ਸੇਵਾ ਕੇਂਦਰਾਂ ‘ਚ ਦੋ ਹੋਰ ਸੇਵਾਵਾਂ ਦਾ ਹੋਇਆ ਵਾਧਾ

ISHFAQ
ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਲੋਕਾਂ ਨੂੰ ਸਮਾਜਿਕ ਬੁਰਾਈ ਨਸ਼ਿਆਂ ਨੂੰ ਖਤਮ ਕਰਨ ਲਈ ਇਕਜੁੱਟ ਹੋਣ ਦੀ ਅਪੀਲ

ਟਰੇਡ ਲਾਇਸੈਂਸ ਬਣਾਉਣ ਦੇ ਨਵਿਆਉਣ ਦੀ ਸਹੂਲਤ ਵੀ ਹੁਣ ਸੇਵਾ ਕੇਂਦਰਾਂ ‘ਚ ਉਪਲਬਧ
ਗੁਰਦਾਸਪੁਰ, 26 ਅਗਸਤ 2021 ਪੰਜਾਬ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਤੇ ਲੋਕ ਸ਼ਿਕਾਇਤਾਂ ਮਾਮਲੇ ਵਿਭਾਗ ਅਤੇ ਈ-ਗਵਰਨੈਂਸ ਸੁਸਾਇਟੀ ਵੱਲੋਂ ਸੇਵਾ ਕੇਂਦਰਾਂ ‘ਚ ਵਪਾਰੀਆਂ ਦੀ ਸਹੂਲਤ ਲਈ ਦੋ ਹੋਰ ਸੇਵਾਵਾਂ ਦਾ ਵਾਧਾ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਜ਼ਿਲ੍ਹੇ ਦੇ 40 ਸੇਵਾ ਕੇਂਦਰਾਂ ‘ਚ ਹੁਣ ਨਵੇਂ ਅਤੇ ਨਵਿਆਉਣ ਯੋਗ (ਰੀਨਿਊ) ਟਰੇਡ ਲਾਇਸੈਂਸ ਦੀਆਂ ਸੇਵਾਵਾਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੇਵਾ ਕੇਂਦਰਾਂ ਵਿੱਚ ਲੋਕਾਂ ਨੂੰ ਪ੍ਰਸ਼ਾਸਕੀ ਸੇਵਾਵਾਂ ਬਿਹਤਰ ਢੰਗ ਨਾਲ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰ ਨੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਦਿੱਤੇ ਜਾਂਦੇ ਟਰੇਡ ਲਾਇਸੈਂਸ ਦੀ ਸੇਵਾ ਵੀ ਹੁਣ ਗੁਰਦਾਸਪੁਰ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ‘ਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਹੁਣ ਵਪਾਰੀ ਆਪਣਾ ਨਵਾਂ ਟਰੇਡ ਲਾਇਸੈਂਸ ਜਾ ਫੇਰ ਰੀਨਿਊ ਕਰਵਾਉਣ ਲਈ ਆਪਣੇ ਨੇੜਲੇ ਸੇਵਾ ਕੇਂਦਰ ਨਾਲ ਸੰਪਰਕ ਕਰ ਸਕਦੇ ਹਨ।

Spread the love