ਫਾਜ਼ਿਲਕਾ, 27 ਮਈ 2021
ਐਸ.ਡੀ.ਐਮ. ਸ੍ਰੀ ਕੇਸ਼ਵ ਗੋਇਲ ਦੇ ਦਿਸ਼ਾ-ਨਿਰਦੇਸ਼ਾ `ਤੇ ਐਸ.ਡੀ.ਐਮ. ਦਫਤਰ ਵਿਖੇ ਸਥਿਤ ਸੇਵਾ ਕੇਂਦਰ ਵਿਖੇ ਆਪਣਾ ਦਫਤਰੀ ਕੰਮ ਕਰਵਾਉਣ ਆਏ ਬਿਨੈਕਾਰਾਂ ਨੂੰ ਸੇਵਾ ਕੇਂਦਰ ਦੇ ਜ਼ਿਲ੍ਹਾ ਮੈਨੇਜਰ ਸ. ਗਗਨਦੀਪ ਸਿੰਘ ਵੱਲੋਂ ਮਾਸਕ ਦੀ ਵੰਡ ਕੀਤੀ ਗਈ।
ਜ਼ਿਲ੍ਹਾ ਮੈਨੇਜਰ ਸੇਵਾ ਕੇਂਦਰ ਨੇ ਦੱਸਿਆ ਕਿ ਸੇਵਾ ਕੇਂਦਰਾਂ ਵਿਖੇ ਲੋਕਾਂ ਵੱਲੋਂ ਵੱਖ-ਵੱਖ ਕੰਮਾਂ ਸਬੰਧੀ ਕਾਫੀ ਮਾਤਰਾ ਵਿਚ ਆਮਦ ਰਹਿੰਦੀ ਹੈ। ਇਸ ਕਰਕੇ ਉਨ੍ਹਾਂ ਨੂੰ ਮਾਸਕ ਦੀ ਵੰਡ ਕੀਤੀ ਗਈ। ਉਨ੍ਹਾਂ ਕਿਹਾ ਕਿ ਮਾਸਕ ਕਰੋਨਾ ਕਾਲ `ਚ ਮਹਾਂਮਾਰੀ ਤੋਂ ਬਚਣ ਵਿਚ ਜੜੀ ਬੂਟੀ ਵਜੋਂ ਸਾਬਿਤ ਹੋਇਆ ਹੈ। ਉਨ੍ਹਾਂ ਕਿਹਾ ਕਿ ਮਾਸਕ ਲਗਿਆ ਹੋਣ ਨਾਲ ਦੂਜੇ ਵਿਅਕਤੀ ਤੋਂ ਸਾਨੂੰ ਹੋਣ ਵਾਲੀ ਇਨਫੈਕਸ਼ਨ ਤੋਂ ਬਚਾ ਹੋ ਸਕਦਾ ਹੈ ਜਿਸ ਨਾਂਲ ਬਿਮਾਰੀ ਦੇ ਹੋਣ ਤੋਂ ਨਿਜਾਤ ਮਿਲ ਜਾਂਦੀ ਹੈ।
ਉਨ੍ਹਾਂ ਲੋਕਾਂ ਨੂੰ ਮਾਸਕ ਵੰਡਣ ਦੇ ਨਾਲ-ਨਾਲ ਜਾਗਰੂਕ ਕਰਦਿਆਂ ਕਿਹਾ ਕਿ ਮਾਸਕ ਨੂੰ ਸਹੀ ਢੰਗ ਨਾਲ ਲਗਾਇਆ ਜਾਵੇ ਮੂੰਹ ਤੇ ਨੱਕ ਨੂੰ ਢੱਕ ਕੇ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਬਾਹਰ ਆਉਣ ਜਾਣ ਸਮੇਂ ਮਾਸਕ ਤਾਂ ਲਾਜ਼ਮੀ ਲਗਾਇਆ ਜਾਵੇ ਤਾਂ ਜ਼ੋ ਕਰੋਨਾ ਵਾਇਰਸ ਦਾ ਫੈਲਾਅ ਨਾ ਹੋ ਸਕੇ।ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਵਿਖੇ ਦਫਤਰ ਕੰਮ ਲਈ ਆਉਣ ਵਾਲੇ ਲੋਕਾਂ ਨੂੰ ਸਮਾਜਿਕ ਦੂਰੀ ਰੱਖਣੀ ਚਾਹੀਦੀ ਹੈ ਅਤੇ ਸਰਕਾਰ ਦੀਆਂ ਹਦਾਇਤਾਂ ਦੀ ਵੀ ਪਾਲਣਾ ਕਰਨੀ ਚਾਹੀਦੀ ਹੈ।