ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਕੀਤੀ ਚੈਕਿੰਗ

ਉਲੰਘਣਾ ਕਰਨ ਵਾਲੇ 30 ਸਕੂਲੀ ਵਾਹਨਾਂ ਦੇ ਚਲਾਨ ਕੱਟੇ

ਫ਼ਿਰੋਜ਼ਪੁਰ, 23 ਅਗਸਤ 2024.

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫ਼ਿਰੋਜ਼ਪੁਰ ਵੱਲੋਂ ਟਾਸਕ ਫੋਰਸ ਟੀਮ ਦੇ ਮੈਬਰਾਂ ਦੇ ਸਹਿਯੋਗ ਨਾਲ ਸਾਂਝੇ ਤੌਰ ‘ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਫ਼ਿਰੋਜ਼ਸ਼ਾਹ, ਮੁੱਦਕੀ ਅਤੇ ਤਲਵੰਡੀ ਭਾਈ ਵਿਖੇ ਵੱਖ-ਵੱਖ ਸਕੂਲ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ 30 ਸਕੂਲੀ ਵਾਹਨਾਂ ਦੇ ਚਲਾਨ ਕੱਟੇ ਗਏ।

ਇਸ ਮੌਕੇ ਏ.ਟੀ.ਓ. ਰਾਕੇਸ਼ ਕੁਮਾਰ ਵੱਲੋਂ ਸਕੂਲੀ ਵਾਹਨਾਂ ਦੇ ਡਰਾਈਵਰਾਂ ਨੂੰ ਇਹ ਗੱਲ ਸਪੱਸ਼ਟ ਕੀਤੀ ਗਈ ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆ ਨਾ ਕਰਨ ਵਾਲੇ ਵਾਹਨਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਬਣਦੀ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਸਮੇਂ-ਸਮੇਂ ‘ਤੇ ਸਕੂਲ ਦੇ ਪ੍ਰਿੰਸੀਪਲ ਅਤੇ ਸਕੂਲ ਵਾਹਨਾਂ ਦੇ ਡਰਾਇਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਜਿਵੇ ਕਿ ਸੀ.ਸੀ.ਟੀ.ਵੀ ਕੈਮਰਾ, ਖਿੜਕੀ ਤੇ ਲੋਹੇ ਦੀ ਗਰਿੱਲ, ਫਸਟ ਏਡ ਬਾਕਸ, ਲੇਡੀ ਕਡੰਕਟਰ ਆਦਿ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸਕੂਲ ਵਾਹਨ ਦੇ ਡਰਾਇਵਰਾਂ ਕੋਲ ਵਾਹਨ ਦੇ ਕਾਗਜ਼ਾਤ ਵੀ ਪੂਰੇ ਹੋਣੇ ਚਾਹੀਦੀ ਹਨ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਵਿੱਚ ਕਿਸੇ  ਕਿਸਮ ਦੀ ਅਣਗਹਿਲੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤੋਂ ਸ੍ਰੀ ਸਤਨਾਮ ਸਿੰਘ, ਰਮਨ ਕੁਮਾਰ ਟ੍ਰੈਫ਼ਿਕ ਇੰਚਾਰਜ, ਹਰਪਿੰਦਰ ਸਿੰਘ ਟ੍ਰੈਫ਼ਿਕ ਇੰਚਾਰਜ, ਦੀਪਕ ਕੁਮਾਰ ਜ਼ਿਲ੍ਹਾ ਸਿੱਖਿਆ ਦਫ਼ਤਰ, ਪੰਜਾਬ ਰੋਡਵੇਜ਼ ਤੋਂ ਨਿਰਦੋਸ਼ ਕੁਮਾਰ ਤੇ ਅੰਕੁਸ਼ ਆਦਿ ਮੌਜੂਦ ਸਨ।

Spread the love