ਗੁਰਦਾਸਪੁਰ, 1 ਜੂਨ 2021 ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਈ-ਕੋਰਟ ਫੀਸ ਦਾ ਸੇਵਾ ਕੇਂਦਰਾਂ ਰਾਹੀਂ ਭੁਗਤਾਨ ਕਰਨ ਦੀ ਸੁਵਿਧਾ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਰਾਹੀਂ ਈ-ਕੋਰਟ ਫੀਸ ਦਾ ਭੁਗਤਾਨ ਕਰਨ ਦੀ ਸੇਵਾ 1 ਜੂਨ 2021 ਤੋਂ ਲਾਗੂ ਹੋ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 1 ਰੁਪਏ ਤੋਂ ਲੈ ਕੇ 100 ਰੁਪਏ ਤੱਕ ਦੀ ਈ-ਕੋਰਟ ਫੀਸ ਲਈ ਸੇਵਾ ਕੇਂਦਰ ਵਿਖੇ 3 ਰੁਪਏ ਸਰਵਿਸ ਚਾਰਜ ਦੇ ਤੋਰ ਤੇ ਦੇਣੇ ਹੋਣਗੇ। ਇਸੇ ਤਰ੍ਹਾਂ 101 ਤੋਂ ਹਜ਼ਾਰ ਰੁਪਏ ਦੀ ਕੋਰਟ ਫੀਸ ਤੇ 5 ਰੁਪਏ ਅਤੇ 1001 ਤੋਂ ਜ਼ਿਆਦਾ ਦੀ ਕੋਰਟ ਫੀਸ ਦੇ ਭੁਗਤਾਨ ਲਈ 10 ਰੁਪਏ ਸਰਵਿਸ ਚਾਰਜ ਦੇਣੇ ਹੋਣਗੇ।
ਉਨ੍ਹਾਂ ਅੱਗੇ ਦੱਸਿਆ ਕਿ ਜਿਲ੍ਹਾ ਗੁਰਦਾਸਪੁਰ ਵਿੱਚ 40 ਸੇਵਾ ਕੇਂਦਰ ਚਲ ਰਹੇ ਹਨ ਅਤੇ ਕੋਰੋਨਾ ਵਾਇਰਸ ਮਹਾਂਮਾਰੀ ਦੇ ਚੱਲਦਿਆਂ ਲੋਕਾਂ ਦੀ ਸੁਵਿਧਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਸੇਵਾ ਕੇਂਦਰ ਆਪਣੀਆਂ ਸੇਵਾਵਾਂ ਸਵੇਰੇ 7 ਵਜੇ ਤੋਂ ਸ਼ਾਮ 3 ਵਜੇ ਤੱਕ ਪ੍ਰਦਾਨ ਕਰ ਰਹੇ ਹਨ। ਪੰਜਾਬ ਸਰਕਾਰ ਵੱਲੋਂ ਸੇਵਾਂ ਕੇਂਦਰ ਵਿੱਚ ਦਿੱਤੀਆਂ ਜਾ ਰਹੀਆਂ ਸੇਵਾਵਾਂ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਹੁਣ ਟਰਾਂਸਪੋਰਟ ਅਤੇ ਫਰਦ ਆਦਿ ਦੀਆਂ ਸੇਵਾਵਾਂ ਅਤੇ ਹੁਣ ਈ-ਕੋਰਟ ਫੀਸ ਦਾ ਸੇਵਾ ਕੇਂਦਰਾਂ ਰਾਹੀਂ ਭੁਗਤਾਨ ਕਰਨ ਦੀ ਸੁਵਿਧਾ ਵੀ ਸੇਵਾ ਕੇਂਦਰ ਤੋਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ।
ਪੰਜਾਬ ਸਰਕਾਰ ਵੱਲੋਂ ਕੋੋਰੋਨਾ ਮਹਾਂਮਾਰੀ ਦੌਰਾਨ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਲਾਭ ਪ੍ਰਾਪਤ ਕਰਨ ਲਈ appointment ਲੈ ਕੇ ਸੇਵਾ ਪ੍ਰਾਪਤ ਕੀਤੀ ਜਾ ਸਕਦੀ ਹੈ। ਸੇਵਾ ਕੇਂਦਰ ਵੱਲੋਂ ਸਪੀਡ ਪੋਸਟ ਅਤੇ ਕੋਰੀਅਰ ਦੀ ਸੇਵਾਂ ਵੀ ਦਿੱਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਇਨ੍ਹਾਂ ਸੇਵਾਵਾਂ ਦਾ ਲਾਭ ਘਰ ਬੈਠਦਿਆਂ ਹੀ ਮਿਲ ਜਾਵੇ ਅਤੇ ਲੋਕਾਂ ਦੇ ਦਸਚਾਵੇਜ਼ ਘਰ ਬੈਠਿਆਂ ਹੀ ਉਨ੍ਹਾਂ ਤੱਕ ਪਹੁੰਚ ਜਾਣ।