ਸੇਵਾ ਕੇਂਦਰਾਂ ਵਿੱਚ ਹੁਣ ਪੰਜਾਬ ਮੰਡੀ ਬੋਰਡ ਨਾਲ ਸਬੰਧਤ ਦੋ ਨਵੀਂਆਂ ਸੇਵਾਵਾਂ ਸ਼ੁਰੂ

KUMAR AMIT
ਝੋਨੇ ਦੀ ਖਰੀਦ ਸਬੰਧੀ ਮਾਰਕਿਟ ਕਮੇਟੀਆਂ 'ਚ ਉੱਡਣ ਦਸਤੇ ਕਾਇਮ

ਪੰਜਾਬ ਮੰਡੀ ਬੋਰਡ ਨਾਲ ਸਬੰਧਿਤ ਨਵੇਂ ਲਾਇਸੰਸ ਬਣਵਾਉਣ ਜਾਂ ਨਵਿਆਉਣ ਲਈ ਸੇਵਾ ਕੇਂਦਰਾਂ ਵਿੱਚ ਕੀਤਾ ਜਾ ਸਕਦੈ ਅਪਲਾਈ : ਡਿਪਟੀ ਕਮਿਸ਼ਨਰ

ਪਟਿਆਲਾ, 17 ਸਤੰਬਰ 2021

ਪਟਿਆਲਾ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿੱਚ ਪੰਜਾਬ ਮੰਡੀ ਬੋਰਡ ਨਾਲ ਸਬੰਧਤ ਦੋ ਨਵੀਂਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਵਿਚ ਪੰਜਾਬ ਮੰਡੀ ਬੋਰਡ ਦੀਆਂ ਲਾਇਸੰਸ ਜਾਰੀ ਕਰਨ ਅਤੇ ਲਾਇਸੰਸ ਨਵਿਆਉਣ ਸਬੰਧੀ ਦੋ ਸੇਵਾਵਾਂ ਧਾਰਾ 10 ਅਧੀਨ ਸੇਵਾ ਕੇਂਦਰਾਂ ਤੋਂ ਮੁਹੱਈਆ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ।

ਹੋਰ ਪੜ੍ਹੋ :-ਸੇਵਾ ਕੇਂਦਰਾਂ ‘ਚ ਦੋ ਹੋਰ ਸੇਵਾਵਾਂ ਦਾ ਹੋਇਆ ਵਾਧਾ : ਡਿਪਟੀ ਕਮਿਸ਼ਨਰ

ਉਨ੍ਹਾਂ ਦੱਸਿਆ ਕਿ ਲਾਇਸੰਸ ਜਾਰੀ ਕਰਨ ਲਈ 1050/- ਰੁਪਏ ਅਤੇ ਲਾਇਸੰਸ ਨਵਿਆਉਣ ਲਈ 525/- ਰੁਪਏ ਸੇਵਾ ਕੇਂਦਰਾਂ ਦੀ ਫੈਸੀਲੀਟੇਸ਼ਨ ਫੀਸ ਹੋਵੇਗੀ। ਉਨ੍ਹਾਂ ਦੱਸਿਆ ਕਿ ਹੁਣ ਬਿਨੈਕਾਰ ਪੰਜਾਬ ਮੰਡੀ ਬੋਰਡ ਨਾਲ ਸਬੰਧਿਤ ਨਵੇਂ ਲਾਇਸੰਸ ਬਣਵਾਉਣ ਜਾਂ ਨਵਿਆਉਣ ਲਈ ਆਪਣੇ ਨਜ਼ਦੀਕੀ ਸੇਵਾ ਕੇਂਦਰ ਵਿਖੇ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸੇਵਾ ਕੇਂਦਰਾਂ ਦੇ ਅਮਲੇ ਨੂੰ ਪਹਿਲਾਂ ਹੀ ਸਿਖਲਾਈ ਮੁਹੱਈਆ ਕਰਵਾਈ ਜਾ ਚੁੱਕੀ ਹੈ।

Spread the love