਊ-ਵੰਸ਼ ਦੀ ਬਿਨਾਂ ਕਿਸੇ ਦਸਤਾਵੇਜ਼ੀ ਸਬੂਤ ਦੇ ਢੋਆ-ਢੁਆਈ ’ਤੇ ਪਾਬੰਦੀ ਲਗਾਉਂਦਾ ਹਾਂ ਅਤੇ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜਨ ਤੋਂ ਪਹਿਲਾ ਗਊ ਵੰਸ਼ ਦੀ ਕਿਸੇ ਵੀ ਤਰ੍ਹਾਂ ਨਾਲ ਢੋਆ-ਢੁਆਈ ’ਤੇ ਪੂਰਨ ਪਾਬੰਦੀ ਹੋਵੇਗੀ। ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਨੇ ਗਊਵੰਸ਼ ਰੱਖੇ ਹੋਏ ਹਨ, ਉਨ੍ਹਾਂ ਨੂੰ ਪਸ਼ੂ ਪਾਲਣ ਵਿਭਾਗ ਕੋਲੋ ਰਜਿਸਟਰਡ ਕਰਵਾਉਣ ਤਾਂ ਕਿ ਗਊਵੰਸ਼ ਨੂੰ ਲੈਕੇ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਹੁਕਮਾਂ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਹੁਕਮ ਮਿਤੀ 25 ਅਗਸਤ, 2021 ਤੱਕ ਲਾਗੂ ਰਹਿਣਗੇ।